ਕੋਟਕਪੂਰਾ (ਵੈੱਬ ਡੈਸਕ) : ਵਿਸਾਖੀ ਮੌਕੇ ਪੰਜਾਬ ਦੇ ਸਾਬਕਾ ਮੰਤਰੀ ਨਵਜੋਤ ਸਿੰਘ ਸਿੱਧੂ ਬੁਰਜ ਜਵਾਹਰ ਸਿੰਘ ਵਾਲਾ ਸਥਿਤ ਗੁਰਦੁਆਰਾ ਸਾਹਿਬ ਨਤਮਸਤਕ ਹੋਣ ਪਹੁੰਚੇ। ਨਵਜੋਤ ਸਿੰਘ ਵਲੋਂ ਬੁਰਜ ਜਵਾਹਰ ਸਿੰਘ ਵਾਲਾ ਦੀ ਇਸ ਫੇਰੀ ਨੂੰ ਪੂਰੀ ਤਰ੍ਹਾਂ ਗੁਪਤ ਰੱਖਿਆ ਗਿਆ। ਯਾਦ ਰਹੇ ਕਿ ਬੁਰਜ ਜਵਾਹਰ ਸਿੰਘ ਵਾਲਾ ਸਥਿਤ ਉਹ ਗੁਰਦੁਆਰਾ ਸਾਹਿਬ ਹੈ ਜਿੱਥੇ ਬੇਅਦਬੀ ਦੀ ਸਭ ਤੋਂ ਪਹਿਲੀ ਘਟਨਾ ਵਾਪਰੀ ਸੀ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਸਰੂਪ ਚੋਰੀ ਕੀਤਾ ਗਿਆ ਸੀ।
ਇਹ ਵੀ ਪੜ੍ਹੋ : ਪੰਜਾਬ ’ਚ ਸਕੂਲ ਖੋਲ੍ਹੇ ਜਾਣ ਦੇ ਮਾਮਲੇ ’ਤੇ ਸਿੱਖਿਆ ਮੰਤਰੀ ਦਾ ਆਇਆ ਵੱਡਾ ਬਿਆਨ
ਨਵਜੋਤ ਸਿੱਧੂ ਦੀ ਇਸ ਫੇਰੀ ਬਾਰੇ ਮੀਡੀਆ ਨੂੰ ਵੀ ਉਦੋਂ ਪਤਾ ਲੱਗਾ ਜਦੋਂ ਸਿੱਧੂ ਨੇ ਆਪਣੇ ਫੇਸਬੁੱਕ ਪੇਜ ’ਤੇ ਇਸ ਸੰਬੰਧੀ ਵੀਡੀਓ ਸ਼ੇਅਰ ਕੀਤੀ। ਗੁਰਦੁਆਰਾ ਸਾਹਿਬ ਵਿਚ ਨਤਮਸਤਕ ਹੋਣ ਉਪਰੰਤ ਸਿੱਧੂ ਨੇ ਕਿਹਾ ਕਿ ਬੁਰਜ ਜਵਾਹਰ ਸਿੰਘ ਵਾਲਾ ਅੱਜ ਉਹ ਵਿਸਾਖੀ ਮੌਕੇ ਬੇਅਦਬੀ ਦੀ ਸਾਜ਼ਿਸ਼ ਨੂੰ ਬੇਨਕਾਬ ਕਰਨ ਆਏ ਹਨ। ਸਿੱਧੂ ਨੇ ਕਿਹਾ ਕਿ ਜਲਿਆਂਵਾਲਾ ਸਾਕੇ ਦਾ ਬਦਲਾ ਸ਼ਹੀਦ ਊਧਮ ਸਿੰਘ ਨੇ ਉਸ ਤੋਂ ਲਿਆ ਸੀ ਜਿਸ ਨੇ ਗੋਲ਼ੀ ਚਲਾਉਣ ਦਾ ਹੁਕਮ ਦਿੱਤਾ ਸੀ। ਗੋਲ਼ੀ ਚਲਾਉਣ ਵਾਲਿਆਂ ਤੋਂ ਗੋਲੀ ਚਲਾਉਣ ਦੇ ਹੁਕਮ ਦੇਣ ਵਾਲਾ ਵੱਡਾ ਗੁਨਾਹਗਾਰ ਹੈ।
ਇਹ ਵੀ ਪੜ੍ਹੋ : ਭਾਰਤੀ ਕਿਸਾਨ ਯੂਨੀਅਨ ਏਕਤਾ ਦੇ ਪ੍ਰਧਾਨ ਦੇ ਪੁੱਤਰ ਦੀ ਕੈਲੀਫੋਰਨੀਆ ਵਿਚ ਮੌਤ
ਸਿੱਧੂ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਜਿਸ ਤਰ੍ਹਾਂ ਜਸਟਿਸ ਰਣਜੀਤ ਸਿੰਘ ਕਮਿਸ਼ਨ ਦੀ ਰਿਪੋਰਟ ਜਨਤਕ ਕੀਤੀ ਗਈ ਸੀ, ਉਸੇ ਤਰ੍ਹਾਂ ਕੁੰਵਰ ਵਿਜੇ ਪ੍ਰਤਾਪ ਸਿੰਘ ਵਾਲੀ ਐੱਸ. ਆਈ. ਟੀ. ਅਤੇ ਡਰੱਗ ਮਾਮਲੇ ਵਿਚ ਜਾਂਚ ਕਰ ਚੁੱਕੇ ਹਰਪ੍ਰੀਤ ਸਿੱਧੂ ਦੀ ਰਿਪੋਰਟ ਵੀ ਜਨਤਕ ਕੀਤੀ ਜਾਵੇ। ਸਿੱਧੂ ਨੇ ਕਿਹਾ ਕਿ ਜਸਟਿਸ ਰਣਜੀਤ ਸਿੰਘ ਕਮਿਸ਼ਨ ਦੀ ਤਰਜ਼ ’ਤੇ ਇਨ੍ਹਾਂ ਰਿਪੋਰਟਾਂ ’ਤੇ ਵੀ ਵਿਧਾਨ ਸਭਾ ਵਿਚ ਪੇਸ਼ ਹੋਵੇ। ਸਿੱਧੂ ਨੇ ਕਿਹਾ ਕਿ ਕਾਨੂੰਨ ਤੱਥਾਂ ਦੇ ਆਧਾਰ ’ਤੇ ਫ਼ੈਸਲੇ ਕਰਦਾ ਹੈ ਅਤੇ ਜੇਕਰ ਤੱਥ ਅਤੇ ਤੱਥ ਪੇਸ਼ ਕਰਨ ਵਾਲੇ ਹੀ ਕਮਜ਼ੋਰ ਹੋਣ ਤਾਂ ਫ਼ੈਸਲਾ ਵੀ ਉਸੇ ਦੀ ਤਰਜ਼ ’ਤੇ ਆਵੇਗਾ।
ਇਹ ਵੀ ਪੜ੍ਹੋ : ਦਿੱਲੀ ਪੁਲਸ ’ਤੇ ਲੱਖਾ ਸਿਧਾਣਾ ਦੇ ਭਰਾ ਦੀ ਕੁੱਟਮਾਰ ਦੇ ਦੋਸ਼ਾਂ ਤੋਂ ਬਾਅਦ ਨਵਜੋਤ ਸਿੱਧੂ ਨੇ ਖੋਲ੍ਹਿਆ ਮੋਰਚਾ
ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ?
ਖ਼ਾਲਸਾ ਸਾਜਨਾ ਦਿਹਾੜੇ ਮੌਕੇ ਇਤਿਹਾਸਕ ਗੁਰਦੁਆਰਾ ਪੁਲ ਪੁਖਤਾ ਸਾਹਿਬ ਵਿਖੇ ਨਤਮਸਤਕ ਹੋਈ ਸੰਗਤ
NEXT STORY