ਟਾਂਡਾ ਉੜਮੁੜ (ਵਰਿੰਦਰ) : ਅੱਜ ਬੇਟ ਖੇਤਰ ਦੇ ਆੜ੍ਹਤੀਆਂ ਵਲੋਂ ਟਾਂਡਾ ਹਰਗੋਬਿੰਦਪੁਰ ਰੋਡ 'ਤੇ ਪੈਦੇ ਬਿਆਸ ਪੁਲ 'ਤੇ ਧਰਨਾ ਲਗਾ ਕੇ ਰੋਡ ਜਾਮ ਕਰ ਦਿੱਤਾ ਗਿਆ। ਉਨ੍ਹਾਂ ਦਾ ਕਹਿਣਾ ਹੈ ਕਿ ਜਦੋਂ ਤਕ ਮੰਡੀਆਂ ਵਿਚੋਂ ਲਿਫਟਿੰਗ ਨਹੀਂ ਹੁੰਦੀ, ਉਨ੍ਹਾਂ ਦਾ ਸੰਘਰਸ਼ ਜਾਰੀ ਰਹੇਗਾ। ਇਸ ਮੌਕੇ ਬੇਟ ਖੇਤਰ ਦੇ ਸਮੂਹ ਆੜ੍ਹਤੀਆਂ ਵਲੋਂ ਇਕੱਠੇ ਹੋ ਕੇ ਇਹ ਧਰਨਾ ਲਗਾਇਆ ਗਿਆ। ਆੜ੍ਹਤੀਆਂ ਦਾ ਆਖਣਾ ਹੈ ਕਿ ਬਾਕੀ ਮੰਡੀਆਂ ਵਿਚੋਂ ਲਿਫਟਿੰਗ ਹੋ ਚੁਕੀ ਹੈ ਜਦਕਿ ਜਲਾਲਪੁਰ ਮੰਡੀ ਵਿਚੋਂ ਲਿਫਟਿੰਗ ਨਹੀਂ ਕੀਤੀ ਗਈ, ਜਿਸ ਦੇ ਚੱਲਦੇ ਉਨ੍ਹਾਂ ਨਾਲ ਵਿਤਕਰਾ ਕੀਤਾ ਜਾ ਰਿਹਾ ਹੈ, ਤੇ ਇਹ ਸਮੱਸਿਆ ਕਿਸਾਨਾਂ ਅਤੇ ਮਜ਼ਦੂਰਾਂ ਲਈ ਬਹੁਤ ਦੁਖਦਾਈ ਹੈ ਕਿਉਂਕਿ ਉਨ੍ਹਾਂ ਨੂੰ ਆਪਣੀ ਫ਼ਸਲ ਦੀ ਲਿਫਟਿੰਗ ਲਈ ਲੰਬੇ ਸਮੇਂ ਤਕ ਇੰਤਜ਼ਾਰ ਕਰਨਾ ਪੈਦਾ ਹੈ।
ਇਹ ਵੀ ਪੜ੍ਹੋ : ਪੰਜਾਬ ਵਾਸੀਆਂ ਲਈ ਖ਼ਤਰੇ ਦੀ ਘੰਟੀ, 12 ਤੋਂ 3 ਵਜੇ ਤੱਕ ਘਰੋਂ ਬਾਹਰ ਨਾ ਨਿਕਲਣ ਦੀ ਹਦਾਇਤ
ਇਹ ਜਾਮ ਕਰੀਬ ਇਕ ਘੰਟਾ ਲਗਾਤਾਰ ਲੱਗਾ ਰਿਹਾ। ਉਪਰੰਤ ਮੌਕੇ 'ਤੇ ਐੱਸ. ਐੱਚ. ਓ. ਗੁਰਿੰਦਰਜੀਤ ਸਿੰਘ ਨਾਗਰਾ ਨੇ ਪਹੁੰਚ ਕੇ ਆੜ੍ਹਤੀਆਂ ਨੂੰ ਭਰੋਸਾ ਦਿੱਤਾ ਕਿ ਉਨ੍ਹਾਂ ਦੀ ਇਹ ਮੰਗ ਨੂੰ ਐੱਸ. ਡੀ. ਐੱਮ ਟਾਂਡਾ ਅਤੇ ਡੀ.ਸੀ ਹੁਸ਼ਿਆਰਪੁਰ ਦੇ ਧਿਆਨ ਵਿਚ ਲਿਆ ਕੇ ਉਨ੍ਹਾਂ ਦਾ ਮਾਮਲਾ ਜਲਦ ਹੱਲ ਕਰ ਦਿੱਤਾ ਜਾਵੇਗਾ। ਇਸ ਗੱਲਬਾਤ ਮਗਰੋਂ ਆੜ੍ਹਤੀਆਂ ਵੱਲੋਂ ਜਾਮ ਖੋਲ ਦਿੱਤਾ ਗਿਆ ਜਦਕਿ ਧਰਨਾ ਖਬਰ ਲਿਖੇ ਜਾਣ ਤਕ ਜਾਰੀ ਸੀ।
ਇਹ ਵੀ ਪੜ੍ਹੋ : ਪੰਜਾਬ 'ਚ ਇਨ੍ਹਾਂ ਮੁਲਾਜ਼ਮਾਂ 'ਤੇ ਦਰਜ ਹੋਵੇਗੀ ਐੱਫ. ਆਈ. ਆਰ., ਤਨਖ਼ਾਹਾਂ ਰੋਕਣ ਦੇ ਹੁਕਮ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਬਿਜਲੀ ਦੇ ਇਕ ਤੋਂ ਬਾਅਦ ਇਕ ਹੋਏ ਕਈ ਜ਼ੋਰਦਾਰ ਧਮਾਕਿਆਂ ਨਾਲ ਦਹਿਲਿਆ ਇਲਾਕਾ
NEXT STORY