ਪਟਿਆਲਾ : ਪਟਿਆਲਾ 'ਚ ਅੱਜ ਕੌਮੀ ਲੋਕ ਅਦਾਲਤ ਲਗਾਈ ਗਈ। ਇਸ ਦੌਰਾਨ ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਜੱਜ ਅਤੇ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਕਾਰਜਕਾਰੀ ਚੇਅਰਮੈਨ ਜਸਟਿਸ ਅਜੇ ਤਿਵਾੜੀ ਨੇ ਇਕ ਜੋੜੇ ਨੂੰ ਮੁੜ ਮਿਲਵਾ ਦਿੱਤਾ। ਪਟਿਆਲਾ ਦੇ ਰਹਿਣ ਵਾਲਾ ਗੋਬਿੰਦ ਸਿੰਘ ਅਤੇ ਬਲਜੀਤ ਕੌਰ ਪਿਛਲੇ ਡੇਢ ਸਾਲ ਤੋਂ ਵੱਖ-ਵੱਖ ਰਹਿ ਰਹੇ ਸਨ। ਉਨ੍ਹਾਂ ਦਾ ਇਕ 6 ਸਾਲ ਦਾ ਬੱਚਾ ਵੀ ਹੈ। ਜਸਟਿਸ ਅਜੇ ਤਿਵਾੜੀ ਵੱਲੋਂ ਦੋਹਾਂ ਨੂੰ ਮੁੜ ਮਿਲਵਾਇਆ ਗਿਆ।
ਉਨ੍ਹਾਂ ਨੇ ਇਸ ਜੋੜੇ ਸਮੇਤ ਹੋਰ ਅਜਿਹੇ ਵੱਖ ਰਹਿ ਰਹੇ ਪਤੀ-ਪਤਨੀ (ਜੋੜਿਆਂ) ਨੂੰ ਇਕੱਠੇ ਅਤੇ ਮਿਲ ਕੇ ਰਹਿਣ 'ਤੇ ਜ਼ੋਰ ਦਿੰਦਿਆਂ ਕਿਹਾ ਕਿ ਜਦੋਂ ਜੋੜੇ ਦੇ ਬੱਚੇ ਪੈਦਾ ਹੋ ਜਾਣ ਤਾਂ ਉਹ ਪਤੀ-ਪਤਨੀ ਦੀ ਥਾਂ ਮਾਪੇ ਬਣ ਜਾਂਦੇ ਹਨ ਅਤੇ ਮਾਪਿਆਂ ਦੀ ਇਹ ਬੁਨਿਆਦੀ ਜ਼ਿੰਮੇਵਾਰੀ ਹੈ ਕਿ ਉਹ ਆਪਣੀ ਔਲਾਦ ਦੀ ਬਿਹਤਰ ਪਰਵਰਿਸ਼ ਕਰਨ ਨੂੰ ਹੀ ਤਰਜ਼ੀਹ ਦੇਣ ਜਸਟਿਸ ਤਿਵਾੜੀ ਨੇ ਇਸ ਮੌਕੇ ਪੱਤਰਕਾਰਾਂ ਨਾਲ ਗ਼ੈਰ ਰਸਮੀ ਗੱਲਬਾਤ ਕਰਦਿਆਂ ਦੱਸਿਆ ਕਿ ਕੋਵਿਡ ਨੇ ਅਦਾਲਤੀ ਕੰਮ-ਕਾਰ ਨੂੰ ਵੀ ਬੁਰੀ ਤਰ੍ਹਾਂ ਪ੍ਰਭਾਵਿਤ ਕੀਤਾ ਹੈ ਅਤੇ ਸਾਨੂੰ ਇਸ ਦੇ ਪ੍ਰਭਾਵ ਤੋਂ ਬਾਹਰ ਆਉਣ ਤੋਂ ਬਾਅਦ ਬਹੁਤ ਹੀ ਸ਼ਿੱਦਤ ਤੇ ਲਗਾਤਾਰਤਾ ਨਾਲ ਲੰਬਿਤ ਪਏ ਕੇਸਾਂ ਦੇ ਨਿਪਟਾਰੇ ਲਈ ਕੰਮ ਕਰਨਾ ਪਵੇਗਾ।
ਉਨ੍ਹਾਂ ਕਿਹਾ ਕਿ ਚੈਕ ਬਾਊਂਸ, ਹਾਦਸਿਆਂ ਦੇ ਕਲੇਮ ਅਤੇ ਅਜਿਹੇ ਹੋਰ ਛੋਟੇ-ਛੋਟੇ ਮਾਮਲਿਆਂ 'ਚ ਲੋਕ ਅਦਾਲਤਾਂ ਕਾਫ਼ੀ ਲਾਭਦਾਇਕ ਸਿੱਧ ਹੁੰਦੀਆਂ ਹਨ, ਜਿਨ੍ਹਾਂ ਨਾਲ ਰਾਜ਼ੀਨਾਮਾ ਹੋਣ ਅਤੇ ਯੋਗ ਮਾਮਲਿਆਂ ਦਾ ਨਿਪਟਾਰਾ ਕਰਨ 'ਚ ਸਫ਼ਲਤਾ ਮਿਲਦੀ ਹੈ।
ਪਰਮਿਦਰ ਢੀਂਡਸਾ ਨੇ ਘੇਰੇ ਅਕਾਲੀ, ਕਿਹਾ- ਹਮੇਸ਼ਾ ਕਿਸਾਨ ਵਿਰੋਧੀ ਰਿਹਾ ਬਾਦਲ ਪਰਿਵਾਰ
NEXT STORY