ਜਲੰਧਰ/ਚੰਡੀਗੜ੍ਹ— ਸਾਬਕਾ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਦੀ ਧਰਮ ਪਤਨੀ ਅਤੇ ਸਾਬਕਾ ਵਿਧਾਇਕਾ ਡਾ. ਨਵਜੋਤ ਕੌਰ ਸਿੱਧੂ ਨੂੰ ਆਲ ਇੰਡੀਆ ਜਾਟ ਮਹਾਂਸਭਾ ਦੇ ਪੰਜਾਬ ਵੂਮੈਨ ਵਿੰਗ ਦੀ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ। ਇਸ ਦਾ ਐਲਾਨ ਚੰਡੀਗੜ੍ਹ ਵਿਖੇ ਹੋਈ ਜਾਟ ਮਹਾਂਸਭਾ ’ਚ ਪੰਜਾਬ ਦੇ ਪ੍ਰਧਾਨ ਅਤੇ ਕੌਮੀ ਮੀਤ ਪ੍ਰਧਾਨ ਹਰਪਾਲ ਸਿੰਘ ਹਰਪੁਰਾ ਵੱਲੋਂ ਕੀਤਾ ਗਿਆ। ਸਿੱਧੂ ਨੂੰ ਪੰਜਾਬ ’ਚ ਮਹਿਲਾ ਵਿੰਗ ਦੀ ਮਜ਼ਬੂਤੀ ਕਰਨ ਦੀ ਜ਼ਿੰਮੇਵਾਰੀ ਸੌਂਪੀ ਗਈ ਹੈ।
ਇਹ ਵੀ ਪੜ੍ਹੋ : ਬੀਬੀ ਬਾਦਲ ਦੀ ਸਰਕਾਰੀ ਰਿਹਾਇਸ਼ ਨੂੰ ਲੈ ਕੇ ਰਾਜਾ ਵੜਿੰਗ ਦੀ ਕੇਂਦਰੀ ਮੰਤਰੀ ਹਰਦੀਪ ਪੁਰੀ ਨੂੰ ਚਿੱਠੀ
ਉਥੇ ਹੀ ਇਸ ਮੌਕੇ ਕੈਪਟਨ ਨਾਲ ਸਿੱਧੂ ਦੀ ਮੁਲਾਕਾਤ ਹੋਣ ਤੋਂ ਪਹਿਲਾਂ ਨਵਜੋਤ ਕੌਰ ਸਿੱਧੂ ਨੇ ਬਿਆਨ ਦਿੰਦੇ ਕਿਹਾ ਕਿ ਸਾਬਕਾ ਕੈਬਨਿਟ ਮੰਤਰੀ ਨਵਜੋਤ ਸਿੱਧੂ ਨੂੰ ਕਿਸੇ ਵੀ ਅਹੁਦੇ ਦਾ ਲਾਲਚ ਨਹੀਂ ਹੈ। ਨਵਜੋਤ ਸਿੰਘ ਸਿੱਧੂ ਦਾ ਉਦੇਸ਼ ਲੋਕਾਂ ਲਈ ਕੰਮ ਕਰਨਾ ਹੈ। ਉਨ੍ਹਾਂ ਕਿਹਾ ਕਿ ਦੋ ਸਾਲ ਤੋਂ ਜ਼ਿੰਮੇਵਾਰੀ ਮਿਲਣ ਦੀ ਗੱਲ ਹੋ ਰਹੀ ਸੀ, ਜੋ ਅਜੇ ਤੱਕ ਨਹੀਂ ਮਿਲੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਭਲੇ ਲਈ ਸਿੱਧੂ ਨੂੰ ਜੋ ਵੀ ਸਹੀ ਲੱਗੇਗਾ, ਉਹ ਉਹੀ ਕਰਨਗੇ।
ਇਹ ਵੀ ਪੜ੍ਹੋ : ‘ਚਿੱਟੇ’ ਨੇ ਖੋਹ ਲਈਆਂ ਪਰਿਵਾਰ ਦੀਆਂ ਖ਼ੁਸ਼ੀਆਂ, ਚੜ੍ਹਦੀ ਜਵਾਨੀ ’ਚ ਜਹਾਨੋਂ ਤੁਰ ਗਿਆ ਪੁੱਤ
ਰੋਜੀ ਬਰਕੰਦੀ ਨੇ ਕਿਹਾ 'ਰਾਜਾ ਵੜਿੰਗ ਘਰ ਉਜਾੜੂ ਵਿਧਾਇਕ'
NEXT STORY