ਧੂਰੀ (ਵੈੱਬ ਡੈਸਕ) : ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੱਧੂ ਦੀ ਨਾਰਾਜ਼ਗੀ ਅੱਜ ਉਸ ਵੇਲੇ ਖੁੱਲ੍ਹ ਕੇ ਸਾਹਮਣੇ ਆਈ ਜਦੋਂ ਉਨ੍ਹਾਂ ਨੇ ਕਾਂਗਰਸ ਜਨਰਲ ਸਕੱਤਰ ਪ੍ਰਿਯੰਕਾ ਗਾਂਧੀ ਦੇ ਸਾਹਮਣੇ ਹੀ ਸਟੇਜ ’ਤੇ ਬੋਲਣ ਤੋਂ ਇਨਕਾਰ ਕਰ ਦਿੱਤਾ। ਦਰਅਸਲ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਪ੍ਰਿਯੰਕਾ ਗਾਂਧੀ ਵਲੋਂ ਹਲਕਾ ਧੂਰੀ ਵਿਚ ਰੈਲੀ ਕੀਤੀ ਜਾ ਰਹੀ ਸੀ। ਇਸ ਦੌਰਾਨ ਪ੍ਰਿਯੰਕਾ ਗਾਂਧੀ, ਚਨਰਜੀਤ ਚੰਨੀ, ਨਵਜੋਤ ਸਿੱਧੂ ਸਮੇਤ ਕਾਂਗਰਸ ਦੀ ਲੀਡਰਿਸ਼ਪ ਸਟੇਜ ’ਤੇ ਮੌਜੂਦ ਸੀ। ਸਟੇਜ ਸੈਕਟਰੀ ਵਲੋਂ ਜਦੋਂ ਨਵਜੋਤ ਸਿੱਧੂ ਦਾ ਨਾਂ ਲੈ ਕੇ ਉਨ੍ਹਾਂ ਨੂੰ ਮੰਚ ’ਤੇ ਬੋਲਣ ਲਈ ਬੁਲਾਇਆ ਤਾਂ ਸਿੱਧੂ ਆਪਣੀ ਸੀਟ ਤੋਂ ਖੜ੍ਹੇ ਤਾਂ ਹੋਏ ਪਰ ਉਨ੍ਹਾਂ ਨੇ ਮੰਚ ’ਤੇ ਬੋਲਣ ਤੋਂ ਇਨਕਾਰ ਕਰ ਦਿੱਤਾ ਅਤੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲ ਇਸ਼ਾਰਾ ਕਰਦਿਆਂ ਆਖਿਆ ਕਿ ਤੁਸੀਂ ਇਨ੍ਹਾਂ ਨੂੰ ਬੁਲਾ ਲਵੋ। ਇਹ ਸਭ ਕੁੱਝ ਉਦੋਂ ਹੁੰਦਾ ਹੈ ਜਦੋਂ ਕਾਂਗਰਸ ਦੀ ਜਨਰਲ ਸਕੱਤਰ ਪ੍ਰਿਯੰਕਾ ਗਾਂਧੀ ਸਟੇਜ ’ਤੇ ਮੌਜੂਦ ਸੀ। ਇਥੇ ਹੀ ਬਸ ਨਹੀਂ ਇਸ ਤੋਂ ਪਹਿਲਾਂ ਪ੍ਰਿਯੰਕਾ ਗਾਂਧੀ ਵਲੋਂ ਕੋਟਕਪੂਰਾ ਵਿਚ ਰੈਲੀ ਕੀਤੀ ਗਈ ਸੀ, ਉਥੇ ਵੀ ਪਾਰਟੀ ਪ੍ਰਧਾਨ ਨਵਜੋਤ ਸਿੱਧੂ ਨਦਾਰਦ ਰਹੇ।
ਇਹ ਵੀ ਪੜ੍ਹੋ : ਪੰਜਾਬ ਵਿਧਾਨ ਸਭਾ ਚੋਣਾਂ ਦੇ ਮੈਦਾਨ ’ਚ ਉਤਰੇ ਗ੍ਰਹਿ ਮੰਤਰੀ ਅਮਿਤ ਸ਼ਾਹ ਦੇ ਵੱਡੇ ਸਿਆਸੀ ਧਮਾਕੇ
ਉਧਰ ਸਿਆਸੀ ਮਾਹਿਰਾਂ ਦੇ ਕਹਿਣਾ ਹੈ ਕਿ ਸਿੱਧੂ ਨੇ ਅਜਿਹਾ ਕਰਕੇ ਹਾਈਕਮਾਨ ਪ੍ਰਤੀ ਆਪਣੀ ਨਾਰਾਜ਼ਗੀ ਜ਼ਾਹਰ ਕੀਤੀ ਹੈ। ਦਰਅਸਲ ਜਦੋਂ ਤੋਂ ਰਾਹੁਲ ਗਾਂਧੀ ਵਲੋਂ ਚਰਨਜੀਤ ਸਿੰਘ ਚੰਨੀ ਨੂੰ ਪੰਜਾਬ ਵਿਚ ਮੁੱਖ ਮੰਤਰੀ ਚਿਹਰਾ ਐਲਾਨਿਆ ਹੈ, ਉਦੋਂ ਨਵਜੋਤ ਸਿੱਧੂ ਕਿਤੇ ਨਾ ਕਿਤੇ ਨਾਰਾਜ਼ ਨਜ਼ਰ ਆ ਰਹੇ ਹਨ। ਸਿੱਧੂ ਦੀ ਨਾਰਾਜ਼ਗੀ ਇਸ ਗੱਲ ਤੋਂ ਵੀ ਸਾਫ ਨਜ਼ਰ ਆਉਂਦੀ ਹੈ ਕਿਉਂਕਿ ਉਨ੍ਹਾਂ ਨੇ ਚੋਣ ਸਰਗਰਮੀਆਂ ਵੀ ਘਟਾ ਦਿੱਤੀਆਂ ਹਨ। ਸਿੱਧੂ ਵਲੋਂ ਸਿਰਫ ਆਪਣੇ ਹਲਕੇ ਵਿਚ ਹੀ ਪ੍ਰਚਾਰ ਕੀਤਾ ਜਾ ਰਿਹਾ ਹੈ।
ਇਹ ਵੀ ਪੜ੍ਹੋ : ਚੋਣਾਂ ਤੋਂ ਪਹਿਲਾਂ ਪੰਜਾਬ ਕਾਂਗਰਸ ’ਚ ਤੇਜ਼ ਹੋਈ ਬਗਾਵਤ, ਸੰਸਦ ਮੈਂਬਰ ਜਸਬੀਰ ਡਿੰਪਾ ਨੇ ਕੀਤਾ ਵੱਡਾ ਧਮਾਕਾ
ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ?
ਜੀਵਨ ਗੁਪਤਾ ਦਾ ਵੱਡਾ ਦਾਅਵਾ, ਸਾਰੇ ਚੋਣ ਸਰਵੇ ਫੇਲ੍ਹ ਹੋਣਗੇ, ਪੂਰਨ ਬਹੁਮਤ ਦੀ ਸਰਕਾਰ ਬਣਾਏਗੀ ਭਾਜਪਾ
NEXT STORY