ਦੀਨਾਨਗਰ (ਹਰਜਿੰਦਰ ਸਿੰਘ ਗੋਰਾਇਆ)- ਦੀਨਾਨਗਰ-ਪਠਾਨਕੋਟ ਨੈਸ਼ਨਲ ਹਾਈਵੇ 'ਤੇ ਸਥਿਤ ਪੀ.ਬੀ.06 ਡਿਟੇਲਿੰਗ ਕਾਰ ਵਰਕਸ਼ਾਪ 'ਚ ਅੱਗ ਲੱਗ ਗਈ। ਵਰਕਸ਼ਾਪ ਦੇ ਮਾਲਕ ਵਿਸ਼ਵਜੀਤ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਸਵੇਰੇ 4 ਵਜੇ ਦੇ ਕਰੀਬ ਸੂਚਨਾ ਮਿਲੀ ਕਿ ਉਨ੍ਹਾਂ ਦੀ ਵਰਕਸ਼ਾਪ ਨੂੰ ਅੱਗ ਲੱਗ ਗਈ ਹੈ। ਉਹ ਤੁਰੰਤ ਉਥੇ ਪਹੁੰਚ ਗਿਆ ਅਤੇ ਵਰਕਸ਼ਾਪ ਵਿਚ ਲੱਗੇ ਕਾਰ ਵਾਸ਼ਿੰਗ ਪਾਈਪਾਂ ਦੀ ਮਦਦ ਨਾਲ ਕਰੀਬ ਅੱਧੇ ਘੰਟੇ ਵਿਚ ਅੱਗ ’ਤੇ ਕਾਬੂ ਪਾਇਆ ਗਿਆ।
ਇਹ ਖ਼ਬਰ ਵੀ ਪੜ੍ਹੋ - ਪੰਜਾਬ 'ਚ ਲੱਗੀ ਨਵੀਂ ਪਾਬੰਦੀ! ਰੋਜ਼ ਸ਼ਾਮ 7 ਵਜੇ ਤੋਂ ਬਾਅਦ...
ਉਸ ਨੇ ਦੱਸਿਆ ਅੱਗ ਲੱਗਣ ਕਾਰਨ ਵਰਕਸ਼ਾਪ ਅੰਦਰ ਪਏ ਪੱਖੇ, ਮਸ਼ੀਨਾਂ, ਤਾਰਾਂ, ਡਰਾਈ ਕਲੀਨਿੰਗ ਮਸ਼ੀਨ, ਸਟੀਮਰ, ਸੀ.ਸੀ.ਟੀ.ਵੀ. ਕੈਮਰੇ ਆਦਿ ਸਾਰਾ ਸਾਮਾਨ ਸੜ ਕੇ ਸੁਆਹ ਹੋ ਗਿਆ। ਉਨ੍ਹਾਂ ਦੱਸਿਆ ਕਿ ਅੱਗ ਸ਼ਾਰਟ ਸਰਕਟ ਕਾਰਨ ਲੱਗੀ ਹੈ। ਇਸ ਕਾਰਨ ਵਰਕਸ਼ਾਪ ਦਾ ਲੱਖਾਂ ਰੁਪਏ ਦਾ ਨੁਕਸਾਨ ਹੋਣ ਦਾ ਅਨੁਮਾਨ ਹੈ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ ਭਲਕੇ, ਕਈ ਮੁੱਦਿਆਂ 'ਤੇ ਹੋਵੇਗੀ ਚਰਚਾ
NEXT STORY