ਗੁਰਦਾਸਪੁਰ (ਹਰਜਿੰਦਰ ਸਿੰਘ ਗੋਰਾਇਆ) : ਦੇਰ ਸ਼ਾਮ ਅਚਾਨਕ ਸ਼ੁਰੂ ਹੋਈ ਇਲਾਕੇ ਵਿੱਚ ਬੇਮੌਸਮੀ ਬਾਰਿਸ਼ ਅਤੇ ਗੜੇਮਾਰੀ ਨੇ ਕਿਸਾਨਾਂ ਲਈ ਵੱਡੀ ਚਿੰਤਾ ਪੈਦਾ ਕਰ ਦਿੱਤੀ ਹੈ। ਪੱਕੀ ਹੋਈ ਕਣਕ ਦੀ ਫਸਲ 'ਤੇ ਅਚਾਨਕ ਪਏ ਮੀਂਹ ਤੇ ਗੜੇਮਾਰੀ ਕਾਰਨ ਖੇਤਾਂ ਵਿੱਚ ਖੜ੍ਹੀ ਫਸਲ ਨੂੰ ਨੁਕਸਾਨ ਪਹੁੰਚ ਸਕਦਾ ਹੈ, ਜਿਸ ਨਾਲ ਕਿਸਾਨਾਂ ਦੀਆਂ ਉਮੀਦਾਂ 'ਤੇ ਇੱਕ ਵਾਰ ਫਿਰ ਪਾਣੀ ਫਿਰਨ ਦਾ ਖਦਸ਼ਾ ਪ੍ਰਗਟਾਇਆ ਜਾ ਰਿਹਾ ਹੈ। ਕਈ ਥਾਵਾਂ 'ਤੇ ਤੇਜ਼ ਹਵਾਵਾਂ ਦੇ ਨਾਲ ਮੀਂਹ ਪੈਣ ਕਾਰਨ ਫਸਲ ਡਿੱਗ ਗਈ ਹੈ, ਜਿਸ ਨਾਲ ਕਟਾਈ ਵਿੱਚ ਦੇਰੀ ਹੋਣ ਦੇ ਨਾਲ-ਨਾਲ ਉਪਜ ਘਟਣ ਦਾ ਵੀ ਖ਼ਤਰਾ ਬਣ ਗਿਆ ਹੈ।
ਇਹ ਵੀ ਪੜ੍ਹੋ : ਲੁਧਿਆਣਾ : ਤੇਜ਼ਧਾਰ ਹਥਿਆਰਾਂ ਨਾਲ ਲੈਸ ਨਕਾਬਪੋਸ਼ਾਂ ਨੇ ਅੱਧੀ ਰਾਤ ਨੂੰ ਮਚਾਇਆ ਤਾਂਡਵ
ਇਸ ਦੌਰਾਨ ਕਿਸਾਨਾਂ ਦਾ ਕਹਿਣਾ ਹੈ ਕਿ ਉਹ ਪਹਿਲਾਂ ਹੀ ਮਹਿੰਗੇ ਬੀਜ, ਖਾਦਾਂ ਅਤੇ ਡੀਜ਼ਲ ਦੇ ਵਧਦੇ ਖਰਚਿਆਂ ਨਾਲ ਕਿਸਾਨ ਜੂਝ ਰਹੇ ਹਨ, ਉੱਪਰੋਂ ਇਸ ਬੇਮੌਸਮੀ ਬਾਰਿਸ਼ ਨੇ ਉਨ੍ਹਾਂ ਦੀ ਆਰਥਿਕ ਸਥਿਤੀ ਨੂੰ ਹੋਰ ਕਮਜ਼ੋਰ ਕਰ ਦਿੱਤਾ ਹੈ। ਕਈ ਕਿਸਾਨਾਂ ਨੇ ਚਿੰਤਾ ਜ਼ਾਹਿਰ ਕੀਤੀ ਕਿ ਜੇ ਮੌਸਮ ਇਸੇ ਤਰ੍ਹਾਂ ਖਰਾਬ ਰਿਹਾ ਤਾਂ ਵੱਡਾ ਨੁਕਸਾਨ ਹੋ ਸਕਦਾ ਹੈ।
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਦਰਦਨਾਕ ਹਾਦਸਾ! ਕੰਬਾਈਨ ਨਾਲ ਟੱਕਰ ਮਗਰੋਂ ਨੌਜਵਾਨ ਦੀ ਰੂਹ ਕੰਬਾਊ ਮੌਤ (ਵੀਡੀਓ)
NEXT STORY