ਚੰਡੀਗੜ੍ਹ (ਬਿਊਰੋ) : ਪੰਜਾਬ ਦੀ ਅੰਡਰ-17 ਮਹਿਲਾ ਕ੍ਰਿਕਟ ਟੀਮ ਨੇ ਖੰਡਵਾ (ਮੱਧ ਪ੍ਰਦੇਸ਼) ਵਿਖੇ ਹੋਈਆਂ 63ਵੀਆਂ ਕੌਮੀ ਸਕੂਲ ਖੇਡਾਂ 'ਚ ਸੋਨ ਤਮਗਾ ਜਿੱਤ ਕੇ ਕੌਮੀ ਚੈਂਪੀਅਨਸ਼ਿਪ ਜਿੱਤੀ। ਸਿੱਖਿਆ ਮੰਤਰੀ ਅਰੁਣਾ ਚੌਧਰੀ ਨੇ ਕੌਮੀ ਚੈਂਪੀਅਨ ਬਣੀ ਪੰਜਾਬ ਦੀ ਟੀਮ ਨੂੰ ਵਧਾਈ ਦਿੱਤੀ। ਅੱਜ ਇਥੇ ਜਾਰੀ ਪ੍ਰੈੱਸ ਬਿਆਨ 'ਚ ਸਿੱਖਿਆ ਮੰਤਰੀ ਨੇ ਕਿਹਾ ਕਿ ਇਸ ਜਿੱਤ ਦਾ ਸਿਹਰਾ ਖਿਡਾਰਨਾਂ ਦੀ ਮਿਹਨਤ ਅਤੇ ਕੋਚਿੰਗ ਸਟਾਫ ਨੂੰ ਜਾਂਦਾ ਹੈ। ਇਸ ਮੌਕੇ ਸਿੱਖਿਆ ਵਿਭਾਗ ਦੇ ਖੇਡ ਆਰਗੇਨਾਈਜ਼ਰ ਰੁਪਿੰਦਰ ਰਵੀ ਨੇ ਹੋਰ ਵੇਰਵੇ ਦਿੰਦਿਆਂ ਦੱਸਿਆ ਕਿ ਪੰਜਾਬ ਨੇ ਫਾਈਨਲ ਸਮੇਤ ਸਾਰੇ ਪੰਜ ਮੈਚ ਜਿੱਤੇ ਅਤੇ ਸੋਨ ਤਮਗਾ ਜਿੱਤਿਆ। ਪੰਜਾਬ ਨੇ ਫਾਈਨਲ ਮੁਕਾਬਲੇ 'ਚ ਮੱਧ ਪ੍ਰਦੇਸ਼ ਨੂੰ 7 ਵਿਕਟਾਂ ਨਾਲ ਹਰਾਇਆ, ਜਦਕਿ ਸੈਮੀਫਾਈਨਲ 'ਚ ਮਹਾਰਾਸ਼ਟਰ ਨੂੰ 4 ਵਿਕਟਾਂ ਨਾਲ ਹਰਾਇਆ। ਉਨ੍ਹਾਂ ਦੱਸਿਆ ਕਿ ਪੰਜਾਬ ਦੀ ਵੀਰਪਾਲ ਕੌਰ ਨੇ ਕੁਲ 199 ਦੌੜਾਂ ਬਣਾਈਆਂ ਅਤੇ ਟੂਰਨਾਮੈਂਟ ਦੀ ਸਰਵਸ੍ਰੇਸ਼ਠ ਬੱਲੇਬਾਜ਼ ਬਣੀ, ਜਦਕਿ ਅਰਸ਼ਦੀਪ ਕੌਰ 8 ਵਿਕਟਾਂ ਨਾਲ ਸਰਵਸ੍ਰੇਸ਼ਠ ਗੇਂਦਬਾਜ਼ ਬਣੀ।
ਨਕਲੀ ਨਿਹੰਗ ਬਾਣੇ 'ਚ ਇਕ ਇੰਟਰਨੈਸ਼ਨਲ ਜੇਬ ਕਤਰਾ ਗ੍ਰਿਫਤਾਰ ਤੇ 1 ਫਰਾਰ
NEXT STORY