ਫਿਲੌਰ/ਗੋਰਾਇਆ (ਮੁਨੀਸ਼)- ਝੋਨੇ ਦੀ ਫ਼ਸਲ ਦੀ ਲਿਫ਼ਟਿੰਗ ਨਾ ਹੋਣ ਕਾਰਨ ਕਿਸਾਨਾਂ ਵੱਲੋਂ ਲਗਾਤਾਰ ਧਰਨੇ ਦਿੱਤੇ ਜਾ ਰਹੇ ਹਨ। ਇਸੇ ਤਹਿਤ ਅੱਜ ਫਿਰ ਤੋਂ ਫਿਲੌਰ-ਗੋਰਾਇਆ ਦਰਮਿਆਨ ਫਿਲੌਰ-ਗੋਰਾਇਆ ਦਰਮਿਆਨ ਨੈਸ਼ਨਲ ਹਾਈਵੇਅ 'ਤੇ ਪਿੰਡ ਬਕਾਪੁਰ ਸਾਹਮਣੇ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ 'ਤੇ ਕਿਸਾਨਾਂ, ਮਜ਼ਦੂਰਾਂ ਅਤੇ ਆੜ੍ਹਤੀਆਂ ਵੱਲੋਂ 11 ਤੋਂ 3 ਵਜੇ ਤੱਕ ਨੈਸ਼ਨਲ ਹਾਈਵੇਅ ਜਾਮ ਲਗਾਇਆ ਗਿਆ। ਇਸ ਦੌਰਾਨ ਯਾਤਰੀਆਂ ਨੂੰ ਭਾਰੀ ਮੁਸ਼ਕਿਲਾਂ ਦਾ ਸਾਹਮਣਾ ਵੀ ਕਰਨਾ ਪਿਆ। ਇਸ ਨੈਸ਼ਨਲ ਹਾਈਵੇਅ ਜ਼ਰੀਏ ਦਿੱਲੀ ਜਾਣ ਵਾਲੇ ਰਸਤੇ 'ਤੇ ਆਵਾਜਾਈ ਪੂਰੀ ਤਰ੍ਹਾਂ ਠੱਪ ਰੱਖੀ ਗਈ। ਦੱਸ ਦਈਏ ਕਿ ਕਿਸਾਨਾਂ ਨੇ ਜਲੰਧਰ ਜੰਮੂ ਨੈਸ਼ਨਲ ਹਾਈਵੇਅ ‘ਤੇ ਪੈਂਦੇ ਭੋਗਪੁਰ ਰੋਡ, ਹੁਸ਼ਿਆਰਪੁਰ-ਆਦਮਪੁਰ ਰੋਡ, ਰਾਮਾਂ ਮੰਡੀ ਚੌਂਕ, ਜਲੰਧਰ- ਬਠਿੰਡਾ ਰੋਡ ਧਰਨਾ ਲਾ ਕੇ ਜਾਮ ਕੀਤੇ ਗਏ ਸਨ।
ਇਹ ਰਸਤੇ ਕੀਤੇ ਗਏ ਡਾਇਵਰਟ
ਲਗਾਏ ਗਏ ਧਰਨੇ ਦੌਰਾਨ ਕਿਸਾਨ ਜਥੇਬੰਦੀਆਂ ਵੱਲੋਂ ਐਮਰਜੈਂਸੀ ਸੇਵਾਵਾਂ ਜਿਵੇਂ ਫਾਇਰ ਬ੍ਰਿਗੇਡ, ਸਕੂਲੀ ਬੱਸਾਂ, ਐਂਬੂਲੈਂਸ ਜਾਂ ਕਿਸੇ ਨੇ ਏਅਰਪੋਰਟ 'ਤੇ ਆਉਣਾ-ਜਾਣਾ ਹੈ, ਉਨ੍ਹਾਂ ਨੂੰ ਛੋਟ ਦਿੱਤੀ ਗਈ ਹੈ। ਉਥੇ ਹੀ ਜਿਹੜਾ ਟਰੈਫਿਕ ਲੁਧਿਆਣਾ ਵੱਲੋਂ ਜਲੰਧਰ ਆਉਣਾ ਹੈ ਕਿ ਉਸ ਸਾਰੀ ਟਰੈਫਿਕ ਨੂਰਮਹਿਲ, ਨਕੋਦਰ ਰਾਹੀਂ ਕੱਢਿਆ ਜਾਵੇਗਾ। ਜਿਹਾੜਾ ਟਰੈਫਿਕ ਬੰਗਾ, ਰੋਪੜ, ਰੂਪਨਗਰ ਵੱਲ ਜਾਣਾ ਹੈ, ਉਸ ਟਰੈਫਿਕ ਨੂੰ ਨਵਾਂਸ਼ਹਿਰ ਰੋਡ ਰਾਹੀਂ ਕੱਢਿਆ ਜਾ ਰਿਹਾ ਹੈ। ਇਸੇ ਤਰ੍ਹਾਂ ਜਿਹੜਾ ਟਰੈਫਿਕ ਜਲੰਧਰ ਤੋਂ ਲੁਧਿਆਣਾ ਵੱਲ ਆਉਣਾ ਹੈ, ਉਸ ਨੂੰ ਵੱਖ-ਵੱਖ ਪਿੰਡਾਂ ਰਾਹੀਂ ਕੱਢਿਆ ਜਾ ਰਿਹਾ ਹੈ। ਇਹ ਧਰਨਾ 11 ਤੋਂ 3 ਵਜੇ ਤੱਕ ਜਾਰੀ ਰਹੇਗਾ।
ਇਹ ਵੀ ਪੜ੍ਹੋ- Positive News: ਪਾਸਪੋਰਟ ਬਣਵਾਉਣ ਵਾਲਿਆਂ ਲਈ ਅਹਿਮ ਖ਼ਬਰ, ਤੁਰੰਤ ਕਰੋ ਇਹ ਕੰਮ
ਇਸੇ ਤਰ੍ਹਾਂ ਝੋਨੇ ਦੀ ਫ਼ਸਲ ਦੀ ਲਿਫ਼ਟਿੰਗ ਨਾ ਹੋਣ ਕਾਰਨ ਨੈਸ਼ਨਲ ਹਾਈਵੇਅ ਨੰਬਰ 1 ’ਤੇ ਖੰਡ ਮਿੱਲ ਚੌਂਕ ’ਤੇ ਅਣਗਿਣਤ ਕਿਸਾਨਾਂ, ਮਜ਼ਦੂਰਾਂ ਅਤੇ ਆੜ੍ਹਤੀਆਂ ਵੱਲੋਂ ਜਾਰੀ ਰੋਸ ਧਰਨਾ ਅੱਜ ਲਗਾਤਾਰ ਪੰਜਵੇਂ ਦਿਨ ਵਿਚ ਦਾਖ਼ਲ ਹੋ ਗਿਆ ਹੈ। ਉਨ੍ਹਾਂ ਵੱਲੋਂ ਹਾਈਵੇਅ ਜਾਮ ਕੀਤਾ ਗਿਆ ਹੈ। ਗੋਰਾਇਆ ਤੋਂ ਜਲੰਧਰ ਵੱਲ ਜਾਣ ਵਾਲਾ ਟਰੈਫਿਕ ਮੌਲੀ ਪਿੰਡ ਰਾਹੀਂ ਕੱਢਿਆ ਜਾ ਰਿਹਾ ਹੈ ਅਤੇ ਜਿਹੜਾ ਜਲੰਧਰ ਤੋਂ ਗੋਰਾਇਆ ਜਾਣਾ ਹੈ ਉਹ ਨਵਾਂਸ਼ਹਿਰ, ਬਾਈਪਾਸ ਤੋਂ ਕੱਢਿਆ ਜਾਵੇਗਾ।
ਚੱਲ ਰਹੇ ਘਟਨਾਕ੍ਰਮ ਕਾਰਨ ਫਗਵਾੜਾ ਦੀ ਆਮ ਜਨਤਾ ਤਿਉਹਾਰਾਂ ਦੇ ਦਿਨਾਂ ਦੌਰਾਨ ਭਾਰੀ ਪਰੇਸ਼ਾਨੀ ਦੇ ਬਣੇ ਹੋਏ ਦੌਰ ’ਚੋਂ ਲੰਘਣ ਲਈ ਮਜਬੂਰ ਹੈ ਪਰ ਜ਼ਿਲ੍ਹਾ ਕਪੂਰਥਲਾ ਅਤੇ ਫਗਵਾੜਾ ਪ੍ਰਸ਼ਾਸਨ ਸਥਿਤੀ ਨੂੰ ਆਮ ਕਰਨ ਲਈ ਹਰ ਪੱਖੋਂ ਬੇਵੱਸ ਅਤੇ ਲਾਚਾਰ ਵਿਖਾਈ ਦੇ ਰਿਹਾ ਹੈ। ਕਿਸਾਨ ਜਥੇਬੰਦੀ ਦਾ ਕਹਿਣਾ ਹੈ ਕਿ ਵਾਰ-ਵਾਰ ਮੰਗ ਕਰਨ ਦੇ ਬਾਵਜੂਦ ਝੋਨੇ ਦੀ ਖਰੀਦ ਦੇ ਕੰਮ ਵਿਚ ਕੋਈ ਸੁਧਾਰ ਨਹੀਂ ਹੋਇਆ। ਕਿਸਾਨ ਅੱਜ ਸਵੇਰੇ 11 ਵਜੇ ਤੋਂ ਦੁਪਹਿਰ 3 ਵਜੇ ਤੱਕ 4 ਘੰਟੇ ਲਈ ਸੂਬੇ ਭਰ ਦੀਆਂ ਮੰਡੀਆਂ ਦੇ ਆਲੇ-ਦੁਆਲੇ ਮੁੱਖ ਸੜਕਾਂ ਜਾਮ ਕੀਤੀਆਂ ਗਈਆਂ ਹਨ।
26 ਅਕਤੂਬਰ ਤੋਂ ਅਣਮਿੱਥੇ ਸਮੇਂ ਲਈ ਸੜਕਾਂ ਹੋਣਗੀਆਂ ਜਾਮ
ਐੱਸ.ਕੇ. ਐੱਮ. ਤੋਂ ਇਲਾਵਾ ਹੋਰ ਜਥੇਬੰਦੀਆਂ ਵੀ ਝੋਨੇ ਦੀ ਖ਼ਰੀਦ ਨੂੰ ਲੈ ਕੇ ਸਰਕਾਰ ਖ਼ਿਲਾਫ਼ ਹੋ ਗਈਆਂ ਹਨ। ਪੰਜਾਬ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਆਗੂ ਸਰਵਣ ਸਿੰਘ ਪੰਧੇਰ ਨੇ ਐਲਾਨ ਕੀਤਾ ਹੈ ਕਿ 26 ਅਕਤੂਬਰ ਨੂੰ ਮਾਝਾ-ਮਾਲਵਾ-ਦੁਆਬਾ ਖੇਤਰ ਵਿਚ ਹਾਈਵੇ ਜਾਮ ਕੀਤਾ ਜਾਵੇਗਾ। ਇਹ ਅੰਦੋਲਨ 26 ਅਕਤੂਬਰ ਨੂੰ ਦੁਪਹਿਰ 1 ਵਜੇ ਸ਼ੁਰੂ ਹੋਵੇਗਾ ਅਤੇ ਅਣਮਿੱਥੇ ਸਮੇਂ ਲਈ ਜਾਰੀ ਰਹੇਗਾ। ਮੰਗਾਂ ਨਾ ਮੰਨੇ ਜਾਣ ਤੱਕ ਅੰਦੋਲਨ ਜਾਰੀ ਰਹੇਗਾ। ਇਹ ਅੰਦੋਲਨ ਪਰਾਲੀ ਨੂੰ ਸਾੜਨ, ਝੋਨੇ ਦੀ ਸੁਸਤ ਖਰੀਦ ਅਤੇ ਡੀ. ਏ. ਪੀ. ਲਈ ਦਰਜ ਐੱਫ਼. ਆਈ. ਆਰ. ਦੇ ਮੁੱਦੇ ‘ਤੇ ਹੋਵੇਗਾ।
ਇਹ ਵੀ ਪੜ੍ਹੋ- ਭੋਗਪੁਰ ਦੇ ਜਸਪਾਲ ਸਿੰਘ ਦੇ ਕਤਲ ਦਾ ਮੁੱਖ ਮੁਲਜ਼ਮ ਚੰਡੀਗੜ੍ਹ ਤੋਂ ਗ੍ਰਿਫ਼ਤਾਰ, DGP ਦਾ ਵੱਡਾ ਖ਼ੁਲਾਸਾ
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਪੰਜਾਬ ਦੀ ਸਿਆਸਤ 'ਚ ਮੁੜ ਸਰਗਰਮ ਹੋਏ ਕੈਪਟਨ ਅਮਰਿੰਦਰ ਸਿੰਘ
NEXT STORY