ਚੰਡੀਗੜ੍ਹ : ਨਵਜੋਤ ਕੌਰ ਸਿੱਧੂ ਨੂੰ ਖ਼ਤਰਨਾਕ ਕੈਂਸਰ ਦਾ ਪਤਾ ਲੱਗਾ ਹੈ। ਇਹ ਕੈਂਸਰ ਦੂਜੀ ਸਟੇਜ ਵਿਚ ਹੈ। ਜਿਸ ਦੇ ਚੱਲਦੇ ਬੁੱਧਵਾਰ ਦੁਪਹਿਰ ਚੰਡੀਗੜ੍ਹ ਵਿਖੇ ਉਨ੍ਹਾਂ ਦੀ ਸਰਜਰੀ ਕੀਤੀ ਜਾਵੇਗੀ। ਇਸ ਦੌਰਾਨ ਇਕ ਭਾਵੁਕ ਟਵੀਟ ਕਰਦਿਆਂ ਨਵਜੋਤ ਕੌਰ ਸਿੱਧੂ ਨੇ ਕਿਹਾ ਕਿ ਉਹ ਉਸ ਅਪਰਾਧ ਲਈ ਜੇਲ੍ਹ ਵਿਚ ਸਜ਼ਾ ਕੱਟ ਰਹੇ ਹਨ ਜਿਹੜਾ ਉਨ੍ਹਾਂ ਨੇ ਕੀਤਾ ਹੀ ਨਹੀਂ ਹੈ, ਇਸ ਵਿਚ ਸ਼ਾਮਲ ਸਾਰੇ ਲੋਕਾਂ ਨੂੰ ਮੁਆਫ਼ ਕਰ ਦਿਓ। ਹਰ ਦਿਨ ਬਾਹਰ ਤੁਹਾਡਾ ਇੰਤਜ਼ਾਰ ਕਰਨਾ ਸ਼ਾਇਦ ਤੁਹਾਡੇ ਤੋਂ ਵੱਧ ਦੁਖੀ ਹਾਂ। ਹਮੇਸ਼ਾ ਵਾਂਗ ਤੁਹਾਡੇ ਦਰਦ ਨੂੰ ਦੂਰ ਕਰਨ ਦੀ ਕੋਸ਼ਿਸ਼ ਵਿਚ ਹਾਂ। ਵਾਰ-ਵਾਰ ਤੁਹਾਨੂੰ ਇਨਸਾਫ਼ ਲਈ ਵਾਂਝਾ ਦੇਖ ਕੇ ਤੁਹਾਡਾ ਇੰਤਜ਼ਾਰ ਕੀਤਾ। ਸੱਚ ਬਹੁਤ ਤਾਕਤਵਰ ਹੁੰਦਾ ਹੈ ਪਰ ਇਸ ਦੀ ਪ੍ਰੀਖਿਆ ਵਾਰ-ਵਾਰ ਹੁੰਦੀ ਹੈ। ਕਲਯੁੱਗ। ਮੁਆਫ਼ ਕਰਨਾ ਤੁਹਾਡਾ ਇੰਤਜ਼ਾਰ ਨਹੀਂ ਕਰ ਸਕਦੀ ਕਿਉਂਕਿ ਇਹ ਖ਼ਤਰਨਾਕ ਕੈਂਸਰ ਦੂਜੀ ਸਟੇਜ ਵਿਚ ਹੈ।
ਇਹ ਵੀ ਪੜ੍ਹੋ : ਅੰਮ੍ਰਿਤਪਾਲ ਸਿੰਘ ਪੈਂਟ ਸ਼ਰਟ ਪਾ ਕੇ ਹੋਇਆ ਫਰਾਰ, ਪੁਲਸ ਨੇ ਜਾਰੀ ਕੀਤੀਆਂ ਤਸਵੀਰਾਂ
ਇਥੇ ਇਹ ਖਾਸ ਤੌਰ ’ਤੇ ਦੱਸਣਯੋਗ ਹੈ ਕਿ ਨਵਜੋਤ ਕੌਰ ਸਿੱਧੂ ਦੇ ਪਤੀ ਅਤੇ ਸਾਬਕਾ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਰੋਡਰੇਜ਼ ਮਾਮਲੇ ਵਿਚ ਪਟਿਆਲਾ ਜੇਲ੍ਹ ਵਿਚ ਇਕ ਸਾਲ ਦੀ ਸਜ਼ਾ ਕੱਟ ਰਹੇ ਹਨ। ਪਹਿਲਾਂ ਚਰਚਾ ਸੀ ਕਿ ਨਵਜੋਤ ਸਿੰਘ ਸਿੱਧੂ 26 ਜਨਵਰੀ ਨੂੰ ਰਿਹਾਅ ਹੋ ਰਹੇ ਹਨ ਪਰ ਇਹ ਰਿਹਾਈ ਨਹੀਂ ਹੋ ਸਕੀ। ਹੁਣ ਚਰਚਾ ਹੈ ਕਿ ਨਵਜੋਤ ਸਿੱਧੂ ਪਹਿਲੀ ਅਪ੍ਰੈਲ ਨੂੰ ਜੇਲ੍ਹ ਤੋਂ ਬਾਹਰ ਆ ਸਕਦੇ ਹਨ। ਦਰਅਸਲ ਨਵਜੋਤ ਸਿੱਧੂ ਨੂੰ 19 ਮਈ, 2022 ਨੂੰ ਸੁਪਰੀਮ ਕੋਰਟ ਨੇ ਇਕ ਸਾਲ ਦੀ ਕੈਦ ਦੀ ਸਜ਼ਾ ਸੁਣਾਈ ਸੀ। ਇਸ ਲਿਹਾਜ਼ ਨਾਲ ਉਨ੍ਹਾਂ ਨੂੰ 18 ਮਈ ਤੱਕ ਜੇਲ੍ਹ 'ਚ ਰਹਿਣ ਪੈਣਾ ਸੀ। ਤੁਹਾਨੂੰ ਦੱਸ ਦੇਈਏ ਕਿ ਜੇਲ੍ਹ ਦੇ ਨਿਯਮਾਂ ਮੁਤਾਬਕ ਕੈਦੀਆਂ ਨੂੰ ਇਕ ਮਹੀਨੇ ਚਾਰ ਦਿਨ ਦੀ ਛੁੱਟੀ ਦਿੱਤੀ ਜਾਂਦੀ ਹੈ ਪਰ ਨਵਜੋਤ ਸਿੱਧੂ ਨੇ ਇਸ ਦੌਰਾਨ ਇਕ ਦਿਨ ਦੀ ਵੀ ਛੁੱਟੀ ਨਹੀਂ ਲਈ। ਇਸ ਦੇ ਲਿਹਾਜ਼ ਨਾਲ ਉਨ੍ਹਾਂ ਦੀ ਸਜ਼ਾ 48 ਦਿਨ ਪਹਿਲਾਂ ਮਾਰਚ ਦੇ ਅਖ਼ੀਰ ਤੱਕ ਪੂਰੀ ਹੋ ਜਾਵੇਗੀ ਅਤੇ ਉਹ ਪਹਿਲੀ ਅਪ੍ਰੈਲ ਨੂੰ ਜੇਲ੍ਹ ਤੋਂ ਬਾਹਰ ਆ ਸਕਦੇ ਹਨ।
ਇਹ ਵੀ ਪੜ੍ਹੋ : ਪੰਜਾਬ ਦੀ ਜਨਤਾ ਦੇ ਨਾਂ ਮੁੱਖ ਮੰਤਰੀ ਭਗਵੰਤ ਮਾਨ ਦਾ ਸੁਨੇਹਾ, ਲਾਈਵ ਹੋ ਕੇ ਆਖੀਆਂ ਇਹ ਗੱਲਾਂ
ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ।
ਮੋਗਾ 'ਚ ਦਿਨ ਚੜ੍ਹਦੇ ਹੀ ਅਧਿਆਪਕਾ ਨਾਲ ਵਾਪਰਿਆ ਦਰਦਨਾਕ ਹਾਦਸਾ, ਮੌਕੇ 'ਤੇ ਹੀ ਟੁੱਟ ਗਈ ਸਾਹਾਂ ਦੀ ਡੋਰ
NEXT STORY