ਨਵੀਂ ਦਿੱਲੀ/ਚੰਡੀਗੜ੍ਹ : ਪੰਜਾਬ ਕਾਂਗਰਸ ਦੇ ਕਲੇਸ਼ ਨੂੰ ਖ਼ਤਮ ਕਰਨ ਲਈ ਹਾਈਕਮਾਨ ਵਲੋਂ ਬਣਾਈ ਗਈ ਕਮੇਟੀ ਅੱਗੇ ਪੇਸ਼ ਹੋ ਕੇ ਨਵਜੋਤ ਸਿੱਧੂ ਨੇ ਅੱਜ ਆਪਣਾ ਪੱਖ ਰੱਖਿਆ। ਤਿੰਨ ਮੈਂਬਰੀ ਕਮੇਟੀ ਨਾਲ ਮੁਲਾਕਾਤ ਤੋਂ ਬਾਅਦ ਨਵਜੋਤ ਸਿੱਧੂ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ ਕਮੇਟੀ ਵਲੋਂ ਜੋ ਕੁੱਝ ਵੀ ਉਨ੍ਹਾਂ ਤੋਂ ਪੁੱਛਿਆ ਗਿਆ ਉਨ੍ਹਾਂ ਪੂਰੀ ਦਲੇਰੀ ਨਾਲ ਉਨ੍ਹਾਂ ਦਾ ਜਵਾਬ ਦਿੱਤਾ ਹੈ। ਜੋ ਕੁੱਝ ਵੀ ਪੁੱਛਿਆ ਗਿਆ, ਮੈਂ ਹਰ ਸਵਾਲ ਦਾ ਜਵਾਬ ਦਿੱਤਾ।
ਇਹ ਵੀ ਪੜ੍ਹੋ : 2022 ਦੀਆਂ ਚੋਣਾਂ ਨੂੰ ਲੈ ਕੇ ਪੰਜਾਬ ’ਚ ਮੁੱਖ ਮੰਤਰੀ ਅਹੁਦੇ ਦੇ ਉਮੀਦਵਾਰ ’ਤੇ ਭਗਵੰਤ ਮਾਨ ਦਾ ਵੱਡਾ ਬਿਆਨ
ਸਿੱਧੂ ਨੇ ਕਿਹਾ ਕਿ ਜ਼ਮੀਨ ਪਾੜ ਕੇ ਪੰਜਾਬ ਦੇ ਲੋਕਾਂ ਦੀ ਆਵਾਜ਼ ਬਾਹਰ ਆ ਰਹੀ ਹੈ ਅਤੇ ਇਸੇ ਆਵਾਜ਼ ਨੂੰ ਉਹ ਹਾਈਕਮਾਨ ਤਕ ਪਹੁੰਚਾਉਣ ਲਈ ਅੱਜ ਇਥੇ ਆਏ ਹਨ। ਉਨ੍ਹਾਂ ਕਿਹਾ ਕਿ ਸਭ ਤੋਂ ਵੱਡੀ ਗੱਲ ਇਹ ਕਿ ਜੋ ਮੇਰਾ ਸਟੈਂਡ ’ਤੇ ਮੈਂ ਉਸ ’ਤੇ ਕਾਇਮ ਹਾਂ। ਜੋ ਸੱਚ ਹੈ ਮੈਂ ਉਸ ਨੂੰ ਕਮੇਟੀ ਸਾਹਮਣੇ ਪ੍ਰਕਾਸ਼ਤ ਕਰਕੇ ਆਇਆ ਹਾਂ। ਸਿੱਧੂ ਨੇ ਕਿਹਾ ਕਿ ਸੱਚ ਪ੍ਰਤਾੜਤ ਜ਼ਰੂਰ ਹੁੰਦਾ ਹੈ ਪਰ ਕਦੇ ਹਾਰਦਾ ਨਹੀਂ ਹੈ।
ਇਹ ਵੀ ਪੜ੍ਹੋ : ਸੰਗਰੂਰ ’ਚ ਕਾਂਗਰਸੀ ਆਗੂ ’ਤੇ ਕਾਤਲਾਨਾ ਹਮਲਾ, ਚੱਲੀਆਂ ਗੋਲ਼ੀਆਂ
ਸਿੱਧੂ ਨੇ ਕਿਹਾ ਕਿ ਉਨ੍ਹਾਂ ਪੰਜਾਬ ਦੇ ਸੱਚ ਅਤੇ ਹੱਕ ਦੀ ਆਵਾਜ਼ ਹਾਈਕਮਾਨ ਸਾਹਮਣੇ ਬੁਲੰਦ ਤਰੀਕੇ ਨਾਲ ਰੱਖੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਹਰ ਨਾਗਰਿਕ ਨੂੰ ਹਿੱਸੇਦਾਰ ਬਣਾਉਣਾ ਹੈ ਅਤੇ ਹਰ ਪੰਜਾਬ ਵਿਰੋਧੀ ਤਾਕਤ ਨੂੰ ਹਰਾਉਣਾ ਹੈ। ਅਖੀਰ ਵਿਚ ਸਿੱਧੂ ਨੇ ਕਿਹਾ ਕਿ ਜਿੱਤੇਗਾ ਪੰਜਾਬ, ਜਿੱਤੇਗੀ ਪੰਜਾਬੀਅਤ ਅਤੇ ਜਿੱਤੇਗਾ ਹਰ ਪੰਜਾਬੀ।
ਇਹ ਵੀ ਪੜ੍ਹੋ : ਪੰਜਾਬ ਕਾਂਗਰਸ ’ਚ ਮਚੇ ਘਮਸਾਨ ਵਿਚਾਲੇ ਹਾਈਕਮਾਨ ਵਲੋਂ ਗਠਿਤ ਕਮੇਟੀ ਦਾ ਦੋ ਟੁੱਕ ਸ਼ਬਦਾਂ ’ਚ ਜਵਾਬ
ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ?
ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਦੇ ਸੈਂਕੜੇ ਕਾਰਕੁੰਨ ਪਿੰਡ ਬੁਰਜ ਜਵਾਹਰ ਸਿੰਘ ਵਾਲਾ ਵਿਖੇ ਰਵਾਨਾ
NEXT STORY