ਫਿਰੋਜ਼ਪੁਰ/ਫਾਜ਼ਿਲਕਾ (ਸੰਨੀ, ਸੁਨੀਲ) : 'ਪੰਜਾਬ ਬੰਦ' ਦੇ ਸੱਦੇ 'ਤੇ ਕਿਸਾਨਾਂ ਵਲੋਂ ਅੱਜ ਇੱਥੇ ਫਿਰੋਜ਼ਪੁਰ-ਲੁਧਿਆਣਾ ਚੰਡੀਗੜ੍ਹ ਨੈਸ਼ਨਲ ਹਾਈਵੇਅ ਜਾਮ ਕਰ ਦਿੱਤਾ ਗਿਆ। ਕਿਸਾਨਾਂ ਵਲੋਂ ਇੱਥੇ ਜੰਮ ਕੇ ਨਾਅਰੇਬਾਜ਼ੀ ਕੀਤੀ ਜਾ ਰਹੀ ਹੈ। ਉੱਥੇ ਹੀ ਵੱਡੀ ਗਿਣਤੀ 'ਚ ਇੱਥੇ ਭਾਰੀ ਪੁਲਸ ਫੋਰਸ ਨੂੰ ਵੀ ਤਾਇਨਾਤ ਕੀਤਾ ਗਿਆ ਹੈ।
ਇਹ ਵੀ ਪੜ੍ਹੋ : ਪੰਜਾਬ ਤੋਂ ਚੰਡੀਗੜ੍ਹ ਆਉਣ ਵਾਲਿਆਂ ਲਈ ਵੱਡੀ ਖ਼ਬਰ, ਵਾਪਸ ਮੋੜੀਆਂ ਜਾ ਰਹੀਆਂ ਗੱਡੀਆਂ (ਤਸਵੀਰਾਂ)
ਇਸੇ ਤਰ੍ਹਾਂ ਕਿਸਾਨ ਅੰਦੋਲਨ ਦੇ ਚੱਲਦਿਆਂ ਫਾਜ਼ਿਲਕਾ-ਫਿਰੋਜ਼ਪੁਰ ਫਲਾਈਓਵਰ ਨੂੰ ਵੀ ਜਾਮ ਕੀਤਾ ਗਿਆ ਹੈ, ਜਦੋਂ ਕਿ ਫਲਾਈਓਵਰ ਦੇ ਹੇਠਾਂ ਰੇਲਵੇ ਟਰੈਕ ਨੂੰ ਵੀ ਬੰਦ ਕੀਤਾ ਗਿਆ ਹੈ। ਕਿਸਾਨ ਇੱਥੇ ਲਗਾਤਾਰ ਪਹੁੰਚ ਰਹੇ ਹਨ ਅਤੇ ਬਾਕੀ ਸੜਕ ਨੂੰ ਵੀ ਜਾਮ ਕੀਤਾ ਜਾ ਰਿਹਾ ਹੈ।
ਇਹ ਵੀ ਪੜ੍ਹੋ : ਪੰਜਾਬ ਦਾ National Highway ਹੋਇਆ ਬੰਦ, ਭੁੱਲ ਕੇ ਵੀ ਇਧਰ ਨਾ ਆ ਜਾਇਓ (ਤਸਵੀਰਾਂ)
'ਪੰਜਾਬ ਬੰਦ' ਦੇ ਮੱਦੇਨਜ਼ਰ ਫਾਜ਼ਿਲਕਾ ਸ਼ਹਿਰ ਪੂਰੀ ਤਰ੍ਹਾਂ ਬੰਦ ਨਜ਼ਰ ਆ ਰਿਹਾ ਹੈ। ਕਿਸਾਨ ਸਵੇਰ ਤੋਂ ਹੀ ਰੇਲਵੇ ਟਰੈਕ 'ਤੇ ਬੈਠੇ ਹੋਏ ਹਨ ਅਤੇ ਕਿਸਾਨਾਂ ਵਲੋਂ ਬੱਸ ਅੱਡੇ ਨੂੰ ਵੀ ਬੰਦ ਰੱਖਿਆ ਗਿਆ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਪੰਜਾਬ ਬੰਦ ਦੇ ਸੱਦੇ ਨੂੰ ਭਰਵਾਂ ਹੁੰਗਾਰਾ, ਗੁਰੂ ਨਗਰੀ ਦੇ ਸਾਰੇ ਇਲਾਕੇ ਬੰਦ
NEXT STORY