ਨਵੀਂ ਦਿੱਲੀ/ਚੰਡੀਗੜ੍ਹ : ਨਵਜੋਤ ਸਿੰਘ ਸਿੱਧੂ ਦੇ ਸਲਾਹਕਾਰਾਂ ਵੱਲੋਂ ਦਿੱਤੇ ਬਿਆਨਾਂ ’ਤੇ ਖੜ੍ਹੇ ਹੋਏ ਵਿਵਾਦ ਤੋਂ ਬਾਅਦ ਪੰਜਾਬ ਕਾਂਗਰਸ ਦੇ ਇੰਚਾਰਜ ਹਰੀਸ਼ ਰਾਵਤ ਨੇ ਮਾਮਲੇ ’ਚ ਦਖ਼ਲ ਦਿੱਤਾ ਹੈ। ਰਾਵਤ ਨੇ ਆਖਿਆ ਹੈ ਕਿ ਇਸ ਮਾਮਲੇ ਦੀ ਜਾਣਕਾਰੀ ਮੰਗੀ ਗਈ ਹੈ। ਉਨ੍ਹਾਂ ਕਿਹਾ ਕਿ ਨਵਜੋਤ ਸਿੰਘ ਸਿੱਧੂ ਅਤੇ ਹੋਰਾਂ ਦਾ ਕਹਿਣਾ ਹੈ ਕਿ ਸਲਾਹਕਾਰਾਂ ਦੇ ਬਿਆਨਾਂ ਨੂੰ ਤੋੜ-ਮਰੋੜ ਕੇ ਪੇਸ਼ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਚੋਣਾਂ ਸਮੇਂ ਅਜਿਹੇ ਬਿਆਨਾਂ ਨੂੰ ਸਿਆਸੀ ਲਾਹਾਂ ਲੈਣ ਲਈ ਵਰਤਿਆ ਜਾਂਦਾ ਹੈ।
ਇਹ ਵੀ ਪੜ੍ਹੋ : ਸਿੱਧੂ ਦੇ ਸਲਾਹਕਾਰਾਂ ਦੇ ਬਿਆਨਾਂ ਨਾਲ ਕਾਂਗਰਸ ’ਚ ਫਿਰ ਘਮਸਾਨ, ਹੁਣ ਮਨੀਸ਼ ਤਿਵਾੜੀ ਨੇ ਦਿੱਤਾ ਵੱਡਾ ਬਿਆਨ
ਰਾਵਤ ਨੇ ਕਿਹਾ ਕਿ ਉਹ ਪਾਰਟੀ ਵਲੋਂ ਸਪੱਸ਼ਟ ਕਰਦੇ ਹਨ ਕਿ ਜੰਮੂ-ਕਸ਼ਮੀਰ ਭਾਰਤ ਦਾ ਅਤੁੱਟ ਅੰਗ ਹੈ। ਕਿਸੇ ਨੂੰ ਵੀ ਇਨ੍ਹਾਂ ਹਾਲਾਤ ’ਤੇ ਸ਼ੱਕ ਕਰਨ ਦਾ ਹੱਕ ਨਹੀਂ ਹੈ। ਰਾਵਤ ਨੇ ਕਿਹਾ ਕਿ ਜਿਸ ਵਿਅਕਤੀ ਵਲੋਂ ਇਹ ਬਿਆਨ ਦਿੱਤਾ ਗਿਆ ਹੈ, ਉਹ ਕਾਂਗਰਸ ਪਾਰਟੀ ਦਾ ਹਿੱਸਾ ਨਹੀਂ ਹੈ, ਜੇਕਰ ਅਜਿਹੇ ਬਿਆਨ ਦਿੱਤੇ ਗਏ ਹਨ, ਤਾਂ ਵੀ ਪਾਰਟੀ ਵਲੋਂ ਉਕਤ ਵਿਅਕਤੀ ’ਤੇ ਕਾਰਵਾਈ ਜ਼ਰੂਰ ਕੀਤੀ ਜਾਵੇਗੀ। ਸਿੱਧੂ ਦੇ ਸਲਾਹਕਾਰ ਵਲੋਂ ਮਰਹੂਮ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਦੀ ਵਿਵਾਦਤ ਤਸਵੀਰ ਪੋਸਟ ਕੀਤੇ ਜਾਣ ’ਤੇ ਬੋਲਦਿਆਂ ਰਾਵਤ ਨੇ ਆਖਿਆ ਕਿ ਉਹ ਮਸ਼ਹੂਰ ਲੀਡਰਾਂ ਵਿਚੋਂ ਇਕ ਸਨ ਅਤੇ ਸਾਡੇ ਲਈ ਮਾਂ ਬਰਾਬਰ ਸਨ, ਜੇਕਰ ਉਨ੍ਹਾਂ ਬਾਰੇ ਕੁੱਝ ਗਲਤ ਪੋਸਟ ਕੀਤਾ ਗਿਆ ਹੈ ਤਾਂ ਉਹ ਇਸ ਦੀ ਨਿੰਦਾ ਕਰਦੇ ਹਨ।
ਇਹ ਵੀ ਪੜ੍ਹੋ : ਵਿਵਾਦ ਵਧਣ ਤੋਂ ਬਾਅਦ ਐਕਸ਼ਨ ’ਚ ਨਵਜੋਤ ਸਿੱਧੂ, ਸਲਾਹਕਾਰਾਂ ਨੂੰ ਕੀਤਾ ਤਲਬ
ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ?
ਲੁੱਟ ਦੀ ਨੀਅਤ ਨਾਲ ਘਰ ’ਚ ਦਾਖ਼ਲ ਹੋ ਕੇ ਅਣਪਛਾਤਿਆਂ ਵਲੋਂ ਬੀਬੀ ਦਾ ਕਤਲ
NEXT STORY