ਅੰਮ੍ਰਿਤਸਰ - ਨਵਜੋਤ ਸਿੰਘ ਸਿੱਧੂ ਅਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਿਚਕਾਰ ਚਲ ਰਹੇ ਵਿਵਾਦ ਕਾਰਨ ਨਵਜੋਤ ਕੌਰ ਸਿੱਧੂ ਨੇ ਇਕ ਵਾਰ ਫਿਰ ਕੈਪਟਨ ਅਮਰਿੰਦਰ ਸਿੰਘ ਨੂੰ 'ਕੈਪਟਨ' ਮੰਨਣ ਤੋਂ ਇਨਕਾਰ ਕਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਮੁੱਖ ਮੰਤਰੀ ਰਹਿਣਗੇ ਪਰ ਸਾਡੇ ਕੈਪਟਨ ਰਾਹੁਲ ਗਾਂਧੀ ਹਨ, ਕਿਉਂਕਿ ਰਾਹੁਲ ਗਾਂਧੀ ਅਤੇ ਪ੍ਰਿਯੰਕਾ ਗਾਂਧੀ ਹੀ ਸਾਨੂੰ ਕਾਂਗਰਸ 'ਚ ਲੈ ਕੇ ਆਏ ਸਨ। ਦੱਸ ਦੇਈਏ ਕਿ ਨਵਜੋਤ ਕੌਰ ਸਿੱਧੂ ਬੀਤੇ ਦਿਨ ਅੰਮ੍ਰਿਤਸਰ ਵਿਖੇ ਕੰਪਨੀ ਬਾਗ ਦਾ ਜਾਇਜ਼ਾ ਲੈਣ ਲਈ ਪਹੁੰਚੇ ਸਨ। ਇਸ ਦੌਰਾਨ ਪੱਤਰਕਾਰਾਂ ਵਲੋਂ ਚੋਣਾਂ ਦੇ ਸਮੇਂ ਕਾਂਗਰਸ 13 'ਚੋਂ 8 ਸੀਟਾਂ ਮਿਲਣ ਦੇ ਪੁੱਛੇ ਗਏ ਸਵਾਲ ਦਾ ਜਵਾਬ ਦਿੰਦੇ ਹੋਏ ਨਵਜੋਤ ਕੌਰ ਨੇ ਕਿਹਾ ਕਿ ਕਾਂਗਰਸ ਨੂੰ ਵੋਟ ਪਾਉਣ ਤੋਂ ਇਲਾਵਾ ਲੋਕਾਂ ਕੋਲ ਹੋਰ ਕੋਈ ਬਦਲ ਨਹੀਂ ਸੀ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਸ਼੍ਰੋਮਣੀ ਅਕਾਲੀ ਦਲ ਅਤੇ ਆਮ ਆਦਮੀ ਪਾਰਟੀ ਤੋਂ ਖਫ਼ਾ ਸਨ, ਜਿਸ ਕਾਰਨ ਜ਼ਿਆਦਾਤਰ ਲੋਕਾਂ ਨੇ ਨੋਟਾ ਦੀ ਵਰਤੋਂ ਕੀਤੀ। ਜੇਕਰ ਸਾਰੇ ਇਕੱਠੇ ਹੋ ਕੇ ਚੱਲਦੇ ਤਾਂ 13 ਦੀਆਂ 13 ਸੀਟਾਂ 'ਤੇ ਜਿੱਤ ਹਾਸਲ ਹੋ ਸਕਦੀ ਸੀ।
'ਬੇਟੀ ਬਚਾਓ, ਬੇਟੀ ਪੜ੍ਹਾਓ' ਸਕੀਮ ਦੇ ਨਾਂ 'ਤੇ ਹੋ ਰਹੀ ਧੋਖਾਧੜੀ ਬਾਰੇ ਵਿਭਾਗ ਨੇ ਲੋਕਾਂ ਨੂੰ ਕੀਤਾ ਸੁਚੇਤ
NEXT STORY