ਚੰਡੀਗੜ੍ਹ : ਪੰਜਾਬ ਸਕੂਲ ਸਿੱਖਿਆ ਮਹਿਕਮੇ ਨੇ ‘ਰਾਸ਼ਟਰੀ ਯੂਥ ਪਾਰਲੀਮੈਂਟ ਪ੍ਰੋਗਰਾਮ’ ਲਈ ਵਿਦਿਆਰਥੀਆਂ ਨੂੰ ਤਿਆਰੀ ਕਰਵਾਉਣ ਵਾਸਤੇ ਸਿਲੇਬਸ ਬਣਾ ਕੇ ਸਕੂਲਾਂ ਨੂੰ ਭੇਜ ਦਿੱਤਾ ਹੈ ਅਤੇ ਇਸ ਦੇ ਆਧਾਰ ’ਤੇ ਵਿਦਿਆਰਥੀਆਂ ਨੂੰ ਤਿਆਰੀ ਕਰਵਾਉਣ ਦੇ ਨਿਰਦੇਸ਼ ਦਿੱਤੇ ਗਏ ਹਨ। ਇਸ ਦੀ ਜਾਣਕਾਰੀ ਦਿੰਦੇ ਹੋਏ ਇੱਥੇ ਸਕੂਲ ਸਿੱਖਿਆ ਮਹਿਕਮੇ ਦੇ ਇੱਕ ਬੁਲਾਰੇ ਨੇ ਦੱਸਿਆ ਕਿ ਵਿਦਿਆਰਥੀਆਂ 'ਚ ਲੋਕਤੰਤਰੀ ਕਦਰਾਂ-ਕੀਮਤਾ ਪ੍ਰਤੀ ਲਗਨ ਅਤੇ ਭਾਵਨਾ ਪੈਦਾ ਕਰਨ ਦੇ ਮਕਸਦ ਨਾਲ ‘ਰਾਸ਼ਟਰੀ ਯੂਥ ਪਾਰਲੀਮੈਂਟ ਪ੍ਰੋਗਰਾਮ’ ਕਰਵਾਇਆ ਜਾਂਦਾ ਹੈ।
ਸਕੂਲ ਸਿੱਖਿਆ ਮਹਿਕਮੇ ਨੇ ਇਸ ਪ੍ਰੋਗਰਾਮ ਵਾਸਤੇ ਵਿਦਿਆਰਥੀਆਂ ਨੂੰ ਤਿਆਰ ਕਰਨ ਲਈ ਸਿਲੇਬਸ ਤਿਆਰ ਕੀਤਾ ਹੈ। ਬੁਲਾਰੇ ਅਨੁਸਾਰ ਇਸ ਪ੍ਰੋਗਰਾਮ 'ਚ 9ਵੀਂ ਤੋਂ 12ਵੀਂ ਤੱਕ ਦੇ ਵਿਦਿਆਰਥੀ ਹਿੱਸਾ ਲੈਣਗੇ। ਨੌਵੀਂ ਅਤੇ ਦਸਵੀਂ ਦੇ ਵਿਦਿਆਰਥੀਆਂ ਲਈ ਨਾਗਰਿਕ ਸ਼ਾਸਤਰ ਦੇ ਵਿਸ਼ਿਆਂ 'ਚੋਂ, ਜਦੋਂ ਕਿ ਗਿਆਰਵੀਂ ਅਤੇ ਬਾਹਰਵੀਂ ਦੇ ਵਿਦਿਆਰਥੀਆਂ ਲਈ ਰਾਜਨੀਤੀ ਸ਼ਾਸਤਰ 'ਚੋਂ ਸਿਲੇਬਸ ਦਿੱਤਾ ਗਿਆ ਹੈ।
ਬੁਲਾਰੇ ਅਨੁਸਾਰ ਸਕੂਲ ਮੁਖੀਆਂ ਨੂੰ ਭੇਜੇ ਗਏ ਸਿਲੇਬਸ ਦੇ ਆਧਾਰ ’ਤੇ ਹੀ ਵਿਦਿਆਰਥੀਆਂ ਨੂੰ ਤਿਆਰੀ ਲਈ ਗਤੀਵਿਧੀਆਂ ਕਰਵਾਉਣ ਲਈ ਨਿਰਦੇਸ਼ ਦਿੱਤੇ ਗਏ ਹਨ। ਬੁਲਾਰੇ ਅਨੁਸਾਰ ਇਸ ਨਾਲ ਵਿਦਿਆਰਥੀਆਂ ਨੂੰ ਨਾ ਸਿਰਫ ਅਕਾਦਮਿਕ ਗਿਆਨ ਪ੍ਰਾਪਤ ਹੋਵੇਗਾ, ਸਗੋਂ ਉਹ ‘ਰਾਸ਼ਟਰੀ ਯੂਥ ਪਾਰਲੀਮੈਂਟ ਪ੍ਰੋਗਰਾਮ’ ਲਈ ਪਹਿਲਾਂ ਤੋਂ ਹੀ ਤਿਆਰ ਹੋ ਸਕਣਗੇ।
ਖੇਤੀ ਬਿੱਲਾਂ 'ਤੇ ਸੁਖਬੀਰ ਬਾਦਲ ਖ਼ਿਲਾਫ਼ ਖੁੱਲ੍ਹ ਕੇ ਬੋਲੇ ਪਰਮਿੰਦਰ ਢੀਂਡਸਾ
NEXT STORY