ਚੰਡੀਗੜ੍ਹ (ਅਸ਼ਵਨੀ) : ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਵਲੋਂ ਨਿਯੁਕਤ ਕੀਤੇ ਗਏ ਇਕ ਹੋਰ ਸਲਾਹਕਾਰ ਨੇ ਆਪਣਾ ਅਹੁਦਾ ਛੱਡ ਦਿੱਤਾ ਹੈ। ਵੀਰਵਾਰ ਨੂੰ ਆਪਣਾ ਅਹੁਦਾ ਛੱਡਣ ਵਾਲੇ ਸਲਾਹਕਾਰ ਡਾ. ਪਿਆਰੇਲਾਲ ਗਰਗ ਨੇ ਕਿਹਾ ਕਿ ਉਨ੍ਹਾਂ ਨੇ ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਦਾ ਸਲਾਹਕਾਰ ਲੱਗਣ ਦੀ ਆਪਣੀ ਸਹਿਮਤੀ ਨੂੰ ਵਾਪਸ ਲੈ ਲਿਆ ਹੈ।
ਪੜ੍ਹੋ ਇਹ ਵੀ ਖ਼ਬਰ - ...ਕਾਂਗਰਸ ਨੇ ਆਖਿਰ ਕਿਉਂ ਪੰਜਾਬ ’ਚ ਚਰਨਜੀਤ ਚੰਨੀ ਨੂੰ ਹੀ ਬਿਠਾਇਆ ਮੁੱਖ ਮੰਤਰੀ ਦੀ ਕੁਰਸੀ ’ਤੇ!
ਉਨ੍ਹਾਂ ਕਿਹਾ ਕਿ ਨਾ ਤਾਂ ਉਨ੍ਹਾਂ ਦੀ ਅਹੁਦੇ ’ਤੇ ਨਿਯੁਕਤੀ ਹੋਈ ਸੀ ਅਤੇ ਨਾ ਹੀ ਉਨ੍ਹਾਂ ਨੇ ਪਾਰਟੀ ਤੋਂ ਕੋਈ ਭੱਤਾ ਲਿਆ ਹੈ। ਡਾ. ਪਿਆਰੇਲਾਲ ਗਰਗ ਨੇ ਸਲਾਹਕਾਰ ਦਾ ਅਹੁਦਾ ਛੱਡਣ ਲਈ ਨਿੱਜੀ ਕਾਰਨਾਂ ਦਾ ਹਵਾਲਾ ਦਿੱਤਾ ਹੈ। ਇਥੇ ਇਹ ਵੀ ਦੱਸਣਾ ਜ਼ਰੂਰੀ ਹੈ ਕਿ ਇਸ ਤੋਂ ਪਹਿਲਾਂ ਕਈ ਵਿਵਾਦ ਖੜ੍ਹੇ ਹੋ ਜਾਣ ਤੋਂ ਬਾਅਦ ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੇ ਸਲਾਹਕਾਰ ਮਾਲਵਿੰਦਰ ਸਿੰਘ ਮਾਲੀ ਨੂੰ ਵੀ ਅਹੁਦਾ ਛੱਡਣਾ ਪਿਆ ਸੀ।
ਪੜ੍ਹੋ ਇਹ ਵੀ ਖ਼ਬਰ - ਪ੍ਰੀਖਿਆਰਥੀਆਂ ਨੂੰ ਲੱਗਾ ਵੱਡਾ ਝਟਕਾ : ਪੰਜਾਬ ਪੁਲਸ ਹੈੱਡ ਕਾਂਸਟੇਬਲ ਦੀ ਭਰਤੀ ਪ੍ਰੀਖਿਆ ਹੋਈ ਰੱਦ
...ਕਾਂਗਰਸ ਨੇ ਆਖਿਰ ਕਿਉਂ ਪੰਜਾਬ ’ਚ ਚਰਨਜੀਤ ਚੰਨੀ ਨੂੰ ਹੀ ਬਿਠਾਇਆ ਮੁੱਖ ਮੰਤਰੀ ਦੀ ਕੁਰਸੀ ’ਤੇ!
NEXT STORY