ਨੈਸ਼ਨਲ ਡੈਸਕ : ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਨਵਜੋਤ ਸਿੱਧੂ ਨੇ ਮੰਤਰੀਆਂ ਸਮੇਤ ਲਖੀਮਪੁਰ ਪਹੁੰਚ ਕੇ ਪੀੜਤ ਕਿਸਾਨ ਪਰਿਵਾਰਾਂ ਨਾਲ ਦੁੱਖ ਵੰਡਾਇਆ। ਇਸ ਦੌਰਾਨ ਉਹ ਮ੍ਰਿਤਕ ਲਵਪ੍ਰੀਤ ਸਿੰਘ (20) ਦੇ ਪਰਿਵਾਰ ਨੂੰ ਮਿਲੇ ਤੇ ਦੁੱਖ ਸਾਂਝਾ ਕੀਤਾ।
ਨਵਜੋਤ ਸਿੰਘ ਸਿੱਧੂ ਨਾਲ ਕੈਬਨਿਟ ਮੰਤਰੀ ਵਿਜੇਇੰਦਰ ਸਿੰਗਲਾ, ਵਿਧਾਇਕ ਰਾਜ ਕੁਮਾਰ ਚੱਬੇਵਾਲ (ਪ੍ਰਧਾਨ, ਅਨੁਸੂਚਿਤ ਜਾਤੀ ਵਿਭਾਗ, ਪੰਜਾਬ ਕਾਂਗਰਸ), ਵਿਧਾਇਕ ਕੁਲਜੀਤ ਸਿੰਘ ਨਾਗਰਾ (ਕਾਰਜਕਾਰੀ ਪ੍ਰਧਾਨ, ਪੰਜਾਬ ਕਾਂਗਰਸ) ਅਤੇ ਵਿਧਾਇਕ ਮਦਨਲਾਲ ਜਲਾਲਪੁਰ ਨੇ ਵੀ ਪੀੜਤ ਕਿਸਾਨ ਪਰਿਵਾਰਾਂ ਨਾਲ ਦੁੱਖ ਸਾਂਝਾ ਕੀਤਾ ।
ਜ਼ਿਕਰਯੋਗ ਹੈ ਕਿ ਬੀਤੇ ਕੱਲ ਨਵਜੋਤ ਸਿੱਧੂ ਦੀ ਅਗਵਾਈ ’ਚ ਕਾਂਗਰਸੀ ਵਰਕਰਾਂ ਤੇ ਮੰਤਰੀਆਂ ਦੇ ਵੱਡੇ ਕਾਫ਼ਿਲੇ ਨੂੰ ਹਰਿਆਣਾ-ਯੂ. ਪੀ. ਬਾਰਡਰ ’ਤੇ ਰੋਕ ਦਿੱਤਾ ਗਿਆ ਸੀ।
ਇਸ ਦੌਰਾਨ ਸਿੱਧੂ ਤੇ ਕੈਬਨਿਟ ਮੰਤਰੀਆਂ ਤੇ ਵਿਧਾਇਕਾਂ ਨੂੰ ਹਿਰਾਸਤ ’ਚ ਲੈ ਕੇ ਸਹਾਰਨਪੁਰ ਦੇ ਸਰਸਾਵਾ ਥਾਣੇ ’ਚ ਲਿਜਾਇਆ ਗਿਆ ਸੀ, ਜਿਥੇ ਪੁਲਸ ਤੇ ਸਿੱਧੂ ਦਰਮਿਆਨ ਹੋਈ ਗੱਲਬਾਤ ਤੋਂ ਬਾਅਦ ਕੁਝ ਵਿਅਕਤੀਆਂ ਨੂੰ ਹੀ ਲਖੀਮਪੁਰ ਜਾਣ ਦੀ ਇਜਾਜ਼ਤ ਦਿੱਤੀ ਗਈ।
ਮੰਤਰੀ ਓ. ਪੀ. ਸੋਨੀ ਨੇ ਫੂਡ ਤੇ ਡਰੱਗ ਪ੍ਰਬੰਧਨ ਮਹਿਕਮੇ ਦੇ ਅਧਿਕਾਰੀਆਂ ਨੂੰ ਦਿੱਤੀਆਂ ਇਹ ਖ਼ਾਸ ਹਦਾਇਤਾਂ
NEXT STORY