ਬਠਿੰਡਾ (ਵਰਮਾ) : ਮੈਂਬਰ ਸਕੱਤਰ, ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਹੁਕਮਾਂ ਅਤੇ ਜ਼ਿਲ੍ਹਾ ਅਤੇ ਸੈਸ਼ਨ ਜੱਜ-ਸਹਿਤ-ਚੇਅਰਮੈਨ, ਕਰੁਨੇਸ਼ ਕੁਮਾਰ ਅਤੇ ਸੀ. ਜੇ. ਐੱਮ. ਕਮ-ਸਕੱਤਰ ਬਲਜਿੰਦਰ ਕੌਰ ਮਾਨ ਜ਼ਿਲ੍ਹਾ ਕਾਨੂੰਨੀ ਸੇਵਾਵਾ ਅਥਾਰਟੀ ਬਠਿੰਡਾ ਦੀ ਰਹਿਨੁਮਾਈ ਹੇਠ ਕੌਮੀ ਲੋਕ ਅਦਾਲਤ 24 ਮਈ 2025 ਨੂੰ ਲਗਾਈ ਜਾ ਰਹੀ ਹੈ।
ਉਨ੍ਹਾਂ ਦੱਸਿਆ ਕਿ ਇਸ ਦੇ ਸਬੰਧ ਵਿੱਚ ਸਬੰਧਿਤ ਕਰਮਚਾਰੀਆ ਨਾਲ ਜਿੱਥੇ ਮੀਟਿੰਗ ਕੀਤੀ, ਉੱਥੇ ਹੀ ਉਨ੍ਹਾਂ ਨੂੰ ਲੋਕ ਅਦਾਲਤ ਦੇ ਸਬੰਧ ਬਾਰੇ ਜਾਣਕਾਰੀ ਮੁਹੱਈਆ ਕਰਵਾਈ ਗਈ। ਇਸ ਮੌਕੇ ਉਨ੍ਹਾਂ ਮੁਫ਼ਤ ਕਾਨੂੰਨੀ ਸੇਵਾਵਾਂ ਅਤੇ ਹੈਲਪਲਾਈਨ ਨੰਬਰ 15100 ਬਾਰੇ ਵੀ ਜਾਣਕਾਰੀ ਦਿੱਤੀ ਤਾਂ ਜੋ ਆਮ ਲੋਕ ਕਾਲ ਕਰਕੇ ਵੀ ਮੁਫ਼ਤ ਕਾਨੂੰਨੀ ਸੇਵਾਵਾਂ ਬਾਰੇ ਜਾਣਕਾਰੀ ਹਾਸਲ ਕਰ ਸਕਣ।
ਵੀਡੀਓ ਤੁਰੰਤ ਹਟਾਏ ਯੂਟਿਊਬਰ, ਨਹੀਂ ਤਾਂ ਕਰਾਂਗੇ ਕਾਨੂੰਨੀ ਕਾਰਵਾਈ : SGPC ਪ੍ਰਧਾਨ ਧਾਮੀ
NEXT STORY