ਸ੍ਰੀ ਮੁਕਤਸਰ ਸਾਹਿਬ : ਨਵਜੋਤ ਕੌਰ ਸਿੱਧੂ ਨੂੰ ਪਾਰਟੀ "ਚੋਂ ਮੁਅੱਤਲ ਕੀਤੇ ਜਾਣ ਤੋਂ ਬਾਅਦ ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦਾ ਪਹਿਲਾ ਬਿਆਨ ਸਾਹਮਣੇ ਆਇਆ ਹੈ। ਵੜਿੰਗ ਨੇ ਕਿਹਾ ਹੈ ਕਿ ਕਾਂਗਰਸ ਵਿਚ ਅਨੁਸ਼ਾਸਨਹੀਣਤਾ ਕਿਸੇ ਕੀਮਤ 'ਤੇ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਜਿਨ੍ਹਾਂ ਨੇ ਕਾਂਗਰਸ ਦੇ ਰਾਜ ਵਿਚ ਵਜ਼ੀਰੀਆਂ ਮਾਣੀਆਂ ਅਤੇ ਖੁਦ ਕਾਂਗਰਸ ਦੇ ਪ੍ਰਧਾਨ ਰਹੇ, ਉਨ੍ਹਾਂ ਨੂੰ ਅਜਿਹੀਆਂ ਗੱਲਾਂ ਕਰਦਿਆਂ ਸ਼ਰਮ ਆਉਣੀ ਚਾਹੀਦੀ ਹੈ। ਇਹ ਲੋਕ ਕਾਂਗਰਸ ਵਿਚ ਪ੍ਰਧਾਨ ਰਹਿ ਕੇ ਵੀ ਕੁਝ ਨਹੀਂ ਕਰ ਸਕੇ ਤੇ ਹੁਣ ਕਾਂਗਰਸ ਦੀ ਬਦਕੋਹੀਆਂ ਕਰ ਰਹੇ ਹਨ।
ਇਹ ਵੀ ਪੜ੍ਹੋ : ਰਜਿਸਟਰੀ ਕਰਵਾਉਣ ਲਈ ਜ਼ਰੂਰੀ ਖ਼ਬਰ, ਹੈਰਾਨ ਕਰੇਗਾ ਪੂਰਾ ਮਾਮਲਾ
ਰਾਜਾ ਵੜਿੰਗ ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹਾ ਪ੍ਰੀਸ਼ਦ ਉਦੇਕਰਨ ਜ਼ੋਨ ਵਿਚ ਚੋਣ ਪ੍ਰਚਾਰ ਕਰਨ ਲਈ ਪਹੁੰਚੇ ਹੋਏ ਸਨ। ਇਸ ਮੌਕੇ ਵੜਿੰਗ ਨੇ ਕਿਹਾ ਕਿ ਪੰਜਾਬ ਕਾਂਗਰਸ ਜ਼ਿਲ੍ਹਾ ਪ੍ਰੀਸ਼ਦ ਚੋਣਾਂ ਵਿਚ ਸ਼ਾਨਦਾਰ ਪ੍ਰਦਰਸ਼ਨ ਕਰੇਗੀ। ਉਨ੍ਹਾਂ ਦਾਅਵਾ ਕੀਤਾ ਕਿ 50 ਫੀਸਦੀ ਸੀਟਾਂ 'ਤੇ ਕਾਂਗਰਸ ਦਾ ਕਬਜ਼ਾ ਹੋਵੇਗਾ।
ਇਹ ਵੀ ਪੜ੍ਹੋ : ਪੰਜਾਬ 'ਚ ਬਿਜਲੀ ਵਾਲੇ ਮੀਟਰਾਂ ਨੂੰ ਲੈ ਕੇ ਹੋ ਗਿਆ ਵੱਡਾ ਐਲਾਨ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਫਿਰੋਜ਼ਪੁਰ ਭਾਰਤ-ਪਾਕਿ ਸਰਹੱਦ ਨੇੜੇ ਇਕ ਡਰੋਨ ਤੇ ਹੈਰੋਇਨ ਦਾ ਪੈਕਟ ਬਰਾਮਦ
NEXT STORY