ਅਬੋਹਰ (ਸੁਨੀਲ) : ਪੰਜਾਬ ਅਤੇ ਹਰਿਆਣਾ ਹਾਈਕੋਰਟ ਚੰਡੀਗੜ੍ਹ ਦੇ ਮੁੱਖ ਜੱਜ ਨੇ ਪੰਜਾਬ ਅਤੇ ਹਰਿਆਣਾ 'ਚ ਰਾਸ਼ਟਰੀ ਲੋਕ ਅਦਾਲਤ ਲਗਾਉਣ ਅਤੇ ਲੋਕਾਂ ਦੇ ਮਾਮਲਿਆਂ ਦਾ ਆਪਸੀ ਭਾਈਚਾਰੇ ਨਾਲ ਨਿਪਟਾਰਾ ਕਰਨ ਦੇ ਨਿਰਦੇਸ਼ ਦਿੱਤੇ ਹਨ। ਉਨ੍ਹਾਂ ਦੇ ਨਿਰਦੇਸ਼ਾਂ ਦੀ ਪਾਲਣਾ ਕਰਦੇ ਹੋਏ ਜ਼ਿਲ੍ਹਾ ਫਾਜ਼ਿਲਕਾ ਦੇ ਸੀਨੀਅਰ ਸੈਸ਼ਨ ਜੱਜ ਅਵਤਾਰ ਸਿੰਘ ਦੀ ਅਗਵਾਈ ਹੇਠ ਸਥਾਨਕ ਸਬ-ਡਵੀਜ਼ਨ 'ਚ ਤਿੰਨ ਲੋਕ ਅਦਾਲਤਾਂ ਦਾ ਆਯੋਜਨ ਕੀਤਾ ਗਿਆ। ਇਨ੍ਹਾਂ 'ਚ 415 ਕੇਸਾਂ ਦਾ ਮੌਕੇ ’ਤੇ ਹੀ ਫ਼ੈਸਲਾ ਕੀਤਾ ਗਿਆ ਅਤੇ ਕਰੀਬ 35 ਕਰੋੜ ਦੀ ਰਿਕਵਰੀ ਕੀਤੀ ਗਈ। ਜੁਡੀਸ਼ੀਅਲ ਮੈਜਿਸਟ੍ਰੇਟ ਸਤੀਸ਼ ਕੁਮਾਰ ਸ਼ਰਮਾ ਦੀ ਅਦਾਲਤ 'ਚ ਅਨੰਤਬੀਰ ਹੇਅਰ, ਸਮਾਜ ਸੇਵਕ ਰਵੀ ਕਾਂਤ, ਰੀਡਰ ਕਮਲ ਗਰਗ ਮੌਜੂਦ ਸਨ।
ਇਸ ਅਦਾਲਤ 'ਚ 154 ਕੇਸ ਰੱਖੇ ਗਏ। ਜਿਸ 'ਚ 84 ਕੇਸਾਂ ਦਾ ਮੌਕੇ ’ਤੇ ਹੀ ਨਿਪਟਾਰਾ ਕੀਤਾ ਗਿਆ ਅਤੇ ਕਰੀਬ 32 ਕਰੋੜ ਦੀ ਰਿਕਵਰੀ ਕੀਤੀ ਗਈ। ਜੁਡੀਸ਼ੀਅਲ ਮੈਜਿਸਟ੍ਰੇਟ ਜਗਵਿੰਦਰ ਸਿੰਘ ਦੀ ਅਦਾਲਤ 'ਚ ਐਡਵੋਕੇਟ ਜੈਦਿਆਲ ਕਾਂਟੀਵਾਲ, ਸਮਾਜ ਸੇਵਕ ਸੰਜੇ ਗੋਇਲ ਦੀ ਹਾਜ਼ਰੀ 'ਚ 190 ਕੇਸ ਰੱਖੇ ਗਏ। ਜਿਨ੍ਹਾਂ ਵਿੱਚੋਂ 112 ਕੇਸਾਂ ਦਾ ਨਿਪਟਾਰਾ ਕੀਤਾ ਗਿਆ ਅਤੇ 1 ਕਰੋੜ 38 ਲੱਖ ਰੁਪਏ ਦੀ ਵਸੂਲੀ ਕੀਤੀ ਗਈ। ਜੁਡੀਸ਼ੀਅਲ ਮੈਜਿਸਟ੍ਰੇਟ ਸੁਖਮਨਦੀਪ ਸਿੰਘ ਦੀ ਅਦਾਲਤ ਵਿੱਚ ਐਡਵੋਕੇਟ ਮੈਡਮ ਰੀਆ ਸੋਨੀ, ਨਰਸੇਵਾ ਨਾਰਾਇਣ ਸੇਵਾ ਪ੍ਰਧਾਨ ਰਾਜੂ ਚਰਾਇਆ ਦੀ ਹਾਜ਼ਰੀ ਵਿੱਚ 219 ਦੇ ਕਰੀਬ ਮਾਮਲੇ ਰੱਖੇ ਗਏ। ਜਿਨ੍ਹਾਂ ਵਿੱਚੋਂ ਕਰੀਬ 200 ਕੇਸਾਂ ਦਾ ਨਿਪਟਾਰਾ ਕੀਤਾ ਗਿਆ ਅਤੇ 2 ਕਰੋੜ 10 ਲੱਖ ਰੁਪਏ ਦੀ ਵਸੂਲੀ ਕੀਤੀ ਗਈ।
ਜਥੇਦਾਰ ਗੜਗੱਜ ਨੇ ਹੜ੍ਹਾਂ 'ਚ ਸੇਵਾ ਕਰ ਰਹੀਆਂ ਸੰਸਥਾਵਾਂ ਨਾਲ ਕੀਤੀ ਮੀਟਿੰਗ, ਦਿੱਤੀਆਂ ਇਹ ਹਦਾਇਤਾਂ
NEXT STORY