ਚੰਡੀਗੜ੍ਹ/ਅੰਮ੍ਰਿਤਸਰ : ਭਾਰਤ ਮਾਲਾ ਪ੍ਰਾਜੈਕਟ ਤਹਿਤ ਦਿੱਲੀ-ਅੰਮ੍ਰਿਤਸਰ-ਕਟੜਾ ਨੈਸ਼ਨਲ ਹਾਈਵੇਅ ਦੇ ਚੱਲ ਰਹੇ ਕੰਮ ਦੌਰਾਨ ਨੈਸ਼ਨਲ ਹਾਈਵੇਅ ਅਥਾਰਿਟੀ ਆਫ ਇੰਡੀਆ (ਐੱਨਐੱਚਏਆਈ) ਵੱਲੋਂ ਅੰਮ੍ਰਿਤਸਰ ਅਤੇ ਤਰਨਤਾਰਨ ਵਿਚਾਲੇ ਕੰਮ ਕਰ ਰਹੀ ਇਕ ਕੰਪਨੀ ਦਾ ਠੇਕਾ ਰੱਦ ਕਰ ਦਿੱਤਾ ਗਿਆ ਹੈ। ਠੇਕਾ ਰੱਦ ਹੋਣ ਕਾਰਨ ਕੰਮ ਵਿਚ ਖੜੋਤ ਆ ਗਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਐੱਨਐੱਚਏਆਈ ਵੱਲੋਂ ਬੀਤੇ ਦਿਨ ਠੇਕੇ ’ਤੇ ਉਸਾਰੀ ਸਬੰਧੀ ਕੰਮ ਕਰ ਰਹੀ ਕੰਪਨੀ ਨੂੰ ਪੱਤਰ ਭੇਜ ਕੇ ਇਹ ਇਕਰਾਰਨਾਮਾ ਖ਼ਤਮ ਕਰਨ ਬਾਰੇ ਸੂਚਿਤ ਕੀਤਾ ਗਿਆ ਸੀ। ਕੰਪਨੀ ਵੱਲੋਂ ਤਰਨਤਾਰਨ ਜ਼ਿਲ੍ਹੇ ਹੇਠ ਆਉਂਦੇ ਪਿੰਡ ਧੂੰਦਾ ਵਿਚ ਕੰਮ ਕੀਤਾ ਜਾ ਰਿਹਾ ਸੀ। ਕੰਪਨੀ ਦੇ ਇਕ ਉੱਚ ਅਧਿਕਾਰੀ ਨੇ ਕਿਹਾ ਕਿ ਇਸ ਕੌਮੀ ਮਾਰਗ ਦੀ ਉਸਾਰੀ ਦੌਰਾਨ ਤਰਨਤਾਰਨ ਜ਼ਿਲ੍ਹੇ ਦੇ ਪਿੰਡ ਧੂੰਦਾ ਤੋਂ ਲੈ ਕੇ ਅੰਮ੍ਰਿਤਸਰ ਜ਼ਿਲ੍ਹੇ ਦੇ ਪਿੰਡ ਮਾਨਾਂਵਾਲਾ ਤੱਕ ਇਸ ਮਾਰਗ ਦੀ ਉਸਾਰੀ ਹੋਣੀ ਹੈ, ਜਿਸ ਦਾ ਠੇਕਾ ਕੁਝ ਤਕਨੀਕੀ ਕਾਰਨਾਂ ਕਰਕੇ ਰੱਦ ਕਰ ਦਿੱਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਇਸ ਕੌਮੀ ਮਾਰਗ ਲਈ ਲੋੜੀਂਦੀ ਜ਼ਮੀਨ ਪ੍ਰਾਪਤ ਨਾ ਹੋਣਾ ਵੀ ਠੇਕਾ ਰੱਦ ਕਰਨ ਦਾ ਮੁੱਖ ਕਾਰਨ ਹੈ।
ਇਹ ਵੀ ਪੜ੍ਹੋ : ਪੰਜਾਬ ਦੇ ਲੱਖਾਂ ਪਰਿਵਾਰਾਂ ਨੂੰ ਫ੍ਰੀ ਮਿਲਣ ਵਾਲੀ ਕਣਕ ਨੂੰ ਲੈ ਕੇ ਵੱਡੀ ਖ਼ਬਰ
ਇਸ ਦੌਰਾਨ ਦੋਵਾਂ ਜ਼ਿਲ੍ਹਿਆਂ ਦੇ ਅਧਿਕਾਰੀਆਂ ਨੇ ਇਸ ਕੌਮੀ ਮਾਰਗ ਲਈ ਲੋੜੀਂਦੀ ਜ਼ਮੀਨ ਪ੍ਰਾਪਤ ਨਾ ਹੋਣ ਸਬੰਧੀ ਦੋਸ਼ਾਂ ਨੂੰ ਨਕਾਰਿਆ ਅਤੇ ਕਿਹਾ ਕਿ ਠੇਕਾ ਰੱਦ ਹੋਣ ਦੇ ਹੋਰ ਕਾਰਨ ਹਨ। ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਦੱਸਿਆ ਕਿ ਭਾਰਤ ਮਾਲਾ ਪ੍ਰਾਜੈਕਟ ਤਹਿਤ ਅੰਮ੍ਰਿਤਸਰ ਨਾਲ ਕੌਮੀ ਮਾਰਗ ਨੂੰ ਜੋੜਨ ਦਾ ਪ੍ਰਾਜੈਕਟ ਸੀਗਲ ਇੰਡੀਆ ਲਿਮਿਟਡ ਕੰਪਨੀ ਅਤੇ ਕ੍ਰਿਸ਼ਨਾ ਕੰਸਟਰਕਸ਼ਨ ਨੂੰ ਸੌਂਪਿਆ ਗਿਆ ਸੀ, ਜੋ ਹੁਣ ਰੱਦ ਕਰ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਉਹ ਪਹਿਲਾਂ ਵੀ ਸੂਬਾ ਸਰਕਾਰ ਨੂੰ ਇਸ ਮਾਮਲੇ ਵਿਚ ਵਧੇਰੇ ਧਿਆਨ ਦੇਣ ਬਾਰੇ ਸੂਚਿਤ ਕਰ ਚੁੱਕੇ ਹਨ।
ਇਹ ਵੀ ਪੜ੍ਹੋ : ਮੁਲਾਜ਼ਮਾਂ ਦੀਆਂ ਤਨਖਾਹਾਂ ਨਾਲ ਜੁੜੀ ਵੱਡੀ ਖ਼ਬਰ, ਇਹ ਵੱਡਾ ਕਦਮ ਚੁੱਕਣ ਦੀ ਤਿਆਰੀ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
Punjab: ਯਾਰਾਂ ਨੇ ਪਹਿਲਾਂ ਇਕੱਠਿਆਂ ਬਹਿ ਕੇ ਪੀਤੀ ਸ਼ਰਾਬ ਤੇ ਫ਼ਿਰ...
NEXT STORY