ਲੁਧਿਆਣਾ : ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੱਧੂ ਵਲੋਂ ਏ. ਜੀ. ਏ. ਪੀ. ਐੱਸ. ਦਿਓਲ ਅਤੇ ਪੰਜਾਬ ਸਰਕਾਰ ਨੂੰ ਘੇਰਨ ਤੋਂ ਬਾਅਦ ਹੁਣ ਕਾਂਗਰਸ ਦੇ ਮੈਂਬਰ ਪਾਰਲੀਮੈਂਟ ਰਵਨੀਤ ਬਿੱਟੂ ਨੇ ਵੀ ਵੱਡਾ ਧਮਾਕਾ ਕੀਤਾ ਹੈ। ਸਿੱਧੂ ’ਤੇ ਤੰਜ ਕੱਸਦਿਆਂ ਪੰਜਾਬ ਸਰਕਾਰ ਨੂੰ ਸਲਾਹ ਦਿੱਤੀ ਹੈ ਕਿ ਪਹਿਲਾਂ ਨਵਜੋਤ ਸਿੰਘ ਸਿੱਧੂ ਨੂੰ ਖ਼ੁਸ਼ ਕਰ ਲਵੋ ਅਤੇ ਫਿਰ ਹੀ ਲੋਕ ਹਿੱਤ ਵਾਲੀਆਂ ਸਕੀਮਾਂ ਦਾ ਐਲਾਨ ਕਰੋ। ਨਹੀਂ ਤਾਂ ਮੁੜ ਤੋਂ ਸਿੱਧੂ ਇਨ੍ਹਾਂ ਸਕੀਮਾਂ ’ਤੇ ਨੁਕਤਾਚੀਨੀ ਕਰਨਗੇ। ਇਥੇ ਇਹ ਵੀ ਦੱਸਣਯੋਗ ਹੈ ਕਿ ਇਸ ਤੋਂ ਪਹਿਲਾਂ ਵੀ ਜਦੋਂ ਨਵਜੋਤ ਸਿੱਧੂ ਨੇ ਪ੍ਰੈਸ ਕਾਨਫਰੰਸ ਕਰਕੇ ਚਰਨਜੀਤ ਸਿੰਘ ਚੰਨੀ ਦੇ ਡੀ. ਜੀ. ਪੀ. ਅਤੇ ਏ. ਜੀ. ਦੀ ਨਿਯੁਕਤੀ ਨੂੰ ਲੈ ਕੇ ਸਵਾਲ ਚੁੱਕੇ ਸਨ ਤਾਂ ਉਦੋਂ ਹੀ ਰਵਨੀਤ ਬਿੱਟੂ ਨੇ ਵਿਅੰਗ ਕੱਦਿਆਂ ਆਖਿਆ ਸੀ ਕਿ ‘ਲੱਗਦੈ ਕੇਦਨਾਰਨਾਥ ਵਾਲਾ ਸਮਝੋਤਾ ਟੁੱਟ ਗਿਆ ਹੈ’।
ਇਹ ਵੀ ਪੜ੍ਹੋ : ਵੱਡੀ ਖ਼ਬਰ : ਪੰਜਾਬ ਸਰਕਾਰ ਨੇ ਸੂਬੇ ਵਿਚ ਪੈਟਰੋਲ 10 ਰੁਪਏ ਤੇ ਡੀਜ਼ਲ 5 ਰੁਪਏ ਕੀਤਾ ਸਸਤਾ
ਕੀ ਕਿਹਾ ਨਵਜੋਤ ਸਿੱਧੂ ਨੇ
ਪੰਜਾਬ ਦੇ ਏ. ਜੀ. (ਐਡਵੋਕੇਟ ਜਨਰਲ) ਅਮਰਪ੍ਰੀਤ ਸਿੰਘ ਦਿਓਲ ਵਲੋਂ ਨਵਜੋਤ ਸਿੱਧੂ ਖ਼ਿਲਾਫ਼ ਗ਼ਲਤ ਜਾਣਕਾਰੀ ਫੈਲਾਉਣ ਦੇ ਲਗਾਏ ਦੋਸ਼ਾਂ ਤੋਂ ਬਾਅਦ ਸਿੱਧੂ ਨੇ ਵੀ ਜਵਾਬੀ ਹਮਲਾ ਬੋਲਿਆ ਹੈ। ਇਸ ਹਮਲੇ ਵਿਚ ਨਵਜੋਤ ਸਿੱਧੂ ਨੇ ਨਾ ਸਿਰਫ ਏ.ਜੀ. ਦਿਓਲ ਨੂੰ ਨਿਸ਼ਾਨੇ ’ਤੇ ਲਿਆ ਹੈ ਸਗੋਂ ਪੰਜਾਬ ਸਰਕਾਰ ’ਤੇ ਵੀ ਸਵਾਲ ਚੁੱਕੇ ਹਨ। ਸਿੱਧੂ ਨੇ ਏ. ਜੀ. ਨੂੰ ਦਿਓਲ ਨੂੰ ਸਵਾਲ ਪੁੱਛਿਆ ਹੈ ਕਿ ‘ਕੀ ਮੈਂ ਇਹ ਜਾਣ ਸਕਦਾ ਹਾਂ ਕਿ ਜਦੋਂ ਤੁਸੀਂ ਮੁੱਖ ਮੁਲਜ਼ਮਾਂ ਦੀ ਪੈਰਵੀ ਕਰ ਰਹੇ ਸੀ ਅਤੇ ਉਨ੍ਹਾਂ ਨੂੰ ਬਲੈਂਕੇਟ ਬੇਲ ਦਵਾ ਰਹੇ ਸੀ, ਉਦੋਂ ਕਿਸ ਦੇ ਹਿੱਤਾਂ ਲਈ ਕੰਮ ਕਰ ਰਹੇ ਸੀ ਅਤੇ ਹੁਣ ਕਿਸ ਦੇ ਹਿੱਤਾਂ ਲਈ ਕੰਮ ਕਰ ਰਹੇ ਹੋ? ਕੀ ਤੁਸੀਂ ਉਨ੍ਹਾਂ ਲਈ ਕੰਮ ਕਰ ਰਹੇ ਹੋ ਜਿਨ੍ਹਾਂ ਨੇ ਆਪਣੇ ਸਿਆਸੀ ਹਿੱਤਾਂ ਲਈ ਤੁਹਾਨੂੰ ਇਸ ਸੰਵਿਧਾਨਕ ਦਫ਼ਤਰ ਵਿਚ ਨਿਯੁਕਤ ਕੀਤਾ ਹੈ।’
ਇਹ ਵੀ ਪੜ੍ਹੋ : ਪੰਜਾਬ ਦੇ ਏ. ਜੀ . ਨੂੰ ਨਵਜੋਤ ਸਿੱਧੂ ਦਾ ਕਰਾਰਾ ਜਵਾਬ, ਪੰਜਾਬ ਸਰਕਾਰ ’ਤੇ ਵੀ ਚੁੱਕੇ ਸਵਾਲ
ਸਿੱਧੂ ਨੇ ਅੱਗੇ ਕਿਹਾ ਕਿ ‘ਮਿਸਟਰ ਏ. ਜੀ. ਪੰਜਾਬ, ਇਨਸਾਫ਼ ਅੰਨ੍ਹਾ ਹੈ ਪਰ ਪੰਜਾਬ ਦੇ ਲੋਕ ਨਹੀਂ। ਸਾਡੀ ਕਾਂਗਰਸ ਪਾਰਟੀ ਬੇਅਦਬੀ ਮਾਮਲੇ ਵਿਚ ਨਿਆਂ ਦੇਣ ਦੇ ਵਾਅਦੇ ਨਾਲ ਸੱਤਾ ਵਿਚ ਆਈ ਸੀ ਜਿਸ ਵਿਚ ਤੁਸੀਂ ਮੁੱਖ ਸਾਜ਼ਿਸ਼ਕਰਤਾਵਾਂ, ਮੁਲਜ਼ਮਾਂ ਲਈ ਹਾਈਕੋਰਟ ਵਿਚ ਪੇਸ਼ ਹੋਏ ਅਤੇ ਸਾਡੀ ਸਰਕਾਰ ’ਤੇ ਗੰਭੀਰ ਇਲਜ਼ਾਮ ਲਗਾਏ। ਅੱਜ ਤੁਸੀਂ ਸੱਤਾ ਵਿਚ ਉਸੇ ਸਿਆਸੀ ਪਾਰਟੀ ਦੀ ਸਰਕਾਰ ਦੀ ਨੁਮਾਇੰਦਗੀ ਕਰ ਰਹੇ ਹੋ ਅਤੇ ਮੇਰੇ ’ਤੇ ਗ਼ਲਤ ਜਾਣਕਾਰੀ ਫੈਲਾਉਣ ਦਾ ਦੋਸ਼ ਲਗਾ ਰਹੇ ਹੋ। ਜਦਕਿ ਮੈਂ ਬੇਅਦਬੀ ਦੇ ਕੇਸਾਂ ਵਿਚ ਇਨਸਾਫ਼ ਲਈ ਲੜ ਰਿਹਾ ਹਾਂ ਪਰ ਤੁਸੀਂ ਮੁਲਜ਼ਮਾਂ ਨੂੰ ਜ਼ਮਾਨਤਾਂ ਦਵਾ ਰਹੇ ਹੋ।’
ਇਹ ਵੀ ਪੜ੍ਹੋ : ਐਡਵੋਕੇਟ ਜਨਰਲ ਨੇ ਸਿੱਧੂ ਖ਼ਿਲਾਫ਼ ਖੋਲ੍ਹਿਆ ਮੋਰਚਾ, ਪਹਿਲੀ ਵਾਰ ਦਿੱਤਾ ਠੋਕਵਾਂ ਜਵਾਬ
ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ?
ਵਿਅੰਗ: ਰਾਜਨੀਤੀ 'ਚ ਮਕਬੂਲ ਹੋ ਰਿਹੈ ਨਵਾਂ ਸ਼ਬਦ 'ਮਿਸਗਾਈਡਡ ਮਿਜ਼ਾਈਲ'
NEXT STORY