ਚੰਡੀਗੜ੍ਹ : ਪਿਛਲੇ ਕਈ ਦਿਨਾਂ ਦੀ ਖਿੱਚੋਤਾਨ ਤੋਂ ਬਾਅਦ ਸ਼ਨੀਵਾਰ ਨੂੰ ਨਵਜੋਤ ਸਿੱਧੂ ਜੋਸ਼ ਨਾਲ ਲਬਰੇਜ ਨਜ਼ਰ ਆਏ ਅਤੇ ਰੌਣਕ ਉਨ੍ਹਾਂ ਦੇ ਚਿਹਰੇ ’ਤੇ ਸਾਫ ਨਜ਼ਰ ਆ ਰਹੀ ਸੀ। ਸ਼ਨੀਵਾਰ ਨੂੰ ਨਵਜੋਤ ਸਿੱਧੂ ਨੇ ਵੱਡਾ ਧਮਾਕਾ ਕਰਦੇ ਹੋਏ ਨਾ ਸਿਰਫ ਆਪਣੇ ਖੇਮੇ ਵਾਲੇ ਸਗੋਂ ਕੈਪਟਨ ਖੇਮੇ ਵਾਲੇ ਆਗੂਆਂ ਨਾਲ ਵੀ ਮੁਲਾਕਾਤ ਕੀਤੀ। ਇਸ ਮੁਲਾਕਾਤ ਤੋਂ ਬਾਅਦ ਸਿੱਧੂ ਨੇ ਪਹਿਲਾ ਟਵੀਟ ਕਰਦੇ ਹੋਏ ਪਹਿਲੀ ਪੋਸਟ ਹੀ ਕਾਂਗਰਸ ਦੇ ਮੌਜੂਦਾ ਪ੍ਰਧਾਨ ਅਤੇ ਸਾਬਕਾ ਪ੍ਰਧਾਨਾਂ ਨਾਲ ਗੱਲਬਾਤ ਵਾਲੀ ਪਾਈ।
ਇਹ ਵੀ ਪੜ੍ਹੋ : ਨਵਜੋਤ ਸਿੱਧੂ ਨੂੰ ਪ੍ਰਧਾਨ ਬਣਾਏ ਜਾਣ ਤੋਂ ਪਹਿਲਾਂ ਮਨੀਸ਼ ਤਿਵਾੜੀ ਦਾ ਇਕ ਹੋਰ ਧਮਾਕੇਦਾਰ ਟਵੀਟ
ਸਿੱਧੂ ਨੇ ਟਵੀਟ ਕਰਦੇ ਹੋਏ ਲਿਖਿਆ ਕਿ ‘ਮਾਣਮੱਤੀ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਸਤਿਕਾਰਯੋਗ ਪ੍ਰਧਾਨਾਂ ਤੋਂ ਮਾਰਗ ਦਰਸ਼ਨ ਲੈਣ ਲਈ ਸਿਆਣਿਆਂ ਸੰਗ ਸੰਵਾਦ ਕਈ ਮਹੀਨੇ ਲਗਾ ਕੇ ਪ੍ਰਾਪਤ ਕੀਤੀ ਵਿਦਿਆ ਦੇ ਬਰਾਬਰ ਹੈ। ਉਨ੍ਹਾਂ ਨੇ ਪੰਜਾਬ ਕਾਂਗਰਸ ਪ੍ਰਧਾਨ ਸੁਨੀਲ ਜਾਖੜ ਤੋਂ ਇਲਾਵਾ ਸਾਬਕਾ ਪ੍ਰਧਾਨਾਂ ਲਾਲ ਸਿੰਘ, ਸ਼ਮਸ਼ੇਰ ਸਿੰਘ ਦੂਲੋ ਅਤੇ ਪ੍ਰਤਾਪ ਸਿੰਘ ਬਾਜਵਾ ਨਾਲ ਤਸਵੀਰਾਂ ਪੋਸਟ ਕੀਤੀਆਂ। ਦੱਸਣਯੋਗ ਹੈ ਕਿ ਨਵਜੋਤ ਸਿੱਧੂ ਦੀ ਪ੍ਰਧਾਨਗੀ ਦਾ ਆਖਰੀ ਫ਼ੈਸਲਾ ਕਾਂਗਰਸ ਹਾਈਕਮਾਨ ਨੇ ਹੀ ਕਰਨਾ ਹੈ। ਕਾਂਗਰਸ ਸੂਤਰਾਂ ਮੁਤਾਬਕ ਨਵਜੋਤ ਸਿੱਧੂ ਦਾ ਪੰਜਾਬ ਪ੍ਰਧਾਨ ਬਣਨਾ ਲਗਭਗ ਤੈਅ ਹੈ, ਹੁਣ ਸਿਰਫ ਰਸਮੀ ਐਲਾਨ ਹੋਣਾ ਹੀ ਬਾਕੀ ਰਹਿ ਗਿਆ ਹੈ।
ਇਹ ਵੀ ਪੜ੍ਹੋ : ਹਰੀਸ਼ ਰਾਵਤ ਨਾਲ ਮੁਲਾਕਾਤ ਤੋਂ ਬਾਅਦ ਕੈਪਟਨ ਦੇ ਸੁਰ ਬਦਲੇ, ਦਿੱਤਾ ਵੱਡਾ ਬਿਆਨ
ਕੈਪਟਨ ਨੇ ਕਿਹਾ ਹਾਈਕਮਾਨ ਦਾ ਹਰ ਫ਼ੈਸਲਾ ਮਨਜ਼ੂਰ
ਉਧਰ ਪੰਜਾਬ ਕਾਂਗਰਸ ਵਿਚ ਚੱਲ ਰਹੇ ਘਮਸਾਨ ਨੂੰ ਨਬੇੜਨ ਅਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਮਨਾਉਣ ਲਈ ਅੱਜ ਪੰਜਾਬ ਕਾਂਗਰਸ ਦੇ ਇੰਚਾਰਜ ਹਰੀਸ਼ ਰਾਵਤ ਚੰਡੀਗੜ੍ਹ ਪਹੁੰਚੇ। ਜਿੱਥੋਂ ਉਹ ਸਿੱਧੇ ਮੁੱਖ ਮੰਤਰੀ ਦੇ ਸਿਸਵਾਂ ਫਾਰਮ ਹਾਊਸ ਗਏ ਅਤੇ ਦੋਵਾਂ ਆਗੂਆਂ ਵਿਚਾਲੇ ਕਾਫੀ ਲੰਬੀ ਮੀਟਿੰਗ ਹੋਈ। ਇਸ ਮੀਟਿੰਗ ਦੌਰਾਨ ਜਿੱਥੇ ਹਰੀਸ਼ ਰਾਵਤ ਸਾਹਮਣੇ ਕੈਪਟਨ ਨੇ ਆਪਣੇ ਮੁੱਦੇ ਰੱਖੇ ਉਥੇ ਹੀ ਉਨ੍ਹਾਂ ਇਕ ਵਾਰ ਫਿਰ ਦੁਹਰਾਇਆ ਹੈ ਕਿ ਹਾਈਕਮਾਨ ਜਿਹੜਾ ਵੀ ਫ਼ੈਸਲਾ ਲਵੇਗੀ, ਉਹ ਉਨ੍ਹਾਂ ਨੂੰ ਮਨਜ਼ੂਰ ਹੋਵੇਗਾ। ਸਿਆਸੀ ਪੰਡਤਾਂ ਮੁਤਾਬਕ ਇਸ ਦਾ ਸਾਫ਼ ਮਤਲਬ ਹੈ ਕਿ ਕੈਪਟਨ ਅਮਰਿੰਦਰ ਸਿੰਘ ਨੇ ਨਵਜੋਤ ਸਿੱਧੂ ਨੂੰ ਪੰਜਾਬ ਕਾਂਗਰਸ ਦਾ ਪ੍ਰਧਾਨ ਬਣਾਏ ਜਾਣ ਲਈ ਲਗਭਗ ਸਹਿਮਤੀ ਦੇ ਦਿੱਤੀ ਹੈ।
ਇਹ ਵੀ ਪੜ੍ਹੋ : ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਦਫ਼ਤਰ ਬਾਹਰ ਅਚਾਨਕ ਵੱਜਣ ਲੱਗਾ ਢੋਲ, ਦੇਖ ਹੈਰਾਨ ਰਹਿ ਗਏ ਸਭ
ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ?
ਬਨੂੜ 'ਚ ਵਾਪਰਿਆ ਭਿਆਨਕ ਹਾਦਸਾ, 2 ਸਕੇ ਭਰਾਵਾਂ 'ਚੋਂ ਇਕ ਦੀ ਮੌਤ
NEXT STORY