ਫਿਰੋਜ਼ਪੁਰ (ਕੁਮਾਰ) : ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਫਿਰੋਜ਼ਪੁਰ ਵੱਲੋਂ ਜ਼ਿਲ੍ਹਾ ਕਚਹਿਰੀਆਂ ਫਿਰੋਜ਼ਪੁਰ ਦੇ ਨਾਲ-ਨਾਲ ਸਬ-ਤਹਿਸੀਲਾਂ ਜ਼ੀਰਾ ਅਤੇ ਗੁਰੂਹਰਸਹਾਏ 'ਚ 8 ਮਾਰਚ 2025 ਨੂੰ ਕੌਮੀ ਲੋਕ ਅਦਾਲਤ ਦਾ ਆਯੋਜਨ ਕੀਤਾ ਜਾ ਰਿਹਾ ਹੈ। ਇਹ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਤੇ ਸੈਸ਼ਨ ਜੱਜ ਫਿਰੋਜ਼ਪੁਰ ਵੀਰਇੰਦਰ ਅੱਗਰਵਾਲ ਨੇ ਦੱਸਿਆ ਕਿ ਇਸ ਕੌਮੀ ਲੋਕ ਅਦਾਲਤ ਦੀ ਵੱਧ ਤੋਂ ਵੱਧ ਸਫ਼ਲਤਾ ਲਈ ਪ੍ਰੀ-ਲੋਕ ਅਦਾਲਤ ਲਗਾਈ ਜਾ ਰਹੀ ਹੈ ਤਾਂ ਜੋ ਕੌਮੀ ਲੋਕ ਅਦਾਲਤ 'ਚ ਰੱਖੇ ਗਏ ਕੇਸਾਂ ਨੂੰ ਵੱਖ-ਵੱਖ ਤਾਰੀਖ਼ਾਂ 'ਤੇ ਸੁਣ ਕੇ ਨਿਪਟਾਰਾ ਕੀਤਾ ਜਾ ਸਕੇ।
ਉਨ੍ਹਾਂ ਦੱਸਿਆ ਕਿ ਇਸ ਲੋਕ ਅਦਾਲਤ 'ਚ ਸਿਵਲ ਕੇਸ, ਸਿਵਲ ਐਗੀਕਿਊਸ਼ਨ, ਪਰਿਵਾਰਿਕ ਝਗੜੇ, ਬੈਂਕ ਰਿਕਵਰੀ ਕੇਸ, ਅਰਧ ਸਿਵਲ ਕੇਸ ਅਤੇ ਫੁਟਕਲ ਸਿਵਲ ਮਾਮਲੇ ਆਦਿ ਦਾ ਨਿਪਟਾਰਾ ਕੀਤਾ ਜਾਣਾ ਹੈ। ਇਸ ਦੇ ਨਾਲ ਹੀ ਸੰਗੀਨ ਫ਼ੌਜਦਾਰੀ ਕੇਸਾਂ ਨੂੰ ਛੱਡ ਕੇ, ਜਿਵੇਂ ਕਿ ਹਰ ਕਿਸਮ ਦੇ ਦੀਵਾਨੀ ਕੇਸ, ਪਰਿਵਾਰਕ ਝਗੜੇ, ਰੈਵਿਨਿਊ ਕੇਸ, ਚੈੱਕ ਬਾਊਂਸ, ਕ੍ਰਿਮੀਨਲ ਐਗਜ਼ੀਕਿਊਸ਼ਨ ਅਤੇ ਟ੍ਰੈਫਿਕ ਚਲਾਨ ਆਦਿ ਕੇਸਾਂ ਦੀ ਇਸ ਲੋਕ ਅਦਾਲਤ 'ਚ ਸੁਣਵਾਈ ਕੀਤੀ ਜਾਵੇਗੀ। ਇਸ ਤੋਂ ਇਲਾਵਾ ਬੈਂਕ ਲੋਨ ਕੇਸ, ਇੰਸ਼ੋਰੈਂਸ ਰਿਕਵਰੀ ਕੇਸਾਂ ਦੀ ਵੀ ਸੁਣਵਾਈ ਹੋਵੇਗੀ। ਉਨ੍ਹਾ ਦੱਸਿਆ ਕਿ ਲੋਕ ਅਦਾਲਤਾਂ 'ਚ ਫ਼ੈਸਲਾ ਹੋਏ ਕੇਸਾਂ ਦੀ ਕੋਈ ਅਪੀਲ ਦਲੀਲ ਨਹੀਂ ਹੁੰਦੀ ਹੈ।
ਭਿਆਨਕ ਹਾਦਸੇ ਨੇ ਵਿਛਾਏ ਦੋ ਘਰਾਂ 'ਚ ਸੱਥਰ, ਦੋ ਨੌਜਵਾਨਾਂ ਦੀ ਦਰਦਨਾਕ ਮੌਤ
NEXT STORY