ਚੰਡੀਗੜ੍ਹ : ਕਾਂਗਰਸ ਇਕ ਪਾਸੇ ਜਿੱਥੇ ਲੋਕ ਸਭਾ ਚੋਣਾਂ ਦੀਆਂ ਤਿਆਰੀਆਂ ’ਚ ਲੱਗੀ ਹੋਈ ਹੈ ਅਤੇ ਲਗਾਤਾਰ ਮੀਟਿੰਗਾਂ ਦਾ ਦੌਰ ਜਾਰੀ ਹੈ, ਦੂਜੇ ਪਾਸੇ ਪਾਰਟੀ ਦੇ ਅੰਦਰੂਨੀ ਕਲੇਸ਼ ਦਰਮਿਆਨ ਵੱਡੀ ਖ਼ਬਰ ਸਾਹਮਣੇ ਆਈ ਹੈ। ਕਾਂਗਰਸ ਹਾਈਕਮਾਂਡ ਨੇ ਨਵਜੋਤ ਸਿੰਘ ਸਿੱਧੂ ਖ਼ਿਲਾਫ਼ ਸਖ਼ਤ ਕਾਰਵਾਈ ਕਰਨ ਦੀ ਤਿਆਰੀ ਕਰ ਲਈ ਹੈ। ਸੂਤਰਾਂ ਮੁਤਾਬਕ ਕਾਂਗਰਸ ਨੇ ਨਵਜੋਤ ਸਿੰਘ ਸਿੱਧੂ ਨੂੰ ਕਾਰਨ ਦੱਸੋ ਨੋਟਿਸ ਵੀ ਜਾਰੀ ਕਰ ਦਿੱਤਾ ਹੈ। ਨੋਟਿਸ ਜਾਰੀ ਹੋਣ ਦੀਆਂ ਖ਼ਬਰਾਂ ਦਰਮਿਆਨ ਨਵਜੋਤ ਸਿੱਧੂ ਨੇ ਟਵਿੱਟਰ ’ਤੇ ਤੰਜ ਕੱਸਿਆ ਹੈ। ਸਿੱਧੂ ਨੇ ਆਖਿਆ ਹੈ ਕਿ ਇਹ ਦਬਦਬਾ, ਇਹ ਰਾਜ, ਇਹ ਨਸ਼ਾ, ਇਹ ਦੌਲਤ! ਹਰ ਕੋਈ ਕਿਰਾਏਦਾਰ ਹੈ ਅਤੇ ਘਰ ਬਦਲਦਾ ਰਹਿੰਦਾ ਹੈ। ਸਿੱਧੂ ਦੇ ਇਸ ਟਵੀਟ ਦੇ ਕਈ ਮਾਇਨੇ ਕੱਢੇ ਜਾ ਰਹੇ ਹਨ।
ਇਹ ਵੀ ਪੜ੍ਹੋ : ਪੰਜਾਬ ਵਿਚ ਲਗਾਤਾਰ ਕਰਵਟ ਬਦਲ ਰਿਹਾ ਮੌਸਮ, ਫਿਰ ਜਾਰੀ ਹੋਇਆ ਭਾਰੀ ਮੀਂਹ ਦਾ ਅਲਰਟ
ਇਥੇ ਇਹ ਵੀ ਦੱਸਣਯੋਗ ਹੈ ਕਿ ਲੋਕ ਸਭਾ ਚੋਣਾਂ ਦੀ ਰਣਨੀਤੀ ਦੇ ਚੱਲਦੇ 1 ਫਰਵਰੀ ਨੂੰ ਕਾਂਗਰਸ ਚੋਣ ਕਮੇਟੀ ਦੀ ਅਹਿਮ ਮੀਟਿੰਗ ਹੋਈ। ਇਸ ਮੀਟਿੰਗ ’ਚੋਂ ਵੀ ਪਾਰਟੀ ਆਗੂ ਨਵਜੋਤ ਸਿੰਘ ਸਿੱਧੂ ਗਾਇਬ ਰਹੇ। ਉਨ੍ਹਾਂ ਨੇ ਕੁਝ ਹੋਰ ਕਾਂਗਰਸੀ ਆਗੂਆਂ ਨਾਲ ਵੱਖਰੇ ਤੌਰ ’ਤੇ ਮੀਟਿੰਗ ਕੀਤੀ। ਇਸ ਸਾਰੇ ਘਟਨਾਕ੍ਰਮ ਦਰਮਿਆਨ ਹੁਣ ਸ਼ਨੀਵਾਰ ਨੂੰ ਪਾਰਟੀ ਵਲੋਂ ਸਿੱਧੂ ਨੂੰ ਕਾਰਨ ਦੱਸੋ ਨੋਟਿਸ ਜਾਰੀ ਕਰਨ ਦੀ ਖ਼ਬਰ ਸਾਹਮਣੇ ਆਈ ਹੈ।
ਇਹ ਵੀ ਪੜ੍ਹੋ : ਮੁੱਖ ਮੰਤਰੀ ਮਾਨ ਵਲੋਂ ਪਰਵਾਸੀ ਪੰਜਾਬੀਆਂ ਨੂੰ ਅਪੀਲ, ਹੁਣ ਘਰ ਵਾਪਸੀ ਦਾ ਸਮਾਂ
11 ਫਰਵਰੀ ਨੂੰ ਹੋ ਸਕਦੀ ਹੈ ਵੱਡੀ ਕਾਰਵਾਈ
ਪੰਜਾਬ ਕਾਂਗਰਸ ਨਾਲ ਜੁੜੇ ਭਰੋਸੇਯੋਗ ਸੂਤਰਾਂ ਦਾ ਆਖਣਾ ਹੈ ਕਿ ਪਾਰਟੀ ਨੇ ਨਵਜੋਤ ਸਿੰਘ ਸਿੱਧੂ ਨੂੰ ਕਾਰਨ ਦੱਸੋ ਨੋਟਿਸ ਜਾਰੀ ਕੀਤਾ ਹੈ। ਦੱਸਿਆ ਜਾ ਰਿਹਾ ਹੈ ਕਿ 11 ਫਰਵਰੀ ਨੂੰ ਲੁਧਿਆਣਾ ਦੇ ਸਮਰਾਲਾ ’ਚ ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਦੀ ਰੈਲੀ ਹੈ। ਰੈਲੀ ਤੋਂ ਬਾਅਦ ਪਾਰਟੀ ਸਿੱਧੂ ਖ਼ਿਲਾਫ ਵੱਡੀ ਕਾਰਵਾਈ ਕਰ ਸਕਦੀ ਹੈ। ਪੰਜਾਬ ਕਾਂਗਰਸ ਦੇ ਸਾਰੇ ਆਗੂ ਵੀ ਇਸ ਮਾਮਲੇ ਨੂੰ ਲੈ ਕੇ ਕਾਂਗਰਸ ਇੰਚਾਰਜ ਦਵੇਂਦਰ ਯਾਦਵ ਦੇ ਸਾਹਮਣੇ ਇਕਜੁੱਟ ਹੋ ਗਏ ਹਨ। ਯਾਦ ਰਹੇ ਕਿ ਦੇਵੇਂਦਰ ਯਾਦਵ ਨੂੰ ਕਾਂਗਰਸ ਹਾਈਕਮਾਂਡ ਨੇ ਪੰਜਾਬ ਦਾ ਇੰਚਾਰਜ ਬਣਾ ਕੇ ਭੇਜਿਆ ਸੀ। ਜੋ ਵੱਖ-ਵੱਖ ਖੇਤਰਾਂ ਵਿਚ ਮੀਟਿੰਗਾਂ ਕਰ ਰਹੇ ਸਨ। ਪੰਜਾਬ ਦੀਆਂ ਲੋਕ ਸਭਾ ਚੋਣਾਂ ਨੂੰ ਲੈ ਕੇ ਚੰਡੀਗੜ੍ਹ ਸਥਿਤ ਪੰਜਾਬ ਕਾਂਗਰਸ ਭਵਨ ਵਿਖੇ ਹਲਕਾ ਇੰਚਾਰਜ ਦਵੇਂਦਰ ਯਾਦਵ ਦੀ ਹਾਜ਼ਰੀ ਵਿਚ ਇਕ ਅਹਿਮ ਮੀਟਿੰਗ ਹੋਈ। ਸਿੱਧੂ ਉਕਤ ਮੀਟਿੰਗ ਵਿਚ ਵੀ ਸ਼ਾਮਲ ਨਹੀਂ ਹੋਏ। ਇਸ ਤੋਂ ਸਿੱਧੂ ਦੇ ਆਪਣੇ ਸ਼ਹਿਰ ਅੰਮ੍ਰਿਤਸਰ ਵਿਚ ਪਾਰਟੀ ਆਗੂਆਂ ਦੀ ਅਹਿਮ ਮੀਟਿੰਗ ਹੋਈ, ਜਿਸ ਵਿਚ ਪਾਰਟੀ ਦੇ ਲਗਭਗ ਸਾਰੇ ਸੀਨੀਅਰ ਆਗੂਆਂ ਨੇ ਸ਼ਮੂਲੀਅਤ ਕੀਤੀ ਪਰ ਸਿੱਧੂ ਇਸ ਮੀਟਿੰਗ ਵਿਚੋਂ ਵੀ ਨਾਦਾਰਦ ਰਹੇ ਸਨ।
ਇਹ ਵੀ ਪੜ੍ਹੋ : ਕਾਂਗਰਸ ਕਲੇਸ਼ ’ਤੇ ਬੋਲੇ ਢਿੱਲੋਂ, ਦਿੱਲੀ ਵਾਲੇ ਹੀ ਕਰਵਾਉਂਦੇ ਹਨ ਸਾਰਾ ਤਮਾਸ਼ਾ
ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਐੱਨ. ਆਰ. ਆਈਜ਼. ਮਿਲਣੀ ਵਿਚ ਮੁੱਖ ਮੰਤਰੀ ਭਗਵੰਤ ਮਾਨ ਨੇ ਆਖੀਆਂ ਵੱਡੀਆਂ ਗੱਲਾਂ
NEXT STORY