ਚੰਡੀਗੜ੍ਹ (ਅੰਕੁਰ) : ਭਾਰਤੀ ਰਾਸ਼ਟਰਵਾਦੀ ਪਾਰਟੀ (ਬੀ. ਆਰ. ਪੀ.) ਨੇ ਪੰਜਾਬ ’ਚ ਸੰਗਠਨ ਨੂੰ ਮਜ਼ਬੂਤ ਕਰਨ ਅਤੇ ਆਗਾਮੀ ਵਿਧਾਨ ਸਭਾ ਚੋਣਾਂ ਦੀਆਂ ਤਿਆਰੀਆਂ ਦੇ ਮੱਦੇਨਜ਼ਰ ਵੱਡਾ ਸੰਗਠਨਾਤਮਕ ਫ਼ੈਸਲਾ ਲਿਆ ਹੈ। ਪਾਰਟੀ ਨੇ ਰਾਸ਼ਟਰੀ ਜਨਰਲ ਸਕੱਤਰ ਅਤੇ ਪੰਜਾਬ ਇੰਚਾਰਜ ਡਾ. ਨਵਜੋਤ ਕੌਰ ਸਿੱਧੂ ਨੂੰ ਉਨ੍ਹਾਂ ਦੀਆਂ ਸਿਹਤ ਸਬੰਧੀ ਪ੍ਰਸਥਿਤੀਆਂ ਨੂੰ ਦੇਖਦੇ ਹੋਏ ਸਾਰੀਆਂ ਸੰਗਠਨਾਤਮਕ ਜ਼ਿੰਮੇਵਾਰੀਆਂ ਤੋਂ ਮੁਕਤ ਕਰ ਦਿੱਤਾ ਹੈ। ਉਨ੍ਹਾਂ ਦੀ ਜਗ੍ਹਾ ਪਾਰਟੀ ਦੇ ਰਾਸ਼ਟਰੀ ਉਪ-ਪ੍ਰਧਾਨ ਸੁਖਮਿੰਦਰਪਾਲ ਸਿੰਘ ਗਰੇਵਾਲ ਭੂਖੜੀ ਕਲਾਂ ਨੂੰ ਪੰਜਾਬ ਦਾ ਨਵਾਂ ਇੰਚਾਰਜ ਨਿਯੁਕਤ ਕੀਤਾ ਗਿਆ ਹੈ।
ਇਹ ਵੀ ਪੜ੍ਹੋ : 11 ਘੰਟੇ ਬੰਦ ਰਿਹਾ ਪੰਜਾਬ: 1 ਨੌਜਵਾਨ ਦੀ ਮੌਤ, ਕਈ ਪ੍ਰਦਰਸ਼ਨਕਾਰੀ ਡਿਟੇਨ; ਜਾਣੋ ਆਪਣੇ ਇਲਾਕੇ ਦਾ ਹਾਲ
ਪਾਰਟੀ ਦੇ ਰਾਸ਼ਟਰੀ ਸਕੱਤਰ ਅਤੇ ਮੁੱਖ ਦਫ਼ਤਰ ਇੰਚਾਰਜ ਮਨੋਜ ਚੌਬੇ ਵੱਲੋਂ 15 ਅਕਤੂਬਰ ਨੂੰ ਜਾਰੀ ਅਧਿਕਾਰਤ ਬਿਆਨ ’ਚ ਕਿਹਾ ਗਿਆ ਕਿ ਡਾ. ਨਵਜੋਤ ਕੌਰ ਸਿੱਧੂ ਦੀ ਮੌਜੂਦਾ ਸਿਹਤ ਅਤੇ ਡਾਕਟਰੀ ਸਥਿਤੀ ਨੂੰ ਧਿਆਨ ’ਚ ਰੱਖਦੇ ਹੋਏ ਇਹ ਫ਼ੈਸਲਾ ਲਿਆ ਗਿਆ ਹੈ। ਡਾ. ਨਵਜੋਤ ਕੌਰ ਸਿੱਧੂ ਨੇ ਕਾਂਗਰਸ ਛੱਡਣ ਤੋਂ ਬਾਅਦ ਲਗਭਗ 6 ਮਹੀਨੇ ਪਹਿਲਾਂ ਭਾਰਤੀ ਰਾਸ਼ਟਰਵਾਦੀ ਪਾਰਟੀ (BRP) ਵਿੱਚ ਸ਼ਮੂਲੀਅਤ ਕੀਤੀ ਸੀ। ਇਸ ਤੋਂ ਬਾਅਦ ਉਨ੍ਹਾਂ ਨੂੰ ਰਾਸ਼ਟਰੀ ਜਨਰਲ ਸਕੱਤਰ ਅਤੇ ਪੰਜਾਬ ਇੰਚਾਰਜ ਸਮੇਤ ਕਈ ਅਹਿਮ ਜ਼ਿੰਮੇਵਾਰੀਆਂ ਸੌਂਪੀਆਂ ਗਈਆਂ ਸਨ। ਇਸ ਤਾਜ਼ਾ ਫੈਸਲੇ ਨਾਲ ਸੰਗਠਨ ਵਿੱਚ ਉਨ੍ਹਾਂ ਦੀ ਭੂਮਿਕਾ ਹੁਣ ਬਦਲ ਗਈ ਹੈ।
ਇਹ ਵੀ ਪੜ੍ਹੋ : ਪੰਜਾਬ ਸਮੇਤ 17 ਸੂਬਿਆਂ ਲਈ ਚੋਣ ਕਮਿਸ਼ਨ ਦਾ ਵੱਡਾ ਐਲਾਨ ! SIR ਮਗਰੋਂ ਹੁਣ ਹੋਵੇਗਾ SSR
ਸੁਖਮਿੰਦਰਪਾਲ ਸਿੰਘ ਗਰੇਵਾਲ ਸੰਭਾਲਣਗੇ ਪੰਜਾਬ ਦੀ ਜ਼ਿੰਮੇਵਾਰੀ
ਭਾਰਤੀ ਰਾਸ਼ਟਰਵਾਦੀ ਪਾਰਟੀ (BRP) ਨੇ ਪੰਜਾਬ ਦੇ ਇੰਚਾਰਜ ਦੀ ਜ਼ਿੰਮੇਵਾਰੀ ਸੁਖਮਿੰਦਰਪਾਲ ਸਿੰਘ ਗਰੇਵਾਲ ਨੂੰ ਸੌਂਪ ਦਿੱਤੀ ਹੈ। ਇਸ ਫੈਸਲੇ ਨਾਲ ਪੰਜਾਬ ਵਿੱਚ ਸੰਗਠਨ ਦੀ ਅਗਵਾਈ ਹੁਣ ਨਵੇਂ ਹੱਥਾਂ ਵਿੱਚ ਹੋਵੇਗੀ। ਖਾਸ ਤੌਰ 'ਤੇ ਅਧਿਕਾਰਤ ਬਿਆਨ ਵਿੱਚ ਇਸ ਤਬਦੀਲੀ ਦਾ ਕਾਰਨ ਸਿਰਫ਼ ਖਰਾਬ ਸਿਹਤ ਨੂੰ ਦੱਸਿਆ ਗਿਆ ਹੈ, ਇਸ ਤੋਂ ਇਲਾਵਾ ਕਿਸੇ ਹੋਰ ਕਾਰਨ ਦਾ ਜ਼ਿਕਰ ਨਹੀਂ ਕੀਤਾ ਗਿਆ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
ਪਰਵਿੰਦਰ ਝੋਟਾ ਕਤਲ ਕਾਂਡ: ਪਰਿਵਾਰ ਨੂੰ ਇਨਸਾਫ਼ ਮਿਲਣ ਤੱਕ ਭਾਜਪਾ ਸੰਘਰਸ਼ ਜਾਰੀ ਰੱਖੇਗੀ : ਕੇਵਲ ਸਿੰਘ ਢਿੱਲੋਂ
NEXT STORY