ਜਲੰਧਰ (ਵੈੱਬ ਡੈਸਕ)- ਨਵਜੋਤ ਸਿੰਘ ਸਿੱਧੂ ਦੀ ਗਣਤੰਤਰ ਦਿਵਸ ਮੌਕੇ ਰਿਹਾਈ ਨਾ ਹੋਣ ਨੂੰ ਲੈ ਕੇ ਇਕ ਵਾਰ ਫਿਰ ਤੋਂ ਉਨ੍ਹਾਂ ਦੀ ਪਤਨੀ ਡਾ. ਨਵਜੋਤ ਕੌਰ ਨੇ ਆਪਣਾ ਗੁੱਸਾ ਜ਼ਾਹਰ ਕੀਤਾ ਹੈ। ਉਨ੍ਹਾਂ ਦਾ ਕਹਿਣਾ ਹੈ ਿਕ ਰੇਪਿਸਟਸ, ਗੈਂਗਸਟਰਸ ਨੂੰ ਜ਼ਮਾਨਤ ਮਿਲ ਸਕਦੀ ਹੈ ਤਾਂ ਇਕ ਈਮਾਨਦਾਰ ਨੂੰ ਕਿਉਂ ਨਹੀਂ। ਡਾ. ਨਵਜੋਤ ਕੌਰ ਨੇ ਟਵੀਟ ਕਰਦੇ ਲਿਖਿਆ-ਗੈਂਗਸਟਰਾਂ, ਨਸ਼ੇ ਦੇ ਸੌਦਾਗਰਾਂ, ਕੱਟੜ ਅਪਰਾਧੀਆਂ ਅਤੇ ਬਲਾਤਕਾਰੀਆਂ ਨੂੰ ਸਰਕਾਰੀ ਨੀਤੀ ਤੋਂ ਰਾਹਤ ਜਾਂ ਜ਼ਮਾਨਤ ਮਿਲ ਸਕਦੀ ਹੈ ਪਰ ਇਕ ਸੱਚਾ, ਇਮਾਨਦਾਰ ਵਿਅਕਤੀ ਉਸ ਗੁਨਾਹ ਦੀ ਸਜ਼ਾ ਭੋਗਦਾ ਹੈ, ਜੋ ਉਸ ਨੇ ਕੀਤਾ ਹੀ ਨਹੀਂ। ਕੇਂਦਰ ਵੱਲੋਂ ਦਿੱਤੇ ਗਏ ਨਿਆਂ ਅਤੇ ਰਾਹਤ ਤੋਂ ਵਾਂਝੇ ਹਨ। ਭਗਵਾਨ ਕ੍ਰਿਪਾ ਕਰੋ, ਉਨ੍ਹਾਂ ਨੂੰ ਆਸ਼ੀਰਵਾਦ ਦਿਓ, ਜੋ ਤੁਹਾਨੂੰ ਭੁੱਲ ਗਏ ਹਨ।
ਇਹ ਵੀ ਪੜ੍ਹੋ : ਮੁੱਖ ਮੰਤਰੀ ਭਗਵੰਤ ਮਾਨ ਦੇ ‘ਸਰਕਾਰ ਤੁਹਾਡੇ ਦੁਆਰ’ ਐਲਾਨ ’ਤੇ ਮੰਤਰੀਆਂ ਨੇ ਅਮਲ ਕੀਤਾ ਸ਼ੁਰੂ
ਇਥੇ ਦੱਸਣਯੋਹਗ ਹੈ ਕਿ ਇਸ ਤੋਂ ਪਹਿਲਾਂ ਨਵਜੋਤ ਕੌਰ ਸਿੱਧੂ ਦਾ ਟਵੀਟ 26 ਜਨਵਰੀ ਨੂੰ ਆਇਆ ਸੀ। ਜਿਸ 'ਚ ਉਹ ਕਾਫ਼ੀ ਗੁੱਸੇ 'ਚ ਸਨ। ਸਿੱਧੂ ਦੀ ਰਿਹਾਈ ਨਾ ਹੋਣ 'ਤੇ ਨਵਜੋਤ ਕੌਰ ਸਿੱਧੂ ਨੇ ਲਿਖਿਆ ਸੀ ਨਵਜੋਤ ਸਿੱਧੂ ਖੁੰਖਾਰ ਜਾਨਵਰ ਦੀ ਕੈਟੇਗਿਰੀ 'ਚ ਆਉਂਦੇ ਹਨ। ਇਸੇ ਕਰਕੇ ਉਨ੍ਹਾਂ ਨੂੰ ਆਜ਼ਾਦੀ ਦੇ 75ਵੇਂ ਸਾਲ ਵਿੱਚ ਰਿਹਾਈ ਦੀ ਰਾਹਤ ਨਹੀਂ ਦਿੱਤੀ ਜਾ ਰਹੀ। ਸਾਰਿਆਂ ਨੂੰ ਬੇਨਤੀ ਹੈ ਕਿ ਉਨ੍ਹਾਂ ਤੋਂ ਦੂਰ ਰਹਿਣ।
ਇਹ ਵੀ ਪੜ੍ਹੋ : ਜਲੰਧਰ ਤੋਂ ਵੱਡੀ ਖ਼ਬਰ: ਸਾਬਕਾ ਕੌਂਸਲਰ ਸੁਸ਼ੀਲ ਕਾਲੀਆ ਵਿੱਕੀ ਨੇ ਕੀਤੀ ਖ਼ੁਦਕੁਸ਼ੀ, ਸੁਸਾਈਡ ਨੋਟ 'ਚ ਹੋਏ ਵੱਡੇ ਖ਼ੁਲਾਸੇ
ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਚਰਚਾ ਸੀ ਕਿ ਨਵਜੋਤ ਸਿੰਘ ਸਿੱਧੂ 26 ਜਨਵਰੀ ਨੂੰ ਰਿਹਾਅ ਹੋ ਸਕਦੇ ਸਨ। ਇਸ ਵਿੱਚ ਜੇਲ੍ਹ ਅੰਦਰ ਉਨ੍ਹਾਂ ਦੇ ਚੰਗੇ ਵਿਵਹਾਰ ਅਤੇ ਪੈਰੋਲ ਨਾ ਲੈਣ ਨੂੰ ਆਧਾਰ ਮੰਨਿਆ ਜਾ ਰਿਹਾ ਸੀ। ਅੰਦਰਖ਼ਾਤੇ ਇਸ ਦੀ ਪੂਰੀ ਉਮੀਦ ਸਿੱਧੂ ਪਰਿਵਾਰ ਅਤੇ ਉਨ੍ਹਾਂ ਦੇ ਸਮਰਥਕਾਂ ਨੂੰ ਵੀ ਸੀ। ਇਸ ਕਾਰਨ ਪਟਿਆਲਾ ਅਤੇ ਲੁਧਿਆਣਾ ਵਿੱਚ ਵੀ ਉਨ੍ਹਾਂ ਦੀ ਰਿਹਾਈ ਦੇ ਹੋਰਡਿੰਗ ਤੱਕ ਲੱਗ ਗਏ ਸਨ ਪਰ ਉਨ੍ਹਾਂ ਦੀ ਰਿਹਾਅ ਨਹੀਂ ਹੋ ਸਕੀ। ਜਿਸ ਕਾਰਨ ਨਵਜੋਤ ਕੌਰ ਸਿੱਧੂ ਨਾਰਾਜ਼ ਹਨ।
ਰੋਡ ਰੇਜ ਮਾਮਲੇ 'ਚ ਸਜ਼ਾ ਭੁਗਤ ਰਹੇ ਹਨ ਸਿੱਧੂ
ਨਵਜੋਤ ਸਿੱਧੂ ਨੂੰ 34 ਸਾਲ ਪੁਰਾਣੇ ਰੋਡ ਰੇਜ ਮਾਮਲੇ 'ਚ ਸੁਪਰੀਮ ਕੋਰਟ ਨੇ 1 ਸਾਲ ਦੀ ਸਜ਼ਾ ਸੁਣਾਈ ਸੀ। ਦਰਅਸਲ 1988 ਵਿੱਚ ਪੰਜਾਬ ਦੇ ਪਟਿਆਲਾ ਵਿੱਚ ਪਾਰਕਿੰਗ ਨੂੰ ਲੈ ਕੇ ਹੋਈ ਬਹਿਸ ਦੌਰਾਨ ਇਕ ਬਜ਼ੁਰਗ ਵਿਅਕਤੀ ਮੌਤ ਹੋ ਗਈ ਸੀ। ਇਸ ਮਾਮਲੇ ਵਿੱਚ ਹਾਈਕੋਰਟ ਨੇ ਸਿੱਧੂ ਨੂੰ ਇਕ ਸਾਲ ਦੀ ਸਜ਼ਾ ਸੁਣਾਈ ਹੈ। ਹਾਲਾਂਕਿ ਇਸ ਮਾਮਲੇ ਵਿਚ ਸੁਪਰੀਮ ਕੋਰਟ ਨੇ ਸਿੱਧੂ ਨੂੰ ਬਰੀ ਕਰ ਦਿੱਤਾ ਸੀ ਅਤੇ ਇਕ ਹਜ਼ਾਰ ਰੁਪਏ ਦਾ ਜੁਰਮਾਨਾ ਲਗਾਇਆ ਸੀ। ਇਸ ਮਾਮਲੇ 'ਚ ਪੀੜਤ ਪਰਿਵਾਰ ਨੇ ਰੀਵਿਊ ਪਟੀਸ਼ਨ ਦਾਇਰ ਕੀਤੀ ਸੀ, ਜਿਸ 'ਤੇ ਸੁਣਵਾਈ ਕਰਦਿਆਂ 19 ਮਈ 2022 ਨੂੰ ਸੁਪਰੀਮ ਕੋਰਟ ਨੇ ਸਿੱਧੂ ਨੂੰ ਇਕ ਸਾਲ ਦੀ ਸਜ਼ਾ ਸੁਣਾਈ ਸੀ। ਸਿੱਧੂ ਨੇ 20 ਮਈ ਨੂੰ ਆਤਮ ਸਮਰਪਣ ਕੀਤਾ ਸੀ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਮੁੱਖ ਮੰਤਰੀ ਭਗਵੰਤ ਮਾਨ ਦੇ ‘ਸਰਕਾਰ ਤੁਹਾਡੇ ਦੁਆਰ’ ਐਲਾਨ ’ਤੇ ਮੰਤਰੀਆਂ ਨੇ ਅਮਲ ਕੀਤਾ ਸ਼ੁਰੂ
NEXT STORY