ਸੰਗਰੂਰ (ਰਾਜੇਸ਼ ਕੋਹਲੀ) — ਡਾਕਟਰਾਂ ਦੀ ਰਾਸ਼ਟਰੀ ਪੱਧਰ ਦੀ ਸੰਸਥਾਂ ਆਈ. ਐੱਮ. ਏ. ਵਲੋਂ ਅੱਜ ਕੇਂਦਰ ਸਰਕਾਰ ਵਲੋਂ ਲਿਆਂਦੇ ਗਏ ਨੈਸ਼ਨਲ ਮੈਡੀਕਲ ਕਮਿਸ਼ਨ ਬਿੱਲ ਦੇ ਵਿਰੁੱਧ ਦੇਸ਼ ਭਰ 'ਚ ਵਿਰੋਧ ਪ੍ਰਦਰਸ਼ਨ ਕਰਨ ਦਾ ਸੱਦਾ ਦਿੱਤਾ ਗਿਆ ਸੀ, ਜਿਸ ਦੇ ਚਲਦਿਆਂ ਅੱਜ ਸੰਗਰੂਰ 'ਚ ਵੀ ਆਈ. ਐੱਮ. ਏ. ਦੇ ਮੈਂਬਰ ਸਰਕਾਰੀ ਤੇ ਪ੍ਰਾਈਵੇਟ ਡਾਕਟਰਾਂ ਨੇ ਇਕ ਸਾਈਕਲ ਰੈਲੀ ਦਾ ਆਯੋਜਨ ਕਰਕੇ ਕੇਂਦਰ ਸਰਕਾਰ ਦੇ ਐੱਨ. ਐੱਮ. ਸੀ. ਬਿੱਲ ਦਾ ਵਿਰੋਧ ਕੀਤਾ। ਸੰਗਰੂਰ ਦੇ ਸਰਕਾਰੀ ਹਸਪਤਾਲ 'ਚ ਸ਼ੁਰੂ ਹੋਈ ਇਸ ਸਾਈਕਲ ਰੈਲੀ 'ਚ ਡਾਕਟਰਾਂ ਨੇ ਬਾਜਾਰਾਂ 'ਚ ਸਾਈਕਲ ਚਲਾ ਕੇ ਆਮ ਜਨਤਾ ਦਾ ਸਮਰਥਨ ਹਾਸਲ ਕਰਨ ਦੀ ਕੋਸ਼ਿਸ਼ ਕੀਤੀ।
ਇਸ ਮੌਕੇ ਪ੍ਰਦਰਸ਼ਨਕਾਰੀ ਡਾਕਟਰਾਂ ਨੇ ਦੱਸਿਆ ਕਿ ਕੇਂਦਰ ਸਰਕਾਰ ਵਲੋਂ ਲਿਆਂਦਾ ਗਿਆ ਇਹ ਲੋਕ ਵਿਰੋਧੀ ਤੇ ਭ੍ਰਿਸ਼ਟਾਚਾਰ ਨੂੰ ਪ੍ਰਫੂਲਿਤ ਕਰਨ ਵਾਲਾ ਬਿੱਲ ਹੈ, ਜੋ ਪ੍ਰਾਈਵੇਟ ਮੈਡੀਕਲ ਕਾਲਜਾਂ ਨੂੰ ਉਤਸ਼ਾਹਿਤ ਕਰੇਗਾ, ਜਿਸ 'ਚ ਡਾਕਟਰੀ ਸਿੱਖਿਆ ਹਾਸਲ ਕਰਨ ਵਾਲੇ ਵਿਦਿਆਰਥੀਆਂ ਦੀ ਲੁੱਟ ਹੋਵੇਗੀ ਤੇ ਇਸ ਦਾ ਅਸਰ ਮਰੀਜ਼ਾਂ ਦੇ ਇਲਾਜ 'ਤੇ ਪਵੇਗਾ ਤੇ ਇਲਾਜ ਮਹਿੰਗਾ ਹੋ ਜਾਵੇਗਾ। ਡਾਕਟਰਾਂ ਨੇ ਚਿਤਾਵਨੀ ਦਿੱਤੀ ਕਿ ਲੋਕ ਹਿੱਤ 'ਚ ਸਰਕਾਰ ਨੂੰ ਇਸ ਬਿੱਲ ਨੂੰ ਵਾਪਸ ਲਿਆਉਣਾ ਚਾਹੀਦਾ ਹੈ ਤੇ ਜੇਕਰ ਅਜਿਹਾ ਨਾ ਹੋਵੇ ਤਾਂ ਉਹ ਵਿਰੋਧ ਨੂੰ ਤੇਜ਼ ਕਰਨਗੇ।
ਸਿਰਸਾ: ਲੱਕੜਵਾਲੀ ਰੋਡ ਤੋਂ 256 ਪਾਸਪੋਰਟ ਬਰਾਮਦ, ਪੁਲਸ ਜਾਂਚ 'ਚ ਜੁਟੀ
NEXT STORY