ਪਟਿਆਲਾ (ਇੰਦਰਜੀਤ ਬਕਸ਼ੀ) : ਕੈਪਟਨ ਸਰਕਾਰ ਵਲੋਂ ਦੋ ਵਿਧਾਇਕਾਂ ਦੇ ਮੁੰਡਿਆਂ ਨੂੰ ਨੌਕਰੀ ਦੇਣ ’ਤੇ ਨਵਜੋਤ ਕੌਰ ਸਿੱਧੂ ਨੇ ਪੰਜਾਬ ਸਰਕਾਰ ’ਤੇ ਤਿੱਖਾ ਸ਼ਬਦੀ ਹਮਲਾ ਕੀਤਾ ਹੈ। ਨਵਜੋਤ ਕੌਰ ਸਿੱਧੂ ਨੇ ਕਿਹਾ ਕਿ ਮੈਨੂੰ ਨਹੀਂ ਲੱਗਦਾ ਕਿ ਬਿਨਾ ਟੈਸਟ ਪਾਸ ਕੀਤੇ ਕਿਸੀ ਨੂੰ ਵੀ ਇੰਸਪੈਕਟਰ ਜਾਂ ਤਹਿਸੀਲਦਾਰ ਬਣਾ ਦਿੱਤਾ ਜਾਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਇਹ ਪੰਜਾਬ ਦੇ ਨੌਜਵਾਨਾਂ ਨਾਲ ਧੱਕਾ ਹੈ ਕਿਉਂਕਿ ਉਹ ਪਹਿਲਾਂ ਸਾਰੇ ਟੈਸਟ ਪਾਸ ਕਰਦੇ ਹਨ ਅਤੇ ਫਿਰ ਵੱਡੀ ਜੱਦੋ-ਜਹਿਦ ਤੋਂ ਬਾਅਦ ਇਨ੍ਹਾਂ ਨੌਕਰੀਆਂ ਤਕ ਪਹੁੰਚਦੇ ਹਨ। ਉਨ੍ਹਾਂ ਕਿਹਾ ਕਿ ਜੇਕਰ ਉਹ ਡਾਕਟਰ ਬਣੇ ਹਨ ਤਾਂ ਇਸ ਲਈ ਉਨ੍ਹਾਂ ਵੱਡੀ ਪੜ੍ਹਾਈ ਕੀਤੀ ਪਰ ਮੇਰਾ ਮੰਨਣਾ ਹੈ ਕਿ ਕਿਸੀ ਨੂੰ ਵੀ ਇਸ ਤਰ੍ਹਾਂ ਨੌਕਰੀ ਨਹੀਂ ਦੇਣੀ ਚਾਹੀਦੀ। ਖਾਸ ਕਰਕੇ ਉਨ੍ਹਾਂ ਨੂੰ ਜੋ ਆਰਥਿਕ ਪੱਖੋਂ ਸਹੀ ਹੋਣ।
ਇਹ ਵੀ ਪੜ੍ਹੋ : ਨਵਜੋਤ ਸਿੱਧੂ ਨੂੰ ਅਹੁਦਾ ਦੇਣ ਬਾਰੇ ਪ੍ਰਤਾਪ ਬਾਜਵਾ ਨੇ ਦਿੱਤਾ ਜਵਾਬ, ਆਖੀ ਵੱਡੀ ਗੱਲ
ਇਸਦੇ ਨਾਲ ਹੀ ਨਵਜੋਤ ਕੌਰ ਨੇ ਅਧਿਆਪਕਾਂ ਵਲੋਂ ਦਿੱਤੇ ਜਾ ਰਹੇ ਧਰਨੇ ’ਤੇ ਬੋਲਦੇ ਹੋਏ ਕਿਹਾ ਕਿ ਜਿਸ ਨੇ ਪੰਜਾਬ ਦਾ ਭਵਿੱਖ ਬਣਾਉਣਾ ਹੈ, ਉਹ ਅੱਜ ਸੜਕਾਂ ’ਤੇ ਆਪਣੀ ਤਨਖਾਹ ਨੂੰ ਲੈ ਕੇ ਧੱਕੇ ਖਾ ਰਹੇ ਹਨ। ਉਨ੍ਹਾਂ ਦਾ ਮੰਨਣਾ ਹੈ ਕਿ ਸਰਕਾਰ ਇਨ੍ਹਾਂ ਨੂੰ ਘੱਟੋ-ਘੱਟ 70 ਹਜ਼ਾਰ ਰੁਪਏ ਤਨਖਾਹ ਦੇਵੇ ਤਾਂ ਕਿ ਉਹ ਕਿਤੇ ਹੋਰ ਨਾ ਵੇਖਣ ਕਿਉਂਕਿ ਮਾਪਿਆਂ ਦਾ 70 ਫ਼ੀਸਦੀ ਪੈਸਾ ਸਿਰਫ ਪੜ੍ਹਾਈ ਅਤੇ ਮੈਡੀਕਲ ਉੱਤੇ ਲੱਗ ਜਾਂਦਾ ਹੈ ਜਦੋਂ ਪੜ੍ਹਨ ਤੋਂ ਬਾਅਦ ਵੀ ਇਸ ਤਰ੍ਹਾਂ ਧੱਕੇ ਖਾਣੇ ਪੈਣ ਤਾਂ ਨੌਜਵਾਨ ਹੋਰ ਦੇਸ਼ਾਂ ਵੱਲ ਰੁਖ ਕਰਦਾ ਹੈ।
ਇਹ ਵੀ ਪੜ੍ਹੋ : ਪੰਜਾਬ ਕੈਬਨਿਟ ਦਾ ਵੱਡਾ ਐਲਾਨ, ਇਨਵੈਸਟੀਗੇਸ਼ਨ ਬਿਊਰੋ ਲਈ ਸਿਵਲੀਅਨ ਸਟਾਫ ਦੀਆਂ 798 ਅਸਾਮੀਆਂ ਨੂੰ ਹਰੀ ਝੰਡੀ
ਨਵਜੋਤ ਸਿੰਘ ਸਿੱਧੂ ਦੇ ਬਾਰੇ ਬੋਲਦੇ ਹੋਏ ਉਨ੍ਹਾਂ ਕਿਹਾ ਕਿ ਸਿੱਧੂ ਨੇ ਪੰਜਾਬ ਦੀ ਖਾਤਰ ਸਬ ਕੁੱਝ ਵਾਰ ਦਿੱਤਾ ਹੈ। ਹੁਣ ਵੀ ਉਨ੍ਹਾਂ ਨੂੰ 10-10 ਕਰੋੜ ਰੁਪਏ ਦੇ ਪ੍ਰੋਗਰਾਮਾਂ ਦੇ ਆਫਰ ਆਉਂਦੇ ਹਨ ਪਰ ਉਨ੍ਹਾਂ ਪੰਜਾਬ ਲਈ ਇਨ੍ਹਾਂ ਪ੍ਰੋਗਰਾਮਾਂ ਨੂੰ ਲੈਣ ਤੋਂ ਇਨਕਾਰ ਕਰ ਦਿੱਤਾ ਹੈ। ਨਵਜੋਤ ਕੌਰ ਸਿੱਧੂ ਨੇ ਕਾਂਗਰਸ ਹਾਈਕਮਾਨ ਨਾਲ ਮੀਟਿੰਗ ਨੂੰ ਲੈ ਕੇ ਕਿਹਾ ਕਿ ਸਿੱਧੂ ਨੂੰ ਸ਼ਾਂਤ ਰਹਿਣ ਲਈ ਕਿਹਾ ਗਿਆ ਸੀ ਉਹ ਸ਼ਾਂਤ ਹਨ ਜਦੋਂ ਕੋਈ ਫ਼ੈਸਲਾ ਆਏਗਾ ਤਾਂ ਸਿੱਧੂ ਵੀ ਇਸ ’ਤੇ ਆਪਣੀ ਪ੍ਰਤੀਕਿਰਿਆ ਦੇਣਗੇ।
ਇਹ ਵੀ ਪੜ੍ਹੋ : ਕੈਪਟਨ ਨਾਲ ਗੁਪਤ ਮੀਟਿੰਗ ਦੀਆਂ ਚਰਚਾਵਾਂ ’ਤੇ ਬੋਲੇ ਪ੍ਰਤਾਪ ਬਾਜਵਾ, ਦਿੱਤਾ ਵੱਡਾ ਬਿਆਨ
ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ?
ਪਾਕਿ ਸਥਿਤ ਹਰੀ ਸਿੰਘ ਨਲਵਾ ਦੀ ਹਵੇਲੀ ਦਾ ਪਾਕਿ ਗੁ.ਪ੍ਰਬੰਧਕ ਕਮੇਟੀ ਅਤੇ ਵਕਫ਼ ਬੋਰਡ ਮਿਲ ਕੇ ਕਰੇਗਾ ਸੁਧਾਰ
NEXT STORY