ਚੰਡੀਗੜ੍ਹ : ਨਵਜੋਤ ਸਿੱਧੂ ਵਲੋਂ ਪੰਜਾਬ ਕਾਂਗਰਸ ਪ੍ਰਧਾਨ ਦੇ ਅਹੁਦੇ ਤੋਂ ਅਚਾਨਕ ਅਸਤੀਫ਼ਾ ਦੇ ਦੇਣ ਨਾਲ ਜਿੱਥੇ ਸਾਰੇ ਹੈਰਾਨ ਹਨ, ਉਥੇ ਹੀ ਕੈਪਟਨ ਧੜੇ ਵਲੋਂ ਸਿੱਧੂ ’ਤੇ ਲਗਾਤਾਰ ਨਿਸ਼ਾਨੇ ਸਾਧੇ ਜਾ ਰਹੇ ਹਨ। ਕਾਂਗਰਸ ਦੇ ਸੀਨੀਅਰ ਆਗੂ ਐੱਮ. ਪੀ. ਮਨੀਸ਼ ਤਿਵਾੜੀ ਜੋ ਕਿ ਕੈਪਟਨ ਅਮਰਿੰਦਰ ਸਿੰਘ ਦੇ ਕਾਫੀ ਕਰੀਬੀ ਮੰਨੇ ਜਾਂਦੇ ਹਨ ਨੇ ਚੁਟਕੀ ਲੈਂਦਿਆ ਕਿਹਾ ਹੈ ਕਿ ‘ਚੜ੍ਹਦੇ ਮਿਰਜ਼ੇ ਖਾਨ ਨੂੰ ਵੱਡੀ ਭਾਬੀ ਦਿੰਦੀ ਮੱਤ। ਭੱਠ ਰੰਨਾਂ ਦੀ ਦੋਸਤੀ, ਖੁਰੀ ਜਿਨ੍ਹਾਂ ਦੀ ਮੱਤ। ਹੱਸ-ਹੱਸ ਲਾਉਣ ਯਾਰੀਆਂ ਤੇ ਰੋ-ਰੋ ਦੇਣ ਛੱਡ।
ਇਹ ਵੀ ਪੜ੍ਹੋ : ਨਵਜੋਤ ਸਿੱਧੂ ਦੇ ਅਸਤੀਫ਼ੇ ਤੋਂ ਬਾਅਦ ਕਾਂਗਰਸ ’ਚ ਇਕ ਹੋਰ ਵੱਡਾ ਧਮਾਕਾ
ਇਸ ਤੋਂ ਇਲਾਵਾ ਕੈਪਟਨ ਅਮਰਿੰਦਰ ਸਿੰਘ ਦੇ ਸਾਬਕਾ ਮੀਡੀਆ ਸਲਾਹਕਾਰ ਰਵਨੀਤ ਠਕਰਾਲ ਨੇ ਵੀ ਇਸ ਮੌਕੇ ਨੂੰ ਹੱਥੋਂ ਨਹੀਂ ਖੁੰਝਿਆ। ਠਕਰਾਲ ਨੇ ਟਵੀਟ ਕਰਕੇ ਕਿਹਾ ਕਿ ਜਿਸ ਦੀ ਫਿਤਰਕ ਵਿਚ ਠੱਸਣਾ ਹੈ, ਉਹ ਠੱਸੇਗਾ ਹੀ। ਇਸ ਦੌਰਾਨ ਠਕਰਾਲ ਨੇ ਕੈਪਟਨ ਅਮਰਿੰਦਰ ਸਿੰਘ ਦੀ ਉਹ ਟਵੀਟ ਵੀ ਸਾਂਝਾ ਕੀਤਾ ਹੈ ਜਿਸ ਵਿਚ ਕੈਪਟਨ ਨੇ ਕਿਹਾ ਕਿ ‘ਮੈਂ ਪਹਿਲਾਂ ਹੀ ਕਿਹਾ ਸੀ ਕਿ ਇਹ ਬੰਦਾ (ਨਵਜੋਤ ਸਿੱਧੂ) ਸਥਿਰ ਨਹੀਂ ਹੈ ਅਤੇ ਇਹ ਸਰੱਹੀਦ ਸੂਬੇ ਪੰਜਾਬ ਲਈ ਵੀ ਫਿੱਟ ਨਹੀਂ ਬੈਠਦਾ।
ਇਹ ਵੀ ਪੜ੍ਹੋ : ਵੱਡੀ ਖ਼ਬਰ : ਨਵੀਂ ਸਰਕਾਰ ਨੇ ਵੰਡੇ ਅਹੁਦੇ, ਜਾਣੋ ਕਿਹੜੇ ਮੰਤਰੀ ਨੂੰ ਕਿਹੜਾ ਵਿਭਾਗ ਮਿਲਿਆ
ਉਧਰ ਸਿੱਧੂ ਦੇ ਅਸਤੀਫ਼ੇ ਤੋਂ ਬਾਅਦ ਉਨ੍ਹਾਂ ਦੇ ਖ਼ਾਸ ਅਤੇ ਪੰਜਾਬ ਕਾਂਗਰਸ ਦੇ ਖਜ਼ਾਨਚੀ ਗੁਲਜ਼ਾਰ ਇੰਦਰ ਚਹਿਲ ਨੇ ਵੀ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ। ਚਹਿਲ ਨੇ ਪਹਿਲਾਂ ਨਵਜੋਤ ਸਿੱਧੂ ਨਾਲ ਮੁਲਾਕਾਤ ਕੀਤੀ ਅਤੇ ਉਸ ਤੋਂ ਬਾਅਦ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ। ਸੂਤਰਾਂ ਮੁਤਾਬਕ ਜਿਸ ਸਮੇਂ ਨਵਜੋਤ ਸਿੱਧੂ ਨੂੰ ਪੰਜਾਬ ਕਾਂਗਰਸ ਦੀ ਪ੍ਰਧਾਨਗੀ ਮਿਲੀ ਸੀ ਤਾਂ ਉਸ ਸਮੇਂ ਉਨ੍ਹਾਂ ਨੇ ਗੁਲਜ਼ਾਰ ਇੰਦਰ ਚਹਿਲ ਨੂੰ ਖਜ਼ਾਨਚੀ ਦਾ ਅਹੁਦਾ ਦਿਵਾਇਆ ਸੀ, ਇਸ ਲਈ ਬਕਾਇਦਾ ਹਾਈਕਮਾਨ ਵਲੋਂ ਚਿੱਠੀ ਵੀ ਜਾਰੀ ਕੀਤੀ ਗਈ ਸੀ। ਹੁਣ ਜਦੋਂ ਨਵਜੋਤ ਸਿੱਧੂ ਨੇ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ ਤਾਂ ਉਨ੍ਹਾਂ ਦੇ ਖਾਸਮ-ਖਾਸ ਗੁਲਜ਼ਾਰ ਚਹਿਲ ਵੀ ਆਪਣੇ ਅਹੁਦੇ ਤੋਂ ਲਾਂਭੇ ਹੋ ਗਏ ਹਨ।
ਇਹ ਵੀ ਪੜ੍ਹੋ : ਪੰਜਾਬ ਦੀ ਸਿਆਸਤ ’ਚ ਵੱਡਾ ਭੂਚਾਲ, ਨਵਜੋਤ ਸਿੱਧੂ ਨੇ ਪ੍ਰਧਾਨ ਦੇ ਅਹੁਦੇ ਤੋਂ ਦਿੱਤਾ ਅਸਤੀਫ਼ਾ
ਨਰਮੇ ਦੀ ਖ਼ਰਾਬ ਫਸਲ ਨੇ ਝੰਬਿਆ ਖੇਤ ਮਜ਼ਦੂਰ, ਫਾਹਾ ਲੈ ਕੇ ਜੀਵਨ ਲੀਲਾ ਕੀਤੀ ਖ਼ਤਮ
NEXT STORY