ਨਿਹਾਲ ਸਿੰਘ ਵਾਲਾ (ਰਣਜੀਤ ਬਾਵਾ) : ਮੋਗਾ-ਬਰਨਾਲਾ ਰਾਸ਼ਟਰੀ ਮਾਰਗ 'ਤੇ ਵੀਰਵਾਰ ਸਵੇਰੇ ਵਾਪਰੇ ਭਿਆਨਕ ਹਾਦਸੇ ਵਿਚ ਇਕ ਕਾਰ ਸਵਾਰ ਦੀ ਮੌਕੇ 'ਤੇ ਮੌਤ ਹੋ ਗਈ ਜਦਕਿ ਇਕ ਗੰਭੀਰ ਰੂਪ ਵਿਚ ਜ਼ਖਮੀ ਹੋ ਗਿਆ। ਮੌਕੇ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਦੋ ਕਾਰ ਸਵਾਰ ਮੋਗਾ ਤੋਂ ਬਰਨਾਲਾ ਸਾਈਡ ਆ ਰਹੇ ਸਨ ਕਿ ਪਿੰਡ ਮਾਛੀਕੇ ਨਜ਼ਦੀਕ ਉਨ੍ਹਾਂ ਦੀ ਤੇਜ਼ ਰਫਤਾਰ ਕਾਰ ਗੈਸ ਦੇ ਭਰੇ ਕੈਂਟਰ ਦੇ ਪਿਛਲੇ ਪਾਸੇ ਵੱਜੀ ਕਾਰ ਇੰਨੀ ਤੇਜ਼ ਸੀ ਕਿ ਕਾਰ ਗੈਸ ਕੈਂਟਰ ਦੇ ਹੇਠਾਂ ਜਾ ਵੜੀ।
ਇਹ ਵੀ ਪੜ੍ਹੋ : ਪੰਜਾਬ ਦੇ ਇਨ੍ਹਾਂ ਇਲਾਕਿਆਂ ਲਈ ਜਾਰੀ ਹੋਇਆ ਅਲਰਟ, ਲੋਕਾਂ ਨੂੰ ਘਰ ਖਾਲ੍ਹੀ ਕਰਨ ਲਈ ਕਿਹਾ ਗਿਆ

ਇਸ ਹਾਦਸੇ ਵਿਚ ਕਾਰ ਬੁਰੀ ਤਰ੍ਹਾਂ ਨੁਕਸਾਨੀ ਗਈ ਅਤੇ ਕਾਰ ਸਵਾਰ ਇਕ ਵਿਅਕਤੀ ਰਣਧੀਰ ਸਿੰਘ ਦੀ ਮੌਕੇ 'ਤੇ ਮੌਤ ਹੋ ਗਈ ਅਤੇ ਉਸ ਦੇ ਭਤੀਜੇ ਜੱਸੂ ਨੂੰ ਗੰਭੀਰ ਜ਼ਖਮੀ ਹਾਲਤ ਵਿਚ ਮੋਗਾ ਦੇ ਸਿਵਲ ਹਸਪਤਾਲ ਵਿਖੇ ਭੇਜ ਦਿੱਤਾ ਗਿਆ। ਉਕਤ ਕਾਰ ਸਵਾਰ ਪਿੰਡ ਨੈਣੇਵਾਲ ਜ਼ਿਲ੍ਹਾ ਬਰਨਾਲਾ ਦੇ ਦੱਸੇ ਜਾ ਰਹੇ ਹਨ। ਗੈਸ ਕੈਂਟਰ ਦਾ ਨੁਕਸਾਨ ਹੋਣੋ ਬਚ ਗਿਆ ਨਹੀਂ ਤਾਂ ਹੋਰ ਵੀ ਵੱਡਾ ਹਾਦਸਾ ਵਾਪਰ ਸਕਦਾ ਸੀ।
ਇਹ ਵੀ ਪੜ੍ਹੋ : ਮੋਗਾ ਦੇ ਇਹ ਪਿੰਡ ਸਤਲੁਜ ਦੀ ਚਪੇਟ ਆਏ, ਘਰਾਂ 'ਚ 5-5 ਫੁੱਟ ਭਰਿਆ ਪਾਣੀ
ਇਹ ਵੀ ਪੜ੍ਹੋ : ਨਕੋਦਰ ਹਾਈਵੇਅ 'ਤੇ ਭਿਆਨਕ ਹਾਦਸਾ, ਬੰਦ ਕੀਤੀ ਗਈ ਆਵਾਜਾਈ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਵੱਡੀ ਖਬਰ; ਮਸ਼ਹੂਰ ਪੰਜਾਬੀ ਗਾਇਕ ਨੇ ਹੜ੍ਹ ਪੀੜਤਾਂ ਦੀ ਫੜੀ ਬਾਂਹ, ਕੀਤਾ 5 ਕਰੋੜ ਦੀ ਮਦਦ ਦਾ ਐਲਾਨ
NEXT STORY