ਮੁੱਲਾਂਪੁਰ ਦਾਖਾ (ਕਾਲੀਆ)- ਪਿੰਡ ਢੱਟ ਦੇ ਨੌਜਵਾਨ ਦੀ ਸ਼ੱਕੀ ਹਾਲਾਤ ਵਿਚ ਮੌਤ ਮਗਰੋਂ ਮ੍ਰਿਤਕ ਦੇ ਵਾਰਸਾਂ ਵੱਲੋਂ ਜਗਰਾਓਂ ਵਿਖੇ ਜੀ. ਟੀ. ਰੋਡ 'ਤੇ ਲਾਸ਼ ਰੱਖ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ ਤੇ ਚੱਕਾ ਜਾਮ ਕਰ ਦਿੱਤਾ ਗਿਆ। ਧਰਨੇ ਦੀ ਸੂਚਨਾ ਮਿਲਦਿਆਂ ਹੀ ਪੁਲਸ ਅਫ਼ਸਰ ਵੀ ਮੌਕੇ 'ਤੇ ਪਹੁੰਚੇ ਤੇ ਜਲਦੀ ਹੀ ਕਾਤਲਾਂ ਦੀ ਗ੍ਰਿਫ਼ਤਾਰੀ ਦਾ ਭਰੋਸਾ ਦਿਵਾ ਕੇ ਧਰਨਾ ਚੁਕਵਾਇਆ ਤੇ ਆਵਾਜਾਈ ਆਮ ਵਾਂਗ ਸੁਚਾਰੂ ਕਰਵਾਈ।
ਜਾਣਕਾਰੀ ਮੁਤਾਬਕ, ਪਿੰਡ ਢੱਟ ਦਾ ਇਕ ਨੌਜਵਾਨ ਬੀਤੀ ਰਾਤ ਆਪਣੇ ਦੋਸਤਾਂ ਨਾਲ ਗਿਆ ਸੀ ਅਤੇ ਦੋਸਤਾਂ ਨੇ ਸਵੇਰੇ ਨਿੱਜੀ ਹਸਪਤਾਲ ਦੇ ਬਾਹਰ ਨੌਜਵਾਨ ਨੂੰ ਪਹੁੰਚਾਇਆ ਤਾਂ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਘੋਸ਼ਿਤ ਕਰ ਦਿੱਤਾ। ਮ੍ਰਿਤਕ ਦੀ ਪਛਾਣ ਜਗਜੀਤ ਸਿੰਘ ਵਾਸੀ ਪਿੰਡ ਬੱਦੋਵਾਲ ਵਜੋਂ ਹੋਈ ਹੈ।
ਇਨਸਾਫ਼ ਦੀ ਮੰਗ ਕਰਦਿਆਂ ਮ੍ਰਿਤਕ ਦੇ ਵਾਰਸਾਂ ਨੇ ਮ੍ਰਿਤਕ ਦੀ ਲਾਸ਼ ਜੀ. ਟੀ. ਰੋਡ ਜਗਰਾਓਂ 'ਤੇ ਰੱਖ ਕੇ ਰੋਸ ਪ੍ਰਦਰਸ਼ਨ ਕਰਦਿਆਂ ਚੱਕਾ ਜਾਮ ਕਰ ਦਿੱਤਾ। ਥਾਣਾ ਦਾਖਾ ਦੇ ਮੁਖੀ ਨੇ ਕਾਤਲਾਂ ਨੂੰ ਗ੍ਰਿਫ਼ਤਾਰ ਕਰਨ ਦਾ ਭਰੋਸਾ ਦਿਵਾ ਕੇ ਧਰਨਾ ਚੁਕਵਾ ਦਿੱਤਾ ਹੈ।
ਮਾਨ ਸਰਕਾਰ ਵੱਲੋਂ ਕਿਸਾਨਾਂ 'ਤੇ ਲਾਠੀਚਾਰਜ ਤੇ ਅੱਥਰੂ ਗੈਸ ਵਰਤਣਾ ਤਾਨਾਸ਼ਾਹੀ ਭਰਿਆ: ਪਰਗਟ ਸਿੰਘ
NEXT STORY