ਫਰੀਦਕੋਟ (ਬਾਂਸਲ) : ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਐੱਸ. ਏ. ਐੱਸ. ਨਗਰ (ਮੋਹਾਲੀ) ਦੇ ਕਾਰਜਕਾਰੀ ਚੇਅਰਮੈਨ ਦੀਆਂ ਹਦਾਇਤਾਂ ਅਨੁਸਾਰ 14 ਦਸੰਬਰ, 2024 ਨੂੰ ਕੌਮੀ ਲੋਕ ਅਦਾਲਤ ਦਾ ਆਯੋਜਨ ਜ਼ਿਲ੍ਹਾ ਕਚਹਿਰੀਆਂ ਫਰੀਦਕੋਟ ਅਤੇ ਸਬ-ਡਵੀਜ਼ਨ ਜੈਤੋ ਵਿਖੇ ਕੀਤਾ ਜਾਵੇਗਾ। ਜ਼ਿਲ੍ਹਾ ਤੇ ਸੈਸ਼ਨ ਜੱਜ-ਕਮ-ਚੇਅਰਪਰਸਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਫਰੀਦਕੋਟ ਨੇ ਦੱਸਿਆ ਕਿ ਇਸ ਕੌਮੀ ਲੋਕ ਅਦਾਲਤ ਵਿੱਚ 'ਝਗੜੇ ਮੁਕਾਓ ਅਤੇ ਪਿਆਰ ਵਧਾਓ, ਲੋਕ ਅਦਾਲਤਾਂ ਰਾਹੀਂ ਸਸਤਾ ਅਤੇ ਛੇਤੀ ਨਿਆਂ ਪਾਓ' ਤਹਿਤ ਇਸ ਲੋਕ ਅਦਾਲਤ ਵਿੱਚ ਰਾਜ਼ੀਨਾਮਾ ਹੋਣ ਯੋਗ ਅਪਰਾਧਿਕ ਮਾਮਲਿਆਂ ਨੂੰ ਵਿਚਾਰਿਆ ਜਾਵੇਗਾ।
ਇਹ ਵੀ ਪੜ੍ਹੋ : ਪੰਜਾਬ ਦਾ ਇਹ ਨੈਸ਼ਨਲ ਹਾਈਵੇਅ ਰਹੇਗਾ ਬੰਦ, ਇਧਰ ਜਾਣ ਤੋਂ ਪਹਿਲਾਂ ਜ਼ਰਾ ਸੋਚ ਲਓ
ਇਸ ਤੋਂ ਇਲਾਵਾ ਜ਼ਮੀਨ ਗ੍ਰਹਿਣ ਕਰਨ ਦੀਆਂ ਕਾਰਵਾਈਆਂ, ਸਥਾਈ ਲੋਕ ਅਦਾਲਤ ਵਿੱਚ ਸ਼ਿਕਾਇਤਾਂ/ਪਟੀਸ਼ਨਾਂ, ਐੱਮ. ਏ. ਸੀ. ਟੀ. ਕਲੇਮ ਪਟੀਸ਼ਨ ਅਤੇ ਐਗਜ਼ੀਕਿਊਸ਼ਨ, ਪਰਿਵਾਰਕ ਅਦਾਲਤਾਂ ਵਿੱਚ ਪਰਿਵਾਰਕ ਮਾਮਲੇ, ਮਜ਼ਦੂਰ ਵਿਵਾਦ, ਟ੍ਰੈਫਿਕ ਚਲਾਨ, ਮਿਸ਼ਰਤ ਅਪਰਾਧ, ਬਿਜਲੀ ਐਕਟ ਤਹਿਤ ਦਰਜ ਐੱਫ. ਆਈ. ਆਰ, ਐੱਨ. ਆਈ. ਏ. ਅਧੀਨ ਸ਼ਿਕਾਇਤਾਂ, ਰਿਕਵਰੀ ਸੂਟ, ਪ੍ਰੀ-ਲਿਟੀਗੇਟਿਵ ਕੇਸ ਅਤੇ ਕਿਸੇ ਵੀ ਹੋਰ ਕਿਸਮ ਦੇ ਕੇਸ ਨਾਲ ਸਬੰਧਿਤ ਕੇਸਾਂ ਦਾ ਨਿਪਟਾਰਾ ਕੀਤਾ ਜਾਵੇਗਾ।
ਇਹ ਵੀ ਪੜ੍ਹੋ : ਕੁੱਕਰ 'ਚ ਸਾਗ ਬਣਾਉਣ ਵਾਲੇ ਪੜ੍ਹ ਲੈਣ ਇਹ ਖ਼ਬਰ, ਕਿਤੇ ਤੁਹਾਡੇ ਨਾਲ ਵੀ...
ਉਨ੍ਹਾਂ ਆਮ ਲੋਕਾਂ ਨੂੰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਫਰੀਦਕੋਟ ਦੀਆਂ ਸਕੀਮਾਂ ਜਿਵੇਂ ਕਿ ਵਿਕਟਮ ਕੰਪਨਸੇਸ਼ਨ ਸਕੀਮ, ਮੀਡੀਏਸ਼ਨ ਸੈਂਟਰ ਅਤੇ 14 ਦਸੰਬਰ, 2024 ਨੂੰ ਲੱਗਣ ਵਾਲੀ ਨੈਸ਼ਨਲ ਲੋਕ ਅਦਾਲਤ ਦਾ ਵੱਧ ਤੋਂ ਵੱਧ ਲਾਭ ਲੈਣ ਦੀ ਅਪੀਲ ਕੀਤੀ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਆਤਿਸ਼ਬਾਜ਼ੀ ਕਾਰਨ ਲੱਗੀ ਅੱਗ, ਪੁਲਸ ਵੱਲੋਂ ਗੁਆਂਢੀ ਖ਼ਿਲਾਫ਼ FIR
NEXT STORY