ਮੋਹਾਲੀ (ਨਿਆਮੀਆਂ) : ਰਾਸ਼ਟਰੀ ਕਾਨੂੰਨੀ ਸੇਵਾਵਾਂ ਅਥਾਰਟੀ ਨਵੀਂ ਦਿੱਲੀ ਵਲੋਂ ਜਾਰੀ ਸ਼ਡਿਊਲ ਅਨੁਸਾਰ 14 ਦਸੰਬਰ ਨੂੰ ਸਾਲ 2024 ਦੀ ਚੌਥੀ ਅਤੇ ਆਖ਼ਰੀ ਰਾਸ਼ਟਰੀ ਲੋਕ ਅਦਾਲਤ ਦਾ ਆਯੋਜਨ ਅਤੁਲ ਕਸਾਨਾ ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ ਮੋਹਾਲੀ ਦੀ ਯੋਗ ਅਗਵਾਈ 'ਚ ਜ਼ਿਲ੍ਹਾ ਮੋਹਾਲੀ ਦੀਆਂ ਸਾਰੀਆਂ ਅਦਾਲਤਾਂ 'ਚ ਕੀਤਾ ਜਾ ਰਿਹਾ ਹੈ, ਜਿਸ 'ਚ ਰਾਜ਼ੀਨਾਮਾ ਯੋਗ ਫੌਜ਼ਦਾਰੀ ਕੇਸ, ਚੈਕਬਾਊਂਸ ਕੇਸ, ਬੈਂਕ ਰਿਕਵਰੀ ਕੇਸ, ਵਿਵਾਹਿਕ ਝਗੜੇ, ਐੱਮ. ਏ. ਸੀ. ਟੀ. ਕੇਸ, ਕਿਰਤ ਸਬੰਧੀ ਝਗੜੇ, ਲੈਂਡ ਐਕਿਊਜ਼ਿਸ਼ਨ ਕੇਸ, ਬਿਜਲੀ ਅਤੇ ਪਾਣੀ ਦੇ ਬਿਲਾਂ ਸਬੰਧੀ, ਮਾਲ ਵਿਭਾਗ ਨਾਲ ਸਬੰਧਿਤ ਅਤੇ ਹਰ ਤਰ੍ਹਾਂ ਦੇ ਦੀਵਾਨੀ ਕੇਸ ਵਿਚਾਰੇ ਜਾਣਗੇ।
ਇਸ ਸਬੰਧ ਵਿਚ ਸੁਰਭੀ ਪਰਾਸ਼ਰ ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਮੋਹਾਲੀ ਵਲੋਂ ਕੇਂਦਰ ਅਤੇ ਪੰਜਾਬ ਸਰਕਾਰ ਦੇ ਵੱਖ-ਵੱਖ ਵਿਭਾਗਾਂ ਜਿਵੇਂ ਕਿ ਮਾਲ ਵਿਭਾਗ, ਰੀਜਨਲ ਟਰਾਂਸਪੋਰਟ ਅਫ਼ਸਰ, ਮਿਊਂਸੀਪਲ ਕਾਰਪੋਰੇਸ਼ਨ, ਟੈਲੀਫੋਨ ਵਿਭਾਗ, ਬੈਂਕ, ਵਾਟਰ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਅਤੇ ਇੰਸ਼ੋਰੈਂਸ ਕੰਪਨੀਆਂ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਗਈ ਅਤੇ ਅਧਿਕਾਰੀਆਂ ਨੂੰ ਵੱਖ-ਵੱਖ ਅਦਾਲਤਾਂ 'ਚ ਲੰਬਿਤ ਕੇਸਾਂ ਨੂੰ 14 ਦਸੰਬਰ ਨੂੰ ਲਗਾਈ ਜਾ ਰਹੀ ਰਾਸ਼ਟਰੀ ਲੋਕ ਅਦਾਲਤ ਰਾਹੀਂ ਨਿਪਟਾਰੇ ਲਈ ਪ੍ਰੇਰਿਤ ਕੀਤਾ ਗਿਆ। ਉਨ੍ਹਾਂ ਇਹ ਵੀ ਦੱਸਿਆ ਕਿ ਇਸ ਰਾਸ਼ਟਰੀ ਲੋਕ ਅਦਾਲਤ ਵਿਚ ਅਜਿਹੇ ਕੇਸ ਜਿਹੜੇ ਅਜੇ ਕਿਸੇ ਵੀ ਅਦਾਲਤ ਵਿਚ ਦਾਇਰ ਨਹੀਂ ਕੀਤੇ ਗਏ ਅਤੇ ਉਪਰੋਕਤ ਕੈਟਾਗਿਰੀਆਂ ਅਧੀਨ ਆਉਂਦੇ ਹੋਣ ਲੋਕ ਅਦਾਲਤ ਵਿਚ ਲਗਵਾਏ ਜਾ ਸਕਦੇ ਹਨ।
ਪਿੰਡ ਦੇ ਸਕੂਲ 'ਚ ਵੜਿਆ ਚੀਤਾ, ਗੁਰਦੁਆਰਾ ਸਾਹਿਬ 'ਚ ਹੋ ਗਈ ਅਨਾਊਂਸਮੈਂਟ (ਵੀਡੀਓ)
NEXT STORY