ਫਾਜ਼ਿਲਕਾ (ਲੀਲਾਧਰ) : ਜ਼ਿਲ੍ਹਾ ਅਤੇ ਸੈਸ਼ਨ ਜੱਜ ਕੰਮ ਚੇਅਰਮੈਨ ਜ਼ਿਲ੍ਹਾ ਕਨੂੰਨੀ ਸੇਵਾਵਾਂ ਅਥਾਰਟੀ ਫਾਜ਼ਿਲਕਾ ਅਵਤਾਰ ਸਿੰਘ ਨੇ ਦੱਸਿਆ ਹੈ ਕਿ ਜ਼ਿਲ੍ਹੇ ਭਰ ਦੀਆਂ ਅਦਾਲਤਾਂ ਵਿਚ ਨੈਸ਼ਨਲ ਲੋਕ ਅਦਾਲਤ 14 ਦਸੰਬਰ ਨੂੰ ਲਗਾਈ ਜਾਵੇਗੀ। ਉਨ੍ਹਾਂ ਦੱਸਿਆ ਕਿ ਲੋਕ ਅਦਾਲਤ ਵਿੱਚ ਦੋਹਾਂ ਧਿਰਾਂ ਦੀ ਸਹਿਮਤੀ ਨਾਲ ਫ਼ੈਸਲੇ ਹੁੰਦੇ ਹਨ, ਜਿਸ ਨਾਲ ਕੇਸ ਦਾ ਪੱਕੇ ਤੌਰ ’ਤੇ ਨਬੇੜਾ ਹੋ ਜਾਂਦਾ ਹੈ ਅਤੇ ਆਪਸੀ ਭਾਈਚਾਰਾ ਵੀ ਵੱਧਦਾ ਹੈ। ਨੈਸ਼ਨਲ ਲੋਕ ਅਦਾਲਤ ਵਿੱਚ ਆਪਣਾ ਕੇਸ ਲਗਵਾਉਣ ਲਈ ਸਬੰਧਿਤ ਧਿਰ ਉਸ ਅਦਾਲਤ ਵਿੱਚ ਅਰਜ਼ੀ ਦੇ ਸਕਦੀ ਹੈ, ਜਿੱਥੇ ਕਿ ਕੇਸ ਚੱਲ ਰਿਹਾ ਹੋਵੇ ਜਾਂ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਫਰੰਟ ਆਫਿਸ ਵਿਖੇ ਵੀ ਅਰਜ਼ੀ ਦਿੱਤੀ ਜਾ ਸਕਦੀ ਹੈ।
ਉਨ੍ਹਾਂ ਨੇ ਆਖਿਆ ਕਿ ਲੋਕ ਅਦਾਲਤਾਂ ਦਾ ਵੱਧ ਤੋਂ ਵੱਧ ਲਾਭ ਲੈਣਾ ਚਾਹੀਦਾ ਹੈ ਕਿਉਂਕਿ ਇਸ ਨਾਲ ਵੈਰ ਵਿਰੋਧ ਸਥਾਈ ਤੌਰ 'ਤੇ ਹੱਲ ਹੋ ਜਾਂਦਾ ਹੈ ਅਤੇ ਕੋਈ ਵੀ ਜਿੱਤਦਾ ਜਾਂ ਹਾਰਦਾ ਨਹੀਂ, ਸਗੋਂ ਦੋਹਾਂ ਧਿਰਾਂ ਦੀ ਜਿੱਤ ਹੁੰਦੀ ਹੈ। ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਲੋੜਵੰਦ ਲੋਕਾਂ ਨੂੰ ਮੁਫ਼ਤ ਕਾਨੂੰਨੀ ਸਹਾਇਤਾ ਵੀ ਦਿੱਤੀ ਜਾਂਦੀ ਹੈ। ਇਸ ਲਈ ਲੋਕ ਸਬੰਧਿਤ ਅਦਾਲਤ, ਜਿੱਥੇ ਉਨ੍ਹਾਂ ਦਾ ਕੇਸ ਚੱਲਦਾ ਹੋਵੇ ਜਾਂ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਦਫ਼ਤਰ ਵਿਖੇ ਸੰਪਰਕ ਕਰ ਸਕਦੇ ਹਨ। ਬੈਠਕ ਵਿੱਚ ਵਧੀਕ ਜ਼ਿਲ੍ਹਾ ਅਤੇ ਸੈਸ਼ਨ ਜੱਜ ਅਜੀਤ ਪਾਲ ਸਿੰਘ, ਹੇਮ ਅੰਮ੍ਰਿਤ ਮਾਹੀ ਚੀਫ ਜੁਡੀਸ਼ਲ ਮਜਿਸਟ੍ਰੇਟ, ਰੂਚੀ ਸਵਪਨ ਸ਼ਰਮਾ ਸੀ. ਜੇ. ਐੱਮ. ਕਮ ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵਧੀਕ ਡਿਪਟੀ ਕਮਿਸ਼ਨਰ ਵਿਕਾਸ ਸੁਭਾਸ਼ ਚੰਦਰ, ਐੱਸ. ਪੀ. ਪ੍ਰਦੀਪ ਸੰਧੂ, ਜ਼ਿਲ੍ਹਾ ਅਟਾਰਨੀ ਵਜ਼ੀਰ ਚੰਦ, ਬਾਰ ਐਸੋਸੀਏਸ਼ਨ ਦੇ ਪ੍ਰਧਾਨ ਸਰੈਨਿਕ ਜੈਨ ਵੀ ਹਾਜ਼ਰ ਸਨ।
ਚਾਕੂ ਲੈ ਕੇ ਵਾਰਦਾਤ ਲਈ ਘੁੰਮ ਰਹੇ 2 ਮੁਲਜ਼ਮ ਕਾਬੂ
NEXT STORY