ਅੰਮ੍ਰਿਤਸਰ : ਪੰਜਾਬ ਕਾਂਗਰਸ ਦਾ ਪ੍ਰਧਾਨ ਬਣਨ ਤੋਂ ਬਾਅਦ ਪਹਿਲੀ ਵਾਰ ਅੰਮ੍ਰਿਤਸਰ ਪਹੁੰਚੇ ਨਵਜੋਤ ਸਿੱਧੂ ਦਾ ਜਿੱਥੇ ਗਰਮਜੋਸ਼ੀ ਨਾਲ ਸੁਆਗਤ ਹੋਇਆ, ਉਥੇ ਹੀ ਸਿੱਧੂ ਨੇ ਅੱਜ ਅੰਮ੍ਰਿਤਸਰ ਵਿਚ ਵੱਡਾ ਸ਼ਕਤੀ ਪ੍ਰਦਰਸ਼ਨ ਕੀਤਾ ਹੈ। ਦਰਅਸਲ ਪੰਜਾਬ ਕਾਂਗਰਸ ਦੀ ਵਾਗਡੋਰ ਮਿਲਣ ਤੋਂ ਬਾਅਦ ਸਿੱਧੂ ਵਲੋਂ ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਦਾ ਪ੍ਰੋਗਰਾਮ ਸੀ, ਇਸ ਲਈ ਸਿੱਧੂ ਵਲੋਂ ਕਾਂਗਰਸ ਦੇ ਮੰਤਰੀਆਂ ਅਤੇ ਵਿਧਾਇਕਾਂ ਨੂੰ ਸੱਦਾ ਦਿੱਤਾ ਗਿਆ ਸੀ। ਇਸ ਦੇ ਤਹਿਤ ਅੱਜ ਕਾਂਗਰਸ ਦੇ 60 ਤੋਂ ਵੱਧ (ਲਗਭਗ 62) ਵਿਧਾਇਕ ਸਿੱਧੂ ਦੇ ਘਰ ਪਹੁੰਚੇ। ਪੋਟਿਆਂ ਦੇ ਗਿਣੇ ਜਾਣ ਵਾਲੇ ਮੰਤਰੀਆਂ ਨੂੰ ਛੱਡ ਕੇ ਲਗਭਗ ਸਾਰੇ ਮੰਤਰੀ ਸਿੱਧੂ ਦੇ ਘਰ ਮੌਜੂਦ ਰਹੇ।
ਇਹ ਵੀ ਪੜ੍ਹੋ : ਨਵਜੋਤ ਸਿੱਧੂ ਨੂੰ ਪ੍ਰਧਾਨਗੀ ਮਿਲਣ ਤੋਂ ਬਾਅਦ ਐਕਸ਼ਨ ਮੂਡ ’ਚ ਕੈਪਟਨ, ਲਿਆ ਅਹਿਮ ਫ਼ੈਸਲਾ
ਖ਼ਬਰਾਂ ਇਹ ਵੀ ਹਨ ਸਿੱਧੂ ਅੱਜ ਸ੍ਰੀ ਦਰਬਾਰ ਸਾਹਿਬ, ਦੁਰਗਿਆਣਾ ਮੰਦਰ ਅਤੇ ਹੋਰ ਧਾਰਮਿਕ ਸਥਾਨਾ ’ਤੇ ਵੀ ਨਤਮਸਤਕ ਹੋਣਗੇ ਅਤੇ ਸਾਰੇ ਮੰਤਰੀ ਅਤੇ ਵਿਧਾਇਕ ਵੀ ਸਿੱਧੂ ਦੇ ਨਾਲ ਜਾਣਗੇ। ਇਸ ਲਈ ਬਕਾਇਦਾ ਸਿੱਧੂ ਦੇ ਘਰ ਦੇ ਬਾਹਰ ਦੋ ਲਗਜ਼ਰੀ ਬੱਸਾਂ ਦਾ ਬੰਦੋਬਸਤ ਕੀਤਾ ਗਿਆ ਹੈ ਅਤੇ ਦੱਸਿਆ ਜਾ ਰਿਹਾ ਹੈ ਕਿ ਇਨ੍ਹਾਂ ਲਗਜ਼ਰੀ ਬੱਸਾਂ ਵਿਚ ਬੈਠ ਕੇ ਹੀ ਨਵਜੋਤ ਸਿੱਧੂ ਅਤੇ ਸਾਰੇ ਮੰਤਰੀ ਤੇ ਵਿਧਾਇਕ ਇਥੋਂ ਰਵਾਨਾ ਹੋਣਗੇ।
ਇਹ ਵੀ ਪੜ੍ਹੋ : ਨਵਜੋਤ ਸਿੱਧੂ ਦੇ ਖਟਕੜ ਕਲਾਂ ਪਹੁੰਚਣ ਤੋਂ ਪਹਿਲਾਂ ਆਪਸ ’ਚ ‘ਫਸੇ’ ਕਾਂਗਰਸੀ
ਨੋਟ - ਕੀ ਨਵਜੋਤ ਸਿੱਧੂ ਦੇ ਪ੍ਰਧਾਨ ਬਣਨ ਨਾਲ ਕਾਂਗਰਸ ਦਾ ਅੰਦਰੂਨੀ ਕਲੇਸ਼ ਖ਼ਤਮ ਹੋ ਜਾਵੇਗਾ, ਕੁਮੈਂਟ ਕਰਕੇ ਦਿਓ ਆਪਣੇ ਵਿਚਾਰ?
ਪੰਜਾਬ ਨੰਬਰਦਾਰ ਯੂਨੀਅਨ ਨੇ ਕੈਪਟਨ ਸਰਕਾਰ ਨੂੰ 10 ਅਗਸਤ ਤੱਕ ਦਾ ਦਿੱਤਾ ਅਲਟੀਮੇਟਮ
NEXT STORY