ਚੰਡੀਗੜ੍ਹ (ਵੈੱਬ ਡੈਸਕ): ਨਵਜੋਤ ਕੌਰ ਸਿੱਧੂ ਦੀ ਸਿਹਤ ਨਾਲ ਜੁੜੀ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਅੱਜ ਉਨ੍ਹਾਂ ਦਾ ਇਕ ਹੋਰ ਆਪ੍ਰੇਸ਼ਨ ਹੋਵੇਗਾ। ਨਵਜੋਤ ਕੌਰ ਸਿੱਧੂ ਬ੍ਰੈਸਟ ਕੈਂਸਰ ਤੋਂ ਪੀੜਤ ਹਨ ਤੇ ਇਸ ਤੋਂ ਪਹਿਲਾਂ ਵੀ ਉਨ੍ਹਾਂ ਦਾ ਇਕ ਆਪ੍ਰੇਸ਼ਨ ਹੋ ਚੁੱਕਿਆ ਹੈ। ਉਨ੍ਹਾਂ ਦਾ ਇਹ ਆਪ੍ਰੇਸ਼ਨ ਯਮੁਨਾਨਗਰ ਦੇ ਇਕ ਹਸਪਤਾਲ ਵਿਚ ਹੋਣ ਜਾ ਰਿਹਾ ਹੈ। ਨਵਜੋਤ ਸਿੰਘ ਸਿੱਧੂ ਨੇ ਸੋਸ਼ਲ ਮੀਡੀਆ ਰਾਹੀਂ ਇਹ ਜਾਣਕਾਰੀ ਸਾਂਝੀ ਕੀਤੀ ਹੈ।
ਇਹ ਖ਼ਬਰ ਵੀ ਪੜ੍ਹੋ - Breaking: ਲੋਕ ਸਭਾ ਚੋਣਾਂ ਤੋਂ ਪਹਿਲਾਂ CM ਮਾਨ ਨੇ ਸੱਦ ਲਈ ਵਿਧਾਇਕਾਂ ਦੀ ਮੀਟਿੰਗ (ਵੀਡੀਓ)
ਨਵਜੋਤ ਸਿੰਘ ਸਿੱਧੂ ਨੇ ਟਵੀਟ ਕਰ ਕੇ ਦੱਸਿਆ ਕਿ ਉਨ੍ਹਾਂ ਦੀ ਪਤਨੀ ਡਾ. ਨਵਜੋਤ ਕੌਰ ਸਿੱਧੂ ਦਾ ਅੱਜ ਯਮੁਨਾਨਗਰ ਵਿਚ ਆਪ੍ਰੇਸ਼ਨ ਹੋਵੇਗਾ। ਉਨ੍ਹਾਂ ਇਹ ਵੀ ਦੱਸਿਆ ਕਿ ਇਹ ਉਨ੍ਹਾਂ ਦਾ ਬ੍ਰੈਸਟ ਕੈਂਸਰ ਤੋਂ ਇਲਾਜ ਲਈ ਦੂਜਾ ਆਪ੍ਰੇਸ਼ਨ ਹੈ। ਸਿੱਧੂ ਨੇ ਲਿਖਿਆ, "ਪਤਨੀ ਦਾ ਅੱਜ ਯਮੁਨਾਨਗਰ ਦੇ ਡਾ: ਵਰਿਆਮ ਸਿੰਘ ਹਸਪਤਾਲ ਵਿਚ ਆਪ੍ਰੇਸ਼ਨ ਕੀਤਾ ਜਾਵੇਗਾ। ਛਾਤੀ ਦੇ ਕੈਂਸਰ ਲਈ ਉਸ ਦਾ ਦੂਜਾ ਆਪ੍ਰੇਸ਼ਨ ਹੋਵੇਗਾ!"
ਡਾਕਟਰ ਨਵਜੋਤ ਕੌਰ ਸਿੱਧੂ ਪਿਛਲੇ ਕੁਝ ਸਮੇਂ ਤੋਂ ਕੈਂਸਰ ਨਾਲ ਜੂਝ ਰਹੀ ਹੈ ਤੇ ਕੀਮੋਥਰੈਪੀਆਂ ਕਾਰਨ ਉਨ੍ਹਾਂ ਦੇ ਸਿਰ ਦੇ ਵਾਲ ਵੀ ਝੜ ਗਏ ਸਨ। ਇਸ ਔਖੇ ਸਮੇਂ ਵਿਚ ਨਵਜੋਤ ਸਿੱਧੂ ਇਕ ਚੰਗੇ ਪਤੀ ਵਾਂਗ ਉਨ੍ਹਾਂ ਦਾ ਖਿਆਲ ਰੱਖ ਰਹੇ ਹਨ ਤੇ ਇਲਾਜ ਦੌਰਾਨ ਉਨ੍ਹਾਂ ਦਾ ਸਾਥ ਦੇ ਰਹੇ ਹਨ। ਨਵਜੋਤ ਸਿੰਘ ਸਿੱਧੂ ਆਪਣੀ ਪਤਨੀ ਡਾ. ਨਵਜੋਤ ਕੌਰ ਸਿੱਧੂ ਅਤੇ ਧੀ ਸਮੇਤ ਈਸ਼ਾ ਯੋਗ ਕੇਂਦਰ ਵੀ ਗਏ ਸਨ। ਇਸ ਤੋਂ ਪਹਿਲਾਂ ਉਹ ਕਈ ਮੰਦਰਾਂ ਦੇ ਦਰਸ਼ਨ ਵੀ ਕਰ ਚੁੱਕੇ ਹਨ।
ਇਹ ਖ਼ਬਰ ਵੀ ਪੜ੍ਹੋ - Kapil Sharma ਦੇ ਸ਼ੋਅ 'ਚ ਦਿਸਣਗੇ ਨਵਜੋਤ ਸਿੰਘ ਸਿੱਧੂ! ਅਗਲੇ ਐਪੀਸੋਡ ਦਾ ਪ੍ਰੋਮੋ ਹੋਇਆ ਵਾਇਰਲ
ਕੈਂਸਰ ਕਾਰਨ ਚੋਣਾਂ ਤੋਂ ਬਣਾਈ ਸੀ ਦੂਰੀ
ਪਹਿਲਾਂ ਚਰਚਾ ਸੀ ਕਿ ਨਵਜੋਤ ਕੌਰ ਸਿੱਧੂ ਪਟਿਆਲਾ ਤੋਂ ਚੋਣ ਲੜੇਗੀ। ਇਸ 'ਤੇ ਕਰੀਬ 2 ਮਹੀਨੇ ਪਹਿਲਾਂ ਹੀ ਪਤੀ ਨਵਜੋਤ ਸਿੰਘ ਸਿੱਧੂ ਨੇ ਸਾਫ਼ ਕਰ ਦਿੱਤਾ ਸੀ ਕਿ ਉਹ ਚੋਣ ਨਹੀਂ ਲੜੇਗੀ। ਉਨ੍ਹਾਂ ਕਿਹਾ ਸੀ ਕਿ ਇਸ ਤਰ੍ਹਾਂ ਦੀਆਂ ਕਿਆਸਅਰਾਈਆਂ ਬੰਦ ਹੋਣੀਆਂ ਚਾਹੀਦੀਆਂ ਹਨ। ਡਾ. ਨਵਜੋਤ ਕੌਰ ਸਿੱਧੂ ਦਾ ਅਜੇ ਵੀ ਕੈਂਸਰ ਦਾ ਇਲਾਜ ਚੱਲ ਰਿਹਾ ਹੈ, ਜੋ ਕੁਝ ਮਹੀਨੇ ਚੱਲੇਗਾ। ਇਨ੍ਹਾਂ ਹਾਲਾਤ ਵਿਚ ਉਨ੍ਹਾਂ ਦਾ ਧਿਆਨ ਸਿਹਤ ਵੱਲ ਹੀ ਹੋਣਾ ਚਾਹੀਦਾ ਹੈ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਆਪਣੇ ਘਰ ਨਹੀਂ ਹੋਇਆ ਮੁੰਡਾ, ਜਾਇਦਾਦ ਭਰਾ ਕੋਲ ਨਾ ਚਲੀ ਜਾਵੇ, ਇਸ ਲਈ ਕੀਤਾ ਮਾਂ, ਭਤੀਜੇ ਤੇ ਭਾਬੀ ਦਾ ਕਤਲ
NEXT STORY