ਲੁਧਿਆਣਾ (ਅਨਿਲ): ਲਾਡੋਵਾਲ ਚੌਕ ਵਿਚ ਅੱਜ ਉਸ ਵੇਲੇ ਭਾਰੀ ਹੰਗਾਮਾ ਹੋ ਗਿਆ ਜਦੋਂ ਇਕ PRTC ਬੱਸ ਚਾਲਕ ਨੇ ਕਾਰ ਚਾਲਕ ਦੀ ਧੱਕੇਸ਼ਾਹੀ ਦੇ ਖ਼ਿਲਾਫ਼ ਹਾਈਵੇਅ 'ਤੇ ਆਪਣੀ ਬੱਸ ਖੜ੍ਹੀ ਕਰ ਕੇ ਜਾਮ ਲਗਾ ਦਿੱਤਾ।

ਇਸ ਕਾਰਨ ਨੈਸ਼ਨਲ ਹਾਈਵੇਅ 'ਤੇ ਕਰੀਬ 4 ਕਿੱਲੋਮੀਟਰ ਤਕ ਵਾਹਨਾਂ ਦੀਆਂ ਲੰਬੀਆਂ ਲਾਈਨਾਂ ਲੱਗ ਗਈਆਂ।
ਇਹ ਖ਼ਬਰ ਵੀ ਪੜ੍ਹੋ - ਸ੍ਰੀ ਹਰਿਮੰਦਰ ਸਾਹਿਬ ਵਿਖੇ ਯੋਗ ਕਰਨ ਵਾਲੇ ਕੁੜੀ ਦੇ ਮਾਮਲੇ 'ਚ ਨਵਾਂ ਮੋੜ
ਜਾਮ ਲੱਗਣ ਨਾਲ ਭਿਆਨਕ ਗਰਮੀ ਕਾਰਨ ਲੋਕਾਂ ਵਿਚ ਹਾਹਾਕਾਰ ਮੱਚ ਗਿਆ।

ਸੜਕ ਜਾਮ ਹੋਣ ਦੀ ਸੂਚਨਾ ਮਿਲਦਿਆਂ ਹੀ ਮੌਕੇ 'ਤੇ ਟ੍ਰੈਫਿਕ ਵਿਭਾਗ ਦੇ ਸਬ ਇੰਸਪੈਕਟਰ ਰਵੀ ਕੁਮਾਰ ਤੇ ਹੌਲਦਾਰ ਹੁਸ਼ਿਆਰ ਸਿੰਘ ਦੀ ਟੀਮ ਪਹੁੰਚੀ, ਜਿਨ੍ਹਾਂ ਵੱਲੋਂ ਦੋਹਾਂ ਧਿਰਾਂ ਨੂੰ ਥਾਣਾ ਲਾਡੋਵਾਲ ਲਿਜਾਇਆ ਗਿਆ। ਇਸ ਮਗਰੋਂ ਟ੍ਰੈਫ਼ਿਕ ਜਾਮ ਖੋਲ੍ਹਿਆ ਗਿਆ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਹੱਥਾਂ 'ਚ ਪਿਸਤੌਲਾਂ ਫੜ ਕੇ ਲੜਾਈ ਲਈ ਲਲਕਾਰੇ ਮਾਰਦੇ ਨੌਜਵਾਨਾਂ ਦੀ ਵੀਡੀਓ ਵਾਇਰਲ
NEXT STORY