ਮਾਨਸਾ (ਮਨਜੀਤ ਕੌਰ) : ਨੈਸ਼ਨਲ ਲੀਗਲ ਸਰਵਿਸਿਜ਼ ਅਥਾਰਟੀ ਨਵੀਂ ਦਿੱਲੀ ਅਤੇ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਮੋਹਾਲੀ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ 12 ਸਤੰਬਰ ਨੂੰ ਕੌਮੀ ਲੋਕ ਅਦਾਲਤ ਦਾ ਆਯੋਜਨ ਕੀਤਾ ਜਾ ਰਿਹਾ ਹੈ। ਲੋਕਾਂ ਨੂੰ ਸਸਤਾ ਅਤੇ ਛੇਤੀ ਨਿਆਂ ਮਿਲੇ, ਝਗੜਿਆਂ ਦਾ ਨਿਪਟਾਰਾ ਆਪਸੀ ਸਹਿਮਤੀ ਅਤੇ ਰਜ਼ਾਮੰਦੀ ਨਾਲ ਹੋਵੇ, ਲੋਕਾਂ ਦੇ ਮਨਾਂ ’ਚੋਂ ਦੁਸ਼ਮਣੀ ਨੂੰ ਜੜ੍ਹੋਂ ਖ਼ਤਮ ਕੀਤਾ ਜਾਵੇ, ਇਸ ਕੌਮੀ ਲੋਕ ਅਦਾਲਤ ਦੇ ਮੁੱਖ ਮੰਤਵ ਹਨ। ਜ਼ਿਲ੍ਹਾ ਮਾਨਸਾ ਵਿਚ 12 ਸਤੰਬਰ ਨੂੰ ਲਾਈ ਜਾ ਰਹੀ ਕੌਮੀ ਲੋਕ ਅਦਾਲਤ ਨੂੰ ਸਫ਼ਲ ਕਰਨ ਸਬੰਧੀ ਜ਼ਿਲ੍ਹਾ ਅਤੇ ਸੈਸ਼ਨ ਜੱਜ ਸ. ਮਨਜਿੰਦਰ ਸਿੰਘ ਦੀ ਅਗਵਾਈ ਹੇਠ ਮਿਸ. ਰਾਜਵਿੰਦਰ ਕੌਰ ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਮਾਨਸਾ ਵੱਲੋਂ ਲਗਾਤਾਰ ਕੋਸ਼ਿਸਾਂ ਕੀਤੀਆ ਜਾ ਰਹੀਆ ਹਨ।
ਉਨ੍ਹਾਂ ਲੋਕਾਂ ਨੂੰ ਪੁਰਜ਼ੋਰ ਅਪੀਲ ਕੀਤੀ ਹੈ ਕਿ ਉਹ ਵੱਧ ਤੋਂ ਵੱਧ ਕੇਸ ਕੌਮੀ ਲੋਕ ਅਦਾਲਤ ਵਿਚ ਲਾਉਣ, ਜਿਸ ਨਾਲ ਵੱਧ ਤੋਂ ਵੱਧ ਲੋਕਾਂ ਨੂੰ ਫਾਇਦਾ ਹੋ ਸਕੇ। ਇਸ ਲੋਕ ਅਦਾਲਤ ਵਿਚ ਦੀਵਾਨੀ ਮਾਮਲੇ, ਕਰੀਮੀਨਲ ਕੰਪਾਊਂਡੇਬਲ, ਚੈੱਕਾਂ ਦੇ ਕੇਸ, ਬੈਂਕ, ਬਿਜਲੀ, ਪਾਣੀ ਟੈਲੀਫੋਨ ਅਤੇ ਵਿਆਹ ਨਾਲ ਸਬੰਧਿਤ ਮਾਮਲਿਆਂ ਦਾ ਨਿਪਟਾਰਾ ਕੀਤਾ ਜਾਵੇਗਾ। ਇਸ ਕੌਮੀ ਲੋਕ ਅਦਾਲਤ ਵਿਚ ਦੋ ਧਿਰਾਂ ਦੀ ਆਪਸੀ ਰਜ਼ਾਮੰਦੀ ਨਾਲ ਝਗੜਿਆਂ ਦਾ ਨਿਪਟਾਰਾ ਕੀਤਾ ਜਾਂਦਾ ਹੈ। ਲੋਕ ਅਦਾਲਤ ’ਚ ਇਕ ਦਰਖ਼ਾਸਤ ਦੇ ਕੇ ਹੀ ਆਪਣਾ ਕੇਸ ਲਾਇਆ ਜਾ ਸਕਦਾ ਹੈ।
ਜ਼ਮੀਨ ਦਾ ਇਕਰਾਰਨਾਮਾ ਕਰ ਕੇ ਮਾਰੀ 10 ਲੱਖ ਰੁਪਏ ਦੀ ਠੱਗੀ
NEXT STORY