ਭਵਾਨੀਗੜ੍ਹ (ਕਾਂਸਲ) : ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ਉਪਰ ਅੱਜ ਭਵਾਨੀਗੜ੍ਹ ਵਿਖੇ ਕਿਸਾਨਾਂ ਵੱਲੋਂ ਸ਼ਹਿਰ ’ਚੋਂ ਲੰਘਦੀ ਬਠਿੰਡਾ ਜ਼ੀਰਕਪੁਰ ਨੈਸ਼ਨਲ ਹਾਈਵੇ ਉਪਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਦੇ ਪੁਤਲੇ ਸਾੜ ਕੇ ਰੋਸ ਪ੍ਰਦਰਸ਼ਨ ਕਰਦਿਆਂ ਜ਼ੋਰਦਾਰ ਨਾਅਰੇਬਾਜ਼ੀ ਕੀਤੀ ਗਈ। ਇਸ ਮੌਕੇ ਬੀ.ਕੇ.ਯੂ ਡਕੌਂਦਾ ਦੇ ਸੂਬਾ ਮੀਤ ਪ੍ਰਧਾਨ ਗੁਰਮੀਤ ਸਿੰਘ ਭੱਟੀਵਾਲ ਤੇ ਸੂਬਾ ਜਰਨਲ ਸਕੱਤਰ ਜਗਮੋਹਨ ਸਿੰਘ, ਗੁਰਮੀਤ ਸਿੰਘ ਕਪਿਆਲ ਜ਼ਿਲਾ ਪ੍ਰਧਾਨ ਬੀਕੇਯੂ ਰਾਜੇਵਾਲ ਤੇ ਕਸ਼ਮੀਰ ਸਿੰਘ ਘਰਾਚੋ ਨੇ ਦੱਸਿਆ ਕਿ ਕੇਂਦਰ ਦੀ ਮੋਦੀ ਸਰਕਾਰ ਅਮਰੀਕਾ ਦੀ ਟਰੰਪ ਸਰਕਾਰ ਨਾਲ ਜੋ ਸਮਝੋਤੇ ਕਰਨ ਜਾ ਰਹੀ ਹੈ, ਉਹ ਦੇਸ਼ ਦੇ ਕਿਸਾਨਾਂ ਅਤੇ ਕਿਸਾਨੀ ਲਈ ਬਹੁਤ ਭਿਆਨਕ ਸਾਬਤ ਹੋਵੇਗਾ। ਇਸ ਲਈ ਇਸ ਸਮਝੌਤੇ ’ਚ ਕਿਸਾਨੀ ਨਾਲ ਸਬੰਧਤ ਸਾਰੇ ਵਿਸ਼ਿਆਂ ਪੂਰੀ ਤਰ੍ਹਾਂ ਬਾਹਰ ਰੱਖਿਆ ਜਾਵੇ।
ਇਹ ਵੀ ਪੜ੍ਹੋ : ਸ਼ਗਨ ਸਕੀਮ ਨੂੰ ਲੈ ਕੇ ਪੰਜਾਬ ਸਰਕਾਰ ਦਾ ਵੱਡਾ ਐਲਾਨ, ਹਟਾ ਦਿੱਤੀ ਇਹ ਸ਼ਰਤ
ਉਨ੍ਹਾਂ ਕਿਹਾ ਕਿ ਜੇਕਰ ਕੇਂਦਰ ਸਰਕਾਰ ਅਜਿਹਾ ਨਹੀਂ ਕਰਦੀ ਤਾਂ ਦੇਸ਼ ਦੇ ਕਿਸਾਨ ਫਿਰ ਤਿੱਖਾਂ ਸੰਘਰਸ਼ ਕਰਨ ਲਈ ਮਜ਼ਬੂਰ ਹੋਣਗੇ। ਇਸ ਮੌਕੇ ਜਸਪਾਲ ਸਿੰਘ ਘਰਾਚੋ ਜ਼ਿਲਾ ਪ੍ਰੈੱਸ ਸਕੱਤਰ, ਕੁਲਵਿੰਦਰ ਸਿੰਘ ਮਾਝਾ ਬਲਾਕ ਪ੍ਰਧਾਨ, ਚਮਕੌਰ ਸਿੰਘ ਭੱਟੀਵਾਲ, ਧਿਆਨ ਸਿੰਘ, ਗੁਰਜੀਤ ਸਿੰਘ ਝਨੇੜੀ, ਗਿਆਨ ਸਿੰਘ ਭਵਾਨੀਗੜ੍ਹ, ਜਗਦੇਵ ਸਿੰਘ, ਦਰਸ਼ਨ ਸਿੰਘ, ਸੁਖਦੇਵ ਸਿੰਘ, ਬਲਾਕ ਖਜਾਨਚੀ ਜਰਨੈਲ ਸਿੰਘ ਘਰਾਚੋਂ, ਇਕਾਈ ਪ੍ਰਧਾਨ ਸੁਖਬੀਰ ਸਿੰਘ ਭੱਟੀਵਾਲ ਸਮੇਤ ਵੱਡੀ ਗਿਣਤੀ ’ਚ ਕਿਸਾਨ ਮੌਜੂਦ ਸਨ।
ਹੋਟਲ 'ਚ ਸ਼ੱਕੀ ਹਾਲਾਤ 'ਚ ਨੌਜਵਾਨ ਦੀ ਮੌਤ, ਮਹਿਲਾ ਦੋਸਤ ਲਾਪਤਾ
NEXT STORY