ਬਠਿੰਡਾ (ਵਿਜੇ ਵਰਮਾ) : ਕਰੁਨੇਸ਼ ਕੁਮਾਰ, ਜ਼ਿਲ੍ਹਾ ਅਤੇ ਸੈਸ਼ਨ ਜੱਜ-ਸਹਿਤ-ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਬਠਿੰਡਾ ਦੀ ਰਹਿਨੁਮਾਈ ਹੇਠ ਬਠਿੰਡਾ ਅਧੀਨ ਸਮੂਹ ਨਿਆਇਕ ਅਦਾਲਤਾਂ ਬਠਿੰਡਾ ਅਤੇ ਸਬ-ਡਵੀਜ਼ਨਾਂ, ਤਲਵੰਡੀ ਸਾਬੋ ਅਤੇ ਫੂਲ ਵੱਲੋਂ ਕੇਸਾਂ ਦੇ ਨਿਪਟਾਰੇ ਲਈ ਨੈਸ਼ਨਲ ਲੋਕ ਅਦਾਲਤ ਦਾ ਆਯੋਜਨ 9 ਮਈ 2026 ਨੂੰ ਕੀਤਾ ਜਾ ਰਿਹਾ ਹੈ। ਇਸ ਸਬੰਧੀ ਕਰੁਨੇਸ਼ ਕੁਮਾਰ ਜ਼ਿਲ੍ਹਾ ਅਤੇ ਸੈਸ਼ਨ ਜੱਜ-ਸਹਿਤ-ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਬਠਿੰਡਾ ਨੇ ਦੱਸਿਆ ਕਿ ਲੋਕ ਅਦਾਲਤ ਦਾ ਮੁੱਖ ਮਨੋਰਥ ਦੋਵੇਂ ਧਿਰਾਂ ਦੀ ਆਪਸੀ ਰਜਾਮੰਦੀ ਨਾਲ ਝਗੜਿਆਂ ਦਾ ਨਿਪਟਾਰਾ ਕਰਵਾਉਣਾ ਹੈ ਤਾਂ ਜੋ ਧਿਰਾਂ ਦੇ ਕੀਮਤੀ ਸਮੇਂ ਅਤੇ ਧਨ ਦੀ ਬਚਤ ਹੋ ਸਕੇ ਅਤੇ ਆਪਸੀ ਦੁਸ਼ਮਣੀ ਘਟਾਈ ਜਾ ਸਕੇ।
ਲੋਕ ਅਦਾਲਤਾਂ ਰਾਹੀਂ ਫ਼ੈਸਲੇ ਹੋਏ ਕੇਸਾਂ ਦੇ ਲਾਭਾਂ ਤੇ ਚਾਨਣਾ ਪਾਉਂਦੇ ਹੋਏ ਉਨ੍ਹਾਂ ਦੱਸਿਆ ਕਿ ਲੋਕ ਅਦਾਲਤ ਰਾਹੀਂ ਫ਼ੈਸਲਾ ਹੋਏ ਕੇਸ ਦੀ ਅੱਗੇ ਕੋਈ ਅਪੀਲ ਨਹੀਂ ਹੋ ਸਕਦੀ, ਕਿਉਂਕਿ ਲੋਕ ਅਦਾਲਤ ਵਿਚ ਫ਼ੈਸਲਾ ਧਿਰਾਂ ਦੀ ਆਪਸੀ ਸਹਿਮਤੀ ਰਾਹੀਂ ਕਰਵਾਇਆ ਜਾਂਦਾ ਹੈ। ਇਸ ਨਾਲ ਝਗੜਾ ਹਮੇਸ਼ਾ ਲਈ ਖ਼ਤਮ ਹੋ ਜਾਂਦਾ ਹੈ। ਉਨ੍ਹਾਂ ਇਹ ਵੀ ਦੱਸਿਆ ਕਿ ਲੋਕ ਅਦਾਲਤ ਰਾਹੀਂ ਫ਼ੈਸਲਾ ਹੋਏ ਕੇਸਾਂ ਵਿਚ ਲਗਾਈ ਗਈ, ਕੋਰਟ ਫ਼ੀਸ ਵੀ ਵਾਪਸ ਕੀਤੀ ਜਾਂਦੀ ਹੈ। ਇਸ ਨੈਸ਼ਨਲ ਲੋਕ ਅਦਾਲਤ 'ਚ ਫ਼ੌਜਦਾਰੀ, ਚੈੱਕ ਬਾਊਂਸ, ਬੈਂਕਾਂ ਦੇ ਕੇਸ, ਐਕਸੀਡੈਂਟ ਕਲੇਮ ਕੇਸ ਅਤੇ ਪਰਿਵਾਰਿਕ ਝਗੜੇ ਆਦਿ ਕਿਸਮਾਂ ਦੇ ਕੇਸ ਲਗਾਏ ਜਾਣਗੇ। ਇਸ ਤੋਂ ਇਲਾਵਾ ਪ੍ਰੀ-ਲੀਟੀਗੇਟਿਵ ਕੇਸ ਜਿਵੇਂ ਕਿ ਬੈਂਕ ਰਿਕਵਰੀ ਕੇਸ, ਜਲ ਸਪਲਾਈ, ਲੇਬਰ ਆਦਿ ਕੇਸ ਵੀ ਲਗਾਏ ਜਾਣਗੇ।
ਟੈਕਸ ਚੋਰੀ ਦੇ ਦੋਸ਼ ਹੇਠ ਲੁਧਿਆਣਾ ਦਾ ਕਾਰੋਬਾਰੀ ਗ੍ਰਿਫ਼ਤਾਰ
NEXT STORY