ਨਵਾਂਸ਼ਹਿਰ (ਤ੍ਰਿਪਾਠੀ)- ਨੈਸ਼ਨਲ ਲੀਗਲ ਸਰਵਿਸ ਅਥਾਰਟੀ ਦੇ ਦਿਸ਼ਾ-ਨਿਰਦੇਸ਼ਾਂ, ਮੈਂਬਰ ਸਕੱਤਰ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਿਟੀ ਐੱਸ. ਏ. ਐੱਸ. ਨਗਰ ਦੇ ਪ੍ਰਾਪਤ ਹੁਕਮਾਂ ਤਹਿਤ ਜ਼ਿਲ੍ਹਾ ਅਤੇ ਸੈਸ਼ਨ ਜੱਜ ਜਤਿੰਦਰ ਪਾਲ ਸਿੰਘ ਖੁਰਮੀ ਨੇ ਦੱਸਿਆ ਗਿਆ ਕਿ ਜ਼ਿਲ੍ਹੇ ਵਿੱਚ 12 ਦਸੰਬਰ ਕੌਮੀ ਲੋਕ ਅਦਾਲਤ ਲਗਾਈ ਜਾਵੇ ਗਈ।
ਇਹ ਵੀ ਪੜ੍ਹੋ: ਵਿਦੇਸ਼ੋਂ ਮਿਲੀ ਮੰਦਭਾਗੀ ਖ਼ਬਰ! ਫਗਵਾੜਾ ਦੀ ਡਾਕਟਰ ਦੀ ਇੰਗਲੈਂਡ 'ਚ ਘਰ ਨੂੰ ਅੱਗ ਲੱਗਣ ਕਾਰਨ ਮੌਤ
ਜ਼ਿਲ੍ਹਾ ਅਤੇ ਸੈਸ਼ਨ ਜੱਜ ਨੇ ਦੱਸਿਆ ਕਿ ਅਦਾਲਤੀ ਅਤੇ ਪ੍ਰੀ-ਲਿਟੀਗੇਟਿਵ ਪੜਾਅ 'ਤੇ ਆਏ ਰਾਜੀਨਾਮਾ ਹੋਣ ਯੋਗ ਕੇਸਾਂ ਦਾ ਆਪਸੀ ਸਹਿਮਤੀ ਨਾਲ ਨਿਪਟਾਰਾ ਕਰਨ ਲਈ ਜ਼ਿਲ੍ਹੇ 'ਚ 12 ਦਸੰਬਰ ਨੂੰ ਕੌਮੀ ਲੋਕ ਅਦਾਲਤ ਲਗਾਈ ਜਾਵੇਗੀ। ਉਨ੍ਹਾਂ ਦੱਸਿਆ ਕਿ ਇਸ ਕੌਮੀ ਲੋਕ ਅਦਾਲਤ ਵਿੱਚ ਪੈਨਸ਼ਨ ਕੇਸ ਸਮੇਤ ਸੇਵਾਵਾਂ ਦੇ ਕੇਸ, ਜ਼ਮੀਨ ਗ੍ਰਹਿਣ ਦੇ ਕੇਸ, ਰੈਵਿਨਿਊ ਦੇ ਕੇਸ, ਬੀ. ਐੱਸ. ਐੱਨ. ਐੱਲ. ਦੇ ਕੇਸ, ਬੀਮਾ ਕੰਪਨੀ ਦੇ ਨਾਲ ਸਬੰਧਤ ਕੇਸ, ਵਿੱਤੀ ਫਾਂਈਨਾਸ ਦੇ ਕੇਸ, ਧਾਰਾ 138 ਅਧੀਨ ਐੱਨ. ਆਈ. ਐਕਟ ਕੇਸ, ਪੈਸੇ ਦੀ ਵਸੂਲੀ ਦੇ ਕੇਸ, ਬੈਕ ਲੋਨ ਨਾਲ ਸਬੰਧਤ ਕੇਸ, ਪਾਣੀ ਦੇ ਬਿੱਲ, ਕ੍ਰਿਮੀਨਲ ਕਪਾਊਂਡੇਬਲ ਕੇਸ, ਚੈੱਕ ਬਾਊਸ ਨਾਲ ਸਬੰਧਤ ਕੇਸ, ਮੋਟਰ ਐਕਸੀਡੈਂਟ ਕਲੇਮ ਕੇਸ, ਟ੍ਰਿਬਿਉਨਲ ਨਾਲ ਸਬੰਧਿਤ ਕੇਸ, ਵਿਆਹ ਦੇ ਝਗੜੇ, ਟ੍ਰੈਫਿਕ ਚਲਾਨ, ਲੇਬਰ ਵਿਵਾਦ ਦੇ ਕੇਸ, ਜਨਤਕ ਉਪਯੋਗਤਾ ਸੇਵਾਵਾਂ ਨਾਲ ਸਬੰਧਤ ਵਿਵਾਦ ਜਿਵੇਂ ਕਿ ਬਿਜਲੀ ਅਤੇ ਪਾਣੀ ਦੇ ਬਿੱਲਾਂ ਦੇ ਕੇਸ ਅਤੇ ਹੋਰ ਰਾਜੀਨਾਮਾ ਯੋਗ ਕੇਸਾਂ ਦੀ ਸੁਣਵਾਈ ਕੀਤੀ ਜਾਵੇਗੀ। ਇਸ ਤੋਂ ਇਲਾਵਾ ਉਨ੍ਹਾਂ ਕਿਹਾ ਕਿ ਕੌਮੀ ਲੋਕ ਅਦਾਲਤ 'ਚ ਕੇਸ ਲਗਾਉਣ ਲਈ ਜੇਕਰ ਕੋਈ ਪ੍ਰੇਸ਼ਾਨੀ ਆਉਦੀ ਹੈ ਤਾਂ ਦਫ਼ਤਰ ਜ਼ਿਲ੍ਹਾ ਕਾਨੁੰਨੀ ਸੇਵਾਵਾਂ ਅਥਾਰਿਟੀ, ਸ਼ਹੀਦ ਭਗਤ ਸਿੰਘ ਨਗਰ ਦਫ਼ਤਰ ਦੇ ਨੰਬਰ 01823-223511' ਤੇ ਵੀ ਸੰਪਰਕ ਕੀਤਾ ਜਾ ਸਕਦਾ ਹੈ ।
ਇਹ ਵੀ ਪੜ੍ਹੋ: LPU ਮਾਮਲੇ 'ਤੇ ਹਾਈਕੋਰਟ ਸਖ਼ਤ! NIA ਨੂੰ ਸੌਂਪੀ ਜਾ ਸਕਦੀ ਹੈ ਜਾਂਚ, ਸਰਕਾਰ ਨੂੰ ਰਿਪੋਰਟ ਦੇਣ ਲਈ ਕਿਹਾ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਦਿਵਿਤ ਓਲਕ ਦੀ ਅੰਤਿਮ ਅਰਦਾਸ 'ਚ ਅਮਰਿੰਦਰ ਗਿੱਲ ਸਣੇ ਪੁੱਜੇ ਕਈ ਪੰਜਾਬੀ ਕਲਾਕਾਰ ! ਪ੍ਰਗਟਾਇਆ ਦੁੱਖ
NEXT STORY