ਫਾਜ਼ਿਲਕਾ (ਨਾਗਪਾਲ) : ਜ਼ਿਲ੍ਹਾ ਅਤੇ ਸੈਸ਼ਨ ਜੱਜ ਕਮ ਚੈਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਫਾਜ਼ਿਲਕਾ ਦੀ ਅਗਵਾਈ ਹੇਠ 12 ਸਤੰਬਰ ਨੂੰ ਫਾਜ਼ਿਲਕਾ, ਅਬੋਹਰ ਅਤੇ ਜਾਲਾਲਬਾਦ ਵਿਖੇ ਨੈਸ਼ਨਲ ਲੋਕ ਅਦਾਲਤ ਲਗਾਈ ਜਾ ਰਹੀ ਹੈ। ਇਸ ਲੋਕ ਅਦਾਲਤ ’ਚ ਹਰ ਤਰ੍ਹਾਂ ਦੇ ਮਸਲੇ ਲਗਾਏ ਜਾ ਸਕਦੇ ਹਨ। ਰੁਚੀ ਸਵਪਨ ਸ਼ਰਮਾ, ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾ ਅਥਾਰਟੀ ਫਾਜ਼ਿਲਕਾ ਨੇ ਦੱਸਿਆ ਕਿ ਇਨ੍ਹਾਂ ਲੋਕ ਅਦਾਲਤਾਂ ਦੇ ਨਾਲ ਜਿੱਥੇ ਆਮ ਲੋਕਾਂ ਨੂੰ ਰਾਹਤ ਮਿਲਦੀ ਹੈ, ਉੱਥੇ ਲੋਕਾਂ ਦੇ ਸਮਾਂ ਅਤੇ ਪੈਸੇ ਦੀ ਵੀ ਬੱਚਤ ਹੁੰਦੀ ਹੈ।
ਲੋਕ ਅਦਾਲਤ ਰਾਹੀਂ ਦੋਵੇਂ ਪਾਰਟੀਆਂ ’ਚ ਆਪਸੀ ਦੁਸ਼ਮਣੀ ਖ਼ਤਮ ਹੋ ਜਾਂਦੀ ਹੈ ਅਤੇ ਭਾਈਚਾਰਾ ਵੱਧਦਾ ਹੈ। ਲੋਕ ਅਦਾਲਤ ’ਚ ਫ਼ੈਸਲਾ ਹੋਣ ਤੋਂ ਬਾਅਦ ਕੇਸ ’ਚ ਲੱਗੀ ਸਾਰੀ ਕੋਰਟ ਫ਼ੀਸ ਵਾਪਸ ਮਿਲ ਜਾਂਦੀ ਹੈ। ਇਸ ਦੇ ਫ਼ੈਸਲੇ ਨੂੰ ਦੀਵਾਨੀ ਅਦਾਲਤ ਦੀ ਡਿਗਰੀ ਦੀ ਮਾਣਤਾ ਪ੍ਰਾਪਤ ਹੈ। ਇਸ ਦੇ ਫ਼ੈਸਲੇ ਖਿਲਾਫ਼ ਕੋਈ ਅਪੀਲ ਨਹੀਂ ਹੋ ਸਕਦੀ। ਉਨ੍ਹਾਂ ਨੇ ਆਮ ਲੋਕਾਂ ਨੂੰ ਅਪੀਲ ਕੀਤੀ ਕਿ ਆਪਣੇ ਕੇਸਾਂ ਦਾ ਲੋਕ ਅਦਾਲਤ ਚ ਫ਼ੈਸਲਾ ਕਰਵਾ ਕੇ ਵੱਧ ਤੋਂ ਵੱਧ ਲਾਭ ਉਠਾਓ।
ਛੱਤ ’ਤੇ ਇੱਟਾਂ-ਪੱਥਰ ਵਰ੍ਹਾਉਣ ਮਗਰੋਂ ਨੌਜਵਾਨ ਨੇ ਜੀਵਨ ਲੀਲਾ ਕੀਤੀ ਖ਼ਤਮ
NEXT STORY