ਫ਼ਿਲੌਰ (ਭਾਖੜੀ): ਅੱਜ ਫ਼ਿਲੌਰ ਇਲਾਕੇ ਦੇ ਕਿਸਾਨਾਂ ਵੱਲੋਂ ਮੰਡੀਆਂ ਵਿਚ ਝੋਨੇ ਦੀ ਸਰਕਾਰੀ ਖਰੀਦ ਨਾ ਹੋਣ ਅਤੇ ਲਿਫਟਿੰਗ ਦੀ ਸਮੱਸਿਆ ਨੂੰ ਲੈ ਕੇ ਫ਼ਿਲੌਰ ਵਿਖੇ ਹਾਈਵੇਅ ਤੇ ਜਾਮ ਲਗਾ ਦਿੱਤਾ। ਇਸ ਕਾਰਨ ਬੱਸਾਂ ਟਰੱਕਾਂ ਕਾਰਾਂ ਦੀਆਂ ਲੰਬੀਆਂ ਲਾਈਨਾਂ ਲੱਗ ਗਈਆਂ ਹਨ।
ਇਹ ਖ਼ਬਰ ਵੀ ਪੜ੍ਹੋ - ਪੰਜਾਬ 'ਚ ਟੋਲ ਪਲਾਜ਼ੇ ਫ਼ਰੀ ਕਰਨ ਨੂੰ ਲੈ ਕੇ ਵੱਡੀ ਅਪਡੇਟ
ਇਹ ਜਾਣਕਾਰੀ ਦਿੰਦੇ ਹੋਏ ਕਿਸਾਨ ਆਗੂਆਂ ਜਰਨੈਲ ਸਿੰਘ ਮੋਤੀਪੁਰ, ਕਮਲਜੀਤ ਸਿੰਘ ਨੇ ਕਿਹਾ ਕਿ ਸਰਕਾਰ ਜਾਣਬੁਝ ਕੇ ਕਿਸਾਨਾਂ ਨੂੰ ਪ੍ਰੇਸ਼ਾਨ ਕਰ ਰਹੀ ਹੈ। ਕਿਸਾਨ ਮੰਡੀਆਂ ਵਿਚ ਝੋਨਾ ਲੈ ਕੇ ਬੈਠੇ ਹਨ, ਉਕਤ ਆਗੂਆਂ ਨੇ ਕਿਹਾ ਕਿ ਜੇਕਰ ਕਿਸਾਨਾਂ ਦਾ ਮਸਲਾ ਜਲਦੀ ਹਲ ਨਾ ਕੀਤਾ ਗਿਆ ਤਾਂ ਕਿਸਾਨ ਅਣਮਿੱਥੇ ਸਮੇਂ ਲਈ ਹਾਈਵੇਅ ਜਾਮ ਕਰਣਗੇ। ਇਹ ਵੀ ਦੱਸਿਆ ਕਿ ਇਸ ਮਸਲੇ ਸਬੰਧੀ ਡੀ.ਸੀ. ਜਲੰਧਰ ਅਤੇ ਹੋਰ ਉੱਚ ਅਧਿਕਾਰੀਆਂ ਨਾਲ ਮੀਟਿੰਗ ਕਰ ਚੁੱਕੇ ਹਾਂ ਪਰ ਸਾਡੀ ਕੋਈ ਵੀ ਗੱਲ ਨਹੀਂ ਮੰਨੀ ਗਈ।
ਇਹ ਖ਼ਬਰ ਵੀ ਪੜ੍ਹੋ - ਪੰਜਾਬ 'ਚ ਲਗਾਤਾਰ 2 ਛੁੱਟੀਆਂ, ਬੰਦ ਰਹਿਣਗੇ ਸਕੂਲ, ਕਾਲਜ ਤੇ ਬੈਂਕ
ਕਿਸਾਨਾਂ ਵੱਲੋਂ ਹਾਈਵੇਅ 'ਤੇ ਦੋਹਾਂ ਪਾਸਿਓਂ ਆਵਾਜਾਈ ਰੋਕ ਦਿੱਤੀ ਗਈ ਹੈ, ਜਿਸ ਕਾਰਨ ਹਾਈਵੇਅ 'ਤੇ ਵਾਹਨਾਂ ਦੀਆਂ ਲੰਮੀਆਂ ਲਾਈਨਾਂ ਲੱਗ ਗਈਆਂ ਹਨ। ਟ੍ਰੈਫਿਕ ਜਾਮ ਲੱਗਣ ਕਾਰਨ ਲੋਕਾਂ ਨੂੰ ਭਾਰੀ ਪ੍ਰੇਸ਼ਾਨੀ ਹੋ ਰਹੀ ਹੈ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਵਿਦੇਸ਼ ਗਏ ਫਿਲੌਰ ਦੇ ਹਰਵਿੰਦਰ ਸਿੰਘ ਦੀ ਮੌਤ, ਦੋ ਮਹੀਨਿਆਂ ਬਾਅਦ ਪਰਿਵਾਰ ਨੂੰ ਮਿਲੀ ਮ੍ਰਿਤਕ ਦੇਹ
NEXT STORY