ਚੰਡੀਗੜ੍ਹ : ਨਵਜੋਤ ਸਿੰਘ ਸਿੱਧੂ ਵਲੋਂ ਇਕ ਮਹੀਨਾ ਲੰਘਣ ਦੇ ਬਾਵਜੂਦ ਵੀ ਬਿਜਲੀ ਵਿਭਾਗ ਨਾ ਸਾਂਭੇ ਜਾਣ ਦੇ ਚੱਲਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਹੀ ਵਿਭਾਗ ਦੀ ਕਮਾਨ ਆਪਣੇ ਹੱਥ 'ਚ ਲੈ ਲਈ ਹੈ। ਝੋਨੇ ਦਾ ਸੀਜ਼ਨ ਅਤੇ ਗਰਮੀ ਦਾ ਜ਼ੋਰ ਹੋਣ ਕਾਰਨ ਪੰਜਾਬ 'ਚ ਬਿਜਲੀ ਦੀ ਮੰਗ ਵਧੀ ਹੈ, ਲਿਹਾਜ਼ਾ ਬੁੱਧਵਾਰ ਨੂੰ ਮੁੱਖ ਮੰਤਰੀ ਨੇ ਬਿਜਲੀ ਵਿਭਾਗ ਦੀ ਅਹਿਮ ਬੈਠਕ ਸੱਦੀ। ਇਕ ਪਾਸੇ ਜਿੱਥੇ ਪੰਜਾਬ ਵਿਚ ਬਿਜਲੀ ਦੀ ਕਿੱਲਤ ਆ ਗਈ ਹੈ, ਉਥੇ ਹੀ ਬਿਜਲੀ ਮਹਿਕਮਾ ਮੰਤਰੀ ਤੋਂ ਸੱਖਣਾ ਹੋਣ ਕਾਰਨ ਵਿਰੋਧੀ ਵੀ ਹਮਲਾਵਰ ਹਨ। ਲਿਹਾਜ਼ਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਆਖਿਰ ਬਿਜਲੀ ਮਹਿਕਮਾ ਦਾ ਕੰਮ ਆਪਣੇ ਪੂਰੀ ਤਰ੍ਹਾਂ ਆਪਣੇ ਹੱਥ 'ਚ ਲੈ ਲਿਆ ਹੈ। ਦੱਸਣਯੋਗ ਹੈ ਕਿ ਪਿਛਲੇ ਕੁਝ ਦਿਨਾਂ ਤੋਂ ਮੁੱਖ ਮੰਤਰੀ ਬਿਜਲੀ ਵਿਭਾਗ ਦੇ ਕੰਮ ਦੀ ਦੇਖ-ਰੇਖ ਕਰ ਰਹੇ ਹਨ ਅਤੇ ਇਸ ਤੋਂ ਪਹਿਲਾਂ ਉਨ੍ਹਾਂ ਬਿਜਲੀ ਵਿਭਾਗ ਦੀਆਂ ਕਈ ਫਾਈਲਾਂ ਵੀ ਪਾਸ ਕੀਤੀਆਂ ਸਨ।
ਜ਼ਿਕਰਯੋਗ ਹੈ ਕਿ ਕੈਪਟਨ ਬਨਾਮ ਸਿੱਧੂ ਹੋਣ ਤੋਂ ਬਾਅਦ ਅਤੇ ਪਾਰਟੀ ਹਾਈਕਮਾਨ ਵਲੋਂ ਸੁਣਵਾਈ ਨਾ ਹੋਣ ਕਾਰਨ ਨਵਜੋਤ ਸਿੰਘ ਸਿੱਧੂ ਨੂੰ ਪਿਛਲੇ ਲਗਭਗ ਇਕ ਮਹੀਨੇ ਤੋਂ ਪਰਦੇ ਪਿੱਛੇ ਹਨ। ਨਾ ਤਾਂ ਸਿੱਧੂ ਵੱਲੋਂ ਬਿਜਲੀ ਮਹਿਕਮੇ ਦਾ ਚਾਰਜ ਸੰਭਾਲਿਆ ਗਿਆ ਹੈ ਅਤੇ ਨਾ ਹੀ ਉਨ੍ਹਾਂ ਮੀਡੀਆ ਵਿਚ ਕੋਈ ਬਿਆਨ ਦਿੱਤਾ ਹੈ। ਇਸ ਤੋਂ ਇਲਾਵਾ ਸਾਥੀਆਂ ਮੰਤਰੀਆਂ ਵਲੋਂ ਲਗਾਤਾਰ ਸਿੱਧੂ ਨੂੰ ਅਹੁਦਾ ਸੰਭਾਲਣ ਦੀ ਸਲਾਹ ਦਿੱਤੀ ਜਾ ਰਹੀ ਹੈ।
ਸੰਸਦ ਮੈਂਬਰ ਹੰਸ ਰਾਜ ਹੰਸ ਨੇ ਰਾਸ਼ਟਰਪਤੀ ਨਾਲ ਕੀਤੀ ਮੁਲਾਕਾਤ
NEXT STORY