ਮੋਗਾ (ਸੰਦੀਪ ਸ਼ਰਮਾ) : ਨੈਸ਼ਨਲ ਲੀਗਲ ਸਰਵਿਸ ਅਥਾਰਟੀ ਅਤੇ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਐੱਸ. ਏ. ਐੱਸ. ਨਗਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ 14 ਸਤੰਬਰ ਨੂੰ ਮੋਗਾ, ਨਿਹਾਲ ਸਿੰਘ ਵਾਲਾ ਅਤੇ ਬਾਘਾ ਪੁਰਾਣਾ ਦੀਆਂ ਅਦਾਲਤਾਂ ਅਤੇ ਸਥਾਈ ਲੋਕ ਅਦਾਲਤ (ਜਨ ਉਪਯੋਗੀ ਸੇਵਾਵਾਂ) ਮੋਗਾ ਵਿਖੇ ਨੈਸ਼ਨਲ ਲੋਕ ਅਦਾਲਤ ਲਾਈ ਜਾ ਰਹੀ ਹੈ।
ਇਸ ਦੇ ਸਬੰਧ ਵਿਚ ਸੈਸ਼ਨ ਜੱਜ ਸਰਬਜੀਤ ਸਿੰਘ ਧਾਲੀਵਾਲ ਵੱਲੋਂ ਜ਼ਿਲ੍ਹੇ ਦੇ ਵੱਖ-ਵੱਖ ਅਧਿਕਾਰੀਆਂ, ਸਥਾਈ ਲੋਕ ਅਦਾਲਤ (ਜਨ ਉਪਯੋਗੀ ਸੇਵਾਵਾਂ) ਮੋਗਾ, ਲੀਡ ਬੈਂਕ ਮੈਨੇਜਰ, ਡੀ. ਐੱਸ. ਪੀ. (ਟ੍ਰੈਫਿਕ) ਅਤੇ ਵਾਟਰ ਅਤੇ ਸੈਨੀਟੇਸ਼ਨ ਵਿਭਾਗ ਨਾਲ ਮੀਟਿੰਗ ਕੀਤੀ ਗਈ। ਇਸ ਲੋਕ ਅਦਾਲਤ ਵਿਚ ਦੀਵਾਨੀ ਕੇਸ, ਘਰੇਲੂ ਝਗੜੇ, ਮੋਟਰ ਵ੍ਹੀਕਲ ਸੜਕ ਦੁਰਘਟਨਾਵਾਂ ਦੇ ਮੁਆਵਜ਼ੇ ਦੇ ਮਸਲੇ, ਜ਼ਮੀਨੀ ਝਗੜੇ ਦੇ ਮਸਲੇ, ਬਿਜਲੀ ਚੋਰੀ ਦੇ ਮਸਲੇ, ਚੈੱਕ ਬਾਊਂਸਿੰਗ ਦੇ ਮਸਲੇ, ਟ੍ਰੈਫਿਕ ਚਲਾਨ, ਰਿਕਵਰੀ ਸੂਟ, ਲੇਬਰ ਆਦਿ ਦੇ ਮਸਲੇ ਲਾਏ ਜਾ ਸਕਦੇ ਹਨ।
ਜਲੰਧਰ 'ਚ ਦੋ ਕਿਰਾਏਦਾਰ ਆਪਸ 'ਚ ਭਿੜੇ: ਔਰਤ ਦਾ ਦੋਸ਼, ਨਸ਼ੇ 'ਚ ਭਰਾ ਦੀ ਬੁਰੀ ਤਰ੍ਹਾਂ ਕੀਤੀ ਕੁੱਟਮਾਰ
NEXT STORY