ਲੁਧਿਆਣਾ (ਅਨਿਲ): ਲੁਧਿਆਣਾ-ਜਲੰਧਰ ਨੈਸ਼ਨਲ ਹਾਈਵੇਅ 'ਤੇ ਲੰਬਾ ਜਾਮ ਲੱਗ ਗਿਆ ਹੈ। ਦੋਵੇਂ ਪਾਸਿਓਂ ਵਾਹਨਾਂ ਦੀਆਂ ਲੰਬੀਆਂ ਲਾਈਨਾਂ ਲੱਗ ਗਈਆਂ ਹਨ, ਜਿਸ ਕਾਰਨ ਲੋਕਾਂ ਨੂੰ ਕਾਫ਼ੀ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।

ਜਾਮ ਵਿਚ ਫਸੇ ਲੋਕਾਂ ਨੂੰ ਆਪਣੀ ਮੰਜ਼ਿਲ ਵਿਚ ਪਹੁੰਚਣ ਲਈ ਲੰਬਾ ਇੰਤਜ਼ਾਰ ਕਰਨਾ ਪੈ ਰਿਹਾ ਹੈ।

ਇਹ ਖ਼ਬਰ ਵੀ ਪੜ੍ਹੋ - ਪੰਜਾਬ ਦੇ 26 ਲੱਖ ਪਰਿਵਾਰਾਂ ਨਾਲ ਜੁੜੀ ਵੱਡੀ ਖ਼ਬਰ, ਆਧਾਰ ਕਾਰਡਾਂ ਬਾਰੇ Order ਜਾਰੀ
ਜਾਣਕਾਰੀ ਮੁਤਾਬਕ ਸ਼ਿਵਪੁਰੀ ਚੌਕ ਨੇੜੇ ਕੋਈ ਵੱਡਾ ਹਾਦਸਾ ਵਾਪਰਿਆ ਹੈ, ਜਿਸ ਕਾਰਨ ਇਹ ਟ੍ਰੈਫ਼ਿਕ ਸਮੱਸਿਆ ਆਈ ਹੈ। ਇਸ ਹਾਦਸੇ ਕਾਰਨ ਲੁਧਿਆਣਾ ਤੋਂ ਜਲੰਧਰ ਨੂੰ ਜਾਂਦੇ ਨੈਸ਼ਨਲ ਹਾਈਵੇਅ 'ਤੇ ਲੰਬਾ ਜਾਮ ਲੱਗ ਗਿਆ ਹੈ।

ਇਕ ਪਾਸੇ ਵਾਹਨਾਂ ਦੀਆਂ ਲੰਬੀਆਂ ਲਾਈਨਾਂ ਲੱਗਣ ਕਾਰਨ ਕੁਝ ਵਾਹਨ ਚਾਲਕ ਰੋਂਗ ਸਾਈਡ ਵੱਲੋਂ ਗੱਡੀਆਂ ਲਿਜਾਣ ਲੱਗ ਪਏ, ਜਿਸ ਕਾਰਨ ਦੋਵੇਂ ਪਾਸੇ ਲੰਬਾ ਜਾਮ ਲੱਗ ਗਿਆ ਹੈ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਬੱਚਿਆਂ ਦੀਆਂ ਲੱਗਣਗੀਆਂ ਮੌਜਾਂ, ਪੰਜਾਬ 'ਚ ਮਾਰਚ ਮਹੀਨੇ ਛੁੱਟੀਆਂ ਦੀ ਲੱਗੀ ਝੜੀ, ਪੜ੍ਹੋ ਪੂਰੀ ਲਿਸਟ
NEXT STORY