ਸ੍ਰੀ ਮੁਕਤਸਰ ਸਾਹਿਬ (ਬਿਊਰੋ) - ਆਮ ਆਦਮੀ ਪਾਰਟੀ ਛੱਡ ਚੁੱਕੀ ਨਵਜੋਤ ਕੌਰ ਲੰਬੀ ਲੋਕ ਸਭਾ ਚੋਣਾਂ ਦੇ ਆਗਾਜ਼ ਦੇ ਸਬੰਧ 'ਚ ਫਰੀਦਕੋਟ ਹਲਕੇ ਦੇ ਵਿਧਾਇਕ ਮਾਸਟਰ ਬਲਦੇਵ ਸਿੰਘ ਦੀ ਅਗਵਾਈ ਪੰਜਾਬੀ ਏਕਤਾ ਪਾਰਟੀ ਵਲੋਂ ਕੀਤੀ ਜਾ ਰਹੀ ਪਹਿਲੀ ਮੀਟਿੰਗ 'ਚ ਪਹੁੰਚੀ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਨਵਜੋਤ ਕੌਰ ਨੇ ਸੁਖਪਾਲ ਸਿੰਘ ਖਹਿਰਾ ਵਲੋਂ ਬਠਿੰਡੇ ਹਲਕੇ ਤੋਂ ਲੜਨ ਦੀ ਗੱਲ 'ਤੇ ਕਿਹਾ ਕਿ ਜੇਕਰ ਉਹ ਬਠਿੰਡੇ ਤੋਂ ਚੋਣ ਲੜ ਰਹੇ ਹਨ ਤਾਂ ਬਹੁਤ ਚੰਗੀ ਗੱਲ ਹੈ, ਕਿਉਂਕਿ ਲੋਕਾਂ ਵਲੋਂ ਉਨ੍ਹਾਂ ਨੂੰ ਭਰਵਾ ਹੁੰਗਾਰਾ ਮਿਲ ਰਿਹਾ ਹੈ। ਇਥੋਂ ਦੇ ਲੋਕ ਵੀ ਇਹੀ ਚਾਹੁੰਦੇ ਹਨ ਕਿ ਖਹਿਰਾ ਇਥੋ ਹੀ ਚੋਣ ਲੜਨ। ਨਵਜੋਤ ਨੇ ਅੱਗੇ ਕਿਹਾ ਕਿ ਜੇਕਰ ਗੱਲ ਬੀਬੀ ਹਰਸਿਮਰਤ ਕੌਰ ਬਾਦਲ ਦੀ ਕੀਤੀ ਜਾਵੇ ਤਾਂ ਉਨ੍ਹਾਂ ਨੂੰ ਲੋਕਾਂ ਦਾ ਸਾਥ ਨਹੀਂ ਮਿਲ ਰਿਹਾ, ਜਿਸ ਕਾਰਨ ਉਹ ਬਠਿੰਡਾ ਨੂੰ ਛੱਡ ਫਿਰੋਜ਼ਪੁਰ ਤੋਂ ਚੋਣ ਲੜਨ ਦੀ ਤਿਆਰੀ ਕਰ ਰਹੇ ਹਨ।
ਇਸ ਮੌਕੇ ਉਨ੍ਹਾਂ ਮੋਦੀ ਸਰਕਾਰ ਨੇ ਇਸ ਸਾਲ ਦੇ ਪੇਸ਼ ਕੀਤੇ ਆਖਰੀ ਬਜਟ 'ਚ ਉਨ੍ਹਾਂ ਦੇਸ਼ ਦੇ ਕਿਸਾਨਾਂ ਨੂੰ 6 ਹਜ਼ਾਰ ਰੁਪਇਆ ਸਲਾਨਾ ਆਮਦਨ ਦੇ ਰੂਪ 'ਚ ਦੇਣ ਦੀ ਗੱਲ ਕਹੀ ਹੈ, ਉਹ ਸਾਡੇ ਦੇਸ਼ ਦੇ ਛੋਟੇ ਕਿਸਾਨਾਂ ਲਈ ਇਕ ਘਟੀਆ ਮਜ਼ਾਕ ਹੈ। ਉਨ੍ਹਾਂ ਕਿਹਾ ਕਿ ਸਾਡੇ ਕਿਸਾਨ ਇਨ੍ਹੇ ਮਿਹਨਤੀ ਹਨ, ਕਿ ਉਹ ਸਰਕਾਰ ਵਲੋਂ ਦਿੱਤੀ ਸਲਾਨਾ ਆਮਦਨ ਇਕ ਸਾਲ 'ਚ ਆਸਾਨੀ ਨਾਲ ਕਮਾ ਸਕਦੇ ਹਨ। ਉਨ੍ਹਾਂ ਕਿਹਾ ਕਿ ਸਾਡੀ ਪਾਰਟੀ 'ਪੰਜਾਬੀ ਏਕਤਾ ਪਾਰਟੀ' ਨੂੰ ਲੋਕਾਂ ਵਲੋਂ ਭਰਵਾ ਹੁੰਗਾਰਾ ਮਿਲ ਰਿਹਾ ਹੈ, ਕਿਉਂਕਿ ਪੰਜਾਬ ਦੇ ਲੋਕ ਪੰਜਾਬ 'ਚ ਬਦਲਾਅ ਲਿਆਉਣਾ ਚਾਹੁੰਦੇ ਹਨ। ਇਸੇ ਕਾਰਨ ਸਾਨੂੰ ਪਾਰਟੀ ਨੂੰ ਮਜਬੂਤ ਕਰਨ ਲਈ ਸਖਤ ਮਿਹਨਤ ਕਰਨ ਦੀ ਲੋੜ ਹੈ।
ਪਤੀ ਨੇ ਪਤਨੀ ਸਣੇ ਪ੍ਰੇਮੀ ਦਾ ਚਾੜ੍ਹਿਆ ਕੁਟਾਪਾ, ਵੀਡੀਓ ਵਾਇਰਲ
NEXT STORY