ਜਲੰਧਰ : ਵਾਅਦੇ ਪੂਰੇ ਨਾ ਹੋਣ ਨੂੰ ਲੈ ਕੇ ਨਵਜੋਤ ਸਿੱਧੂ ਅਤੇ ਪ੍ਰਤਾਪ ਸਿੰਘ ਬਾਜਵਾ ਜਿੱਥੇ ਆਪਣੀ ਸਰਕਾਰ ਨੂੰ ਘੇਰਦੇ ਨਜ਼ਰ ਆਏ ਹਨ, ਉਥੇ ਹੀ ਜਲੰਧਰ ਕੈਂਟ ਤੋਂ ਕਾਂਗਰਸ ਦੇ ਵਿਧਾਇਕ ਨੇ ਵੀ ਉਨ੍ਹਾਂ ਦੀ ਗੱਲ 'ਚ ਹਾਮੀ ਭਰੀ ਹੈ। ਪਰਗਟ ਸਿੰਘ ਮੁਤਾਬਕ ਨਵਜੋਤ ਸਿੱਧੂ ਬੜਬੋਲੇ ਜ਼ਰੂਰ ਹਨ ਪਰ ਉਨ੍ਹਾਂ ਦੀਆਂ ਗੱਲਾਂ ਵੱਲ ਗੌਰ ਕਰਨ ਦੀ ਲੋੜ ਹੈ। ਨਵਜੋਤ ਸਿੰਘ ਸਿੱਧੂ ਦੀ ਚੁੱਪ ਬਾਰੇ ਪਰਗਟ ਸਿੰਘ ਨੇ ਕਿਹਾ ਕਿ ਸਿੱਧੂ ਨੂੰ ਹੁਣ ਬਾਹਰ ਆਉਣਾ ਚਾਹੀਦਾ ਹੈ ਅਤੇ ਇਸ ਮਾਮਲੇ ਦਾ ਹੱਲ ਆਪਸੀ ਗੱਲਬਾਤ ਨਾਲ ਕਰ ਲੈਣਾ ਚਾਹੀਦਾ ਹੈ। ਭਾਵੇਂ ਪਰਗਟ ਨੇ ਨਵਜੋਤ ਸਿੰਘ ਸਿੱਧੂ ਵਲੋਂ ਚੁੱਕੇ ਗਏ ਮਸਲਿਆਂ ਦਾ ਸਮਰਥਨ ਕੀਤਾ ਪਰ ਉਨ੍ਹਾਂ ਇਹ ਵੀ ਕਿਹਾ ਕਿ ਸਿੱਧੂ ਭਾਵੇਂ ਭਾਵਨਾਵਾਂ 'ਚ ਵਹਿ ਕੇ ਕੁਝ ਜ਼ਿਆਦਾ ਬੋਲ ਜਾਂਦੇ ਹਨ ਪਰ ਉਨ੍ਹਾਂ ਦੀ ਗੱਲ ਸਹੀ ਹੁੰਦੀ ਹੈ। ਸਾਨੂੰ ਉਨ੍ਹਾਂ ਦੀ ਗੱਲ ਦੇ ਤਰਕ 'ਚ ਜਾਣਾ ਚਾਹੀਦਾ ਹੈ ਅਤੇ ਦੋਵਾਂ ਪੱਖਾਂ ਨੂੰ ਮਿਲ ਬੈਠ ਕੇ ਮਸਲੇ ਦਾ ਹੱਲ ਕਰਨਾ ਚਾਹੀਦਾ ਹੈ ਕਿਉਂਕਿ ਇਸ ਨਾਲ ਪੰਜਾਬ ਦਾ ਹੀ ਨੁਕਸਾਨ ਹੋ ਰਿਹਾ ਹੈ।
ਪ੍ਰਤਾਪ ਸਿੰਘ ਬਾਜਵਾ ਵਲੋਂ ਕੈਪਟਨ ਅਮਰਿੰਦਰ ਸਿੰਘ ਅਤੇ ਪੰਜਾਬ ਸਰਕਾਰ ਦੇ ਤਿੰਨ ਸਾਲ ਦਾ ਕਾਰਜਕਾਲ 'ਤੇ ਚੁੱਕੇ ਜਾਂਦੇ ਸਵਾਲਾਂ 'ਤੇ ਪਰਗਟ ਸਿੰਘ ਨੇ ਕਿਹਾ ਕਿ ਪ੍ਰਤਾਪ ਬਾਜਵਾ ਕਾਂਗਰਸ ਦਾ ਹੀ ਹਿੱਸਾ ਹਨ। ਬਾਜਵਾ ਦੀਆਂ ਕੁਝ ਗੱਲਾਂ ਠੀਕ ਵੀ ਹੁੰਦੀਆਂ ਹਨ, ਲਿਹਾਜ਼ਾ ਉਨ੍ਹਾਂ ਦੀਆਂ ਚੰਗੀਆਂ ਗੱਲਾਂ ਮੰਨਣੀਆਂ ਚਾਹੀਦੀਆਂ ਹਨ। ਇਸ ਨਾਲ ਪਾਰਟੀ ਦਾ ਹੀ ਫਾਇਦਾ ਹੈ।
ਚੰਦੂਮਾਜਰਾ ਦਾ ਜਾਖੜ ਨੂੰ ਸਵਾਲ, 4100 ਕਰੋੜ ਰੁਪਏ ਦੇ ਘਪਲੇ ਬਾਰੇ ਚੁੱਪ ਕਿਉਂ ਨੇ
NEXT STORY