ਅੰਮ੍ਰਿਤਸਰ : ਅਮਰੀਕਾ ਤੋਂ ਆਈ ਸੁਮਨ ਤੂਰ ਵਲੋਂ ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ’ਤੇ ਗੰਭੀਰ ਦੋਸ਼ ਲਗਾਉਣ ਤੋਂ ਬਾਅਦ ਸਿੱਧੂ ਦੀ ਪਤਨੀ ਨਵਜੋਤ ਕੌਰ ਸਿੱਧੂ ਦੀ ਪ੍ਰਤੀਕਿਰਿਆ ਸਾਹਮਣੇ ਆਈ ਹੈ। ਨਵਜੋਤ ਕੌਰ ਸਿੱਧੂ ਨੇ ਪਤੀ ਦੀਆਂ ਭੈਣਾਂ ਬਾਰੇ ਕੋਈ ਜਾਣਕਾਰੀ ਨਾ ਹੋਣ ਦੀ ਗੱਲ ਆਖੀ ਹੈ। ਹਾਲਾਂਕਿ ਨਵਜੋਤ ਕੌਰ ਸਿੱਧੂ ਨੇ ਇੰਨਾ ਜ਼ਰੂਰ ਆਖਿਆ ਹੈ ਕਿ ਪਤੀ ਨਵਜੋਤ ਸਿੱਧੂ ਦੇ ਪਿਤਾ ਭਗਵੰਤ ਸਿੰਘ ਸਿੱਧੂ ਦੇ ਦੋ ਵਿਆਹ ਹੋਏ ਸਨ ਅਤੇ ਉਨ੍ਹਾਂ ਦੀ ਪਹਿਲੀ ਪਤਨੀ ਤੋਂ ਦੋ ਧੀਆਂ ਸਨ ਪਰ ਉਹ ਸਿੱਧੂ ਦੀਆਂ ਭੈਣਾਂ ਨੂੰ ਨਹੀਂ ਜਾਣਦੀ ਹੈ।
ਇਹ ਵੀ ਪੜ੍ਹੋ : ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਵੱਡੇ ਵਿਵਾਦ ’ਚ ਘਿਰੇ ਨਵਜੋਤ ਸਿੱਧੂ, ਅਮਰੀਕਾ ਤੋਂ ਆਈ ਭੈਣ ਨੇ ਲਗਾਏ ਵੱਡੇ ਦੋਸ਼
ਸੁਮਨ ਤੂਰ ਨੇ ਕੀ ਲਗਾਏ ਸਨ ਦੋਸ਼
ਇਸ ਤੋਂ ਪਹਿਲਾਂ ਚੰਡੀਗੜ੍ਹ ਵਿਚ ਪ੍ਰੈੱਸ ਕਾਨਫਰੰਸ ਕਰਦਿਆਂ ਸੁਮਨ ਤੂਰ ਨੇ ਦਾਅਵਾ ਕੀਤਾ ਸੀ ਕਿ ਉਹ ਨਵਜੋਤ ਸਿੱਧੂ ਦੀ ਵੱਡੀ ਭੈਣ ਹੈ ਅਤੇ ਉਨ੍ਹਾਂ ਤੋਂ 15 ਸਾਲ ਵੱਡੀ ਹੈ। ਬੀਬੀ ਤੂਰ ਨੇ ਕਿਹਾ ਸੀ ਕਿ ਪਿਤਾ ਭਗਵੰਤ ਸਿੰਘ ਸਿੱਧੂ ਦੀ ਮੌਤ ਤੋਂ ਬਾਅਦ ਸ਼ੈਰੀ ਨੇ ਮਾਂ ਨਿਰਮਲ ਭਗਵੰਤ ਅਤੇ ਵੱਡੀ ਭੈਣ ਨੂੰ ਘਰੋਂ ਕੱਢ ਦਿੱਤਾ ਸੀ। ਇਥੇ ਹੀ ਬਸ ਨਹੀਂ ਸ਼ੈਰੀ (ਨਵਜੋਤ ਸਿੱਧੂ) ਨੇ ਮੀਡੀਆ ਵਿਚ ਬਿਆਨ ਦੇ ਕੇ ਝੂਠ ਬੋਲਿਆ ਸੀ ਕਿ ਮੇਰੇ ਮਾਤਾ-ਪਿਤਾ ਨਿਆਇਕ ਤੌਰ ’ਤੇ ਵੱਖ ਹੋਏ ਹਨ। ਸਿੱਧੂ ਉਸ ਸਮੇਂ ਆਪਣੀ ਉਮਰ 2 ਸਾਲ ਦੱਸ ਰਹੇ ਹਨ ਪਰ ਇਹ ਸਭ ਝੂਠ ਹੈ। ਐੱਨ. ਆਰ. ਆਈ. ਭੈਣ ਨੇ ਕਿਹਾ ਕਿ ਉਹ ਸ਼ੈਰੀ (ਨਵਜੋਤ ਸਿੱਧੂ) ਤੋਂ 15 ਸਾਲ ਵੱਡੀ ਹੈ ਅਤੇ ਅਮਰੀਕਾ ਵਿਚ ਰਹਿੰਦੀ ਹੈ।
ਇਹ ਵੀ ਪੜ੍ਹੋ : ਦੋ ਦਿਮਾਗ, ਦੋ ਦਿਲ ਤੇ ਇਕ ਧੜ ਵਾਲੇ ਸੋਹਣਾ-ਮੋਹਣਾ ਪਾਉਣਗੇ ਵੋਟ, ਕੀਤਾ ਗਿਆ ਇਹ ਖਾਸ ਪ੍ਰਬੰਧ
ਸਿੱਧੂ ਨੇ ਬਿਆਨ ਦਿੱਤਾ ਸੀ ਕਿ ਮਾਂ ਦੀ ਜੂਡੀਸ਼ੀਅਲ ਸੈਪਰੇਸਨ ਹੋਈ ਹੈ, ਉਸ ਸਮੇਂ ਮੈਂ ਦੋ ਸਾਲ ਦਾ ਸੀ। ਮੇਰੀਆਂ ਮਾਵਾਂ ਭੈਣਾਂ ਨਾਲ ਮੇਰਾ ਕੋਈ ਰਿਸ਼ਤਾ ਨਹੀਂ ਹੈ, ਇਸ ਕਰਕੇ ਮੇਰੀ ਮਾਂ ਕਚਹਿਰੀ ਵਿਚ ਵੀ ਗਈ। ਸੁਮਨ ਨੇ ਕਿਹਾ ਕਿ ਮੈਂ ਸੋਚਦੀ ਹਾਂ ਕਿ ਇਹ ਬਿਆਨ ਸ਼ੈਰੀ ਨੇ ਸਿਰਫ ਪੈਸੇ ਪਿੱਛੇ ਦਿੱਤਾ ਸੀ, ਇਸ ਲਈ ਸ਼ੈਰੀ ਨੇ ਮਾਂ ਨੂੰ ਜਾਇਦਾਦ ’ਚੋਂ ਕੱਢਿਆ ਸੀ। ਸਮੁਨ ਨੇ ਕਿਹਾ ਕਿ ਉਹ ਇਸ ਮਾਮਲੇ ’ਤੇ ਸਿੱਧੂ ਨੂੰ ਮਿਲਣ ਉਨ੍ਹਾਂ ਦੇ ਅੰਮ੍ਰਿਤਸਰ ਸਥਿਤ ਘਰ ਵੀ ਗਈ ਸੀ ਪਰ ਉਨ੍ਹਾਂ ਨੇ ਗੇਟ ਹੀ ਨਹੀਂ ਖੋਲ੍ਹਿਆ। ਇਥੋਂ ਤਕ ਕਿ ਉਸ ਨੂੰ ਵਟਸਐਪ ਤੋਂ ਵੀ ਬਲਾਕ ਕੀਤਾ ਹੋਇਆ ਹੈ।
ਇਹ ਵੀ ਪੜ੍ਹੋ : ਮਜੀਠੀਆ ਮਾਮਲੇ ’ਤੇ ਸੁੱਖੀ ਰੰਧਾਵਾ ਦਾ ਵੱਡਾ ਬਿਆਨ, ਕਿਹਾ ਮਾਵਾਂ ਦੀਆਂ ਬਦ-ਦੁਆਵਾਂ ਕਾਰਨ ਰੱਦ ਹੋਈ ਜ਼ਮਾਨਤ
ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ?
ਮਹਿਤਪੁਰ ਥਾਣੇ ਦੇ ਮੁਲਾਜ਼ਮ ਨੇ ਲਾਈਵ ਹੋ ਕੇ ਦਿੱਤੀ ਖ਼ੁਦਕੁਸ਼ੀ ਦੀ ਧਮਕੀ, SHO ਤੇ ਮੁਨਸ਼ੀ ਸਟਾਫ਼ 'ਤੇ ਲਾਏ ਵੱਡੇ ਦੋਸ਼
NEXT STORY